ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਤਲਵੰਡੀ ਰਾਏ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ
ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਤਲਵੰਡੀ ਰਾਏ ਤੋਂ ਸੰਗਤਾਂ ਦੀ ਇਕ ਬਸ ਨੂੰ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਦੀ ਹਲਕੇ ਭਰ ’ਚ ਕਾਫ਼ੀ ਸ਼ਲਾਘਾ ਹੋ ਰਹੀ ਹੈ।
ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਤਲਵੰਡੀ ਰਾਏ ਤੋਂ ਸੰਗਤਾਂ ਦੀ ਇਕ ਬਸ ਨੂੰ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਦੀ ਹਲਕੇ ਭਰ ’ਚ ਕਾਫ਼ੀ ਸ਼ਲਾਘਾ ਹੋ ਰਹੀ ਹੈ। ਇਸ ਯੋਜਨਾ ਸਦਕਾ ਲੋਕ ਗੁਰੂਘਰਾਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ, ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਠੇਕੇਦਾਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪੁਖ਼ਤਾ ਪ੍ਰਬੰਧ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਜਗਤਾਰ ਸਿੰਘ ਤਾਰਾ ਤਲਵੰਡੀ, ਡਾਇਰੈਕਟਰ ਗੁਰਪ੍ਰੀਤ ਸਿੰਘ ਤਲਵੰਡੀ, ਹਰਦੇਵ ਸਿੰਘ ਢਿੱਲੋਂ ਪ੍ਰਧਾਨ ਗੁਰਦੁਆਰਾ ਗੰਗਾਸਾਗਰ ਸਾਹਿਬ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।