24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਸੰਬੰਧੀ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ

ਜਗਰਾਉਂ, 23 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿੱਤ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਹਾਂਪੁਰਖਾਂ ਵਲੋਂ ਇਲਾਕੇ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਨਾਲ ਵਿਚਾਰਾਂ ਕਰਕੇ ਉਨ੍ਹਾਂ ਨੂੰ ਸੇਵਾਵਾਂ ਸੌਂਪੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 24-08-2026
ਜਗਰਾਉਂ, 23 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿੱਤ ਕਰਵਾਏ ਜਾ ਰਹੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮਹਾਂਪੁਰਖਾਂ ਵਲੋਂ ਇਲਾਕੇ ਦੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ ਨਾਲ ਵਿਚਾਰਾਂ ਕਰਕੇ ਉਨ੍ਹਾਂ ਨੂੰ ਸੇਵਾਵਾਂ ਸੌਂਪੀਆਂ ਜਾ ਰਹੀਆਂ ਹਨ। ਇਸ ਮੌਕੇ ਨਾਨਕਸਰ ਸੰਪਰਦਾਇ ’ਚ ਮੁੱਖ ਸੇਵਾਦਾਰ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਕਲੇਰ, ਸਾਬਕਾ ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਸਾਬਕਾ ਸਰਪੰਚ ਗੁਰਦੇਵ ਸਿੰਘ ਤੂਰ, ਜਗਸ਼ੀਰ ਸਿੰਘ ਕਲੇਰ ਆਦਿ ਨੇ ਮੀਟਿੰਗ ਕੀਤੀ। ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਉਨ੍ਹਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਇਲਾਕਾ ਨਿਵਾਸੀਆਂ ਵਲੋਂ ਕੀਤਾ ਜਾਣਾ ਹੈ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕਲੇਰ , ਬਲਦੇਵ ਸਿੰਘ ਬੀੜ ਗਗੜਾ, ਨੰਬਰਦਾਰ ਹਰਚਰਨ ਸਿੰਘ ਤੂਰ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਮਹਾਂਪੁਰਖ, ਕੀਰਤਨੀ ਜੱਥਿਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀ ਹਾਜ਼ਰੀਆਂ ਲਵਾਉਣਗੇ। ਇਸ ਮੌਕੇ ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਦੀਪਾ, ਜਗਵੰਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹਟਬੱਦੀ ਪੁੱਜਣ ’ਤੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਨਿੱਘਾ ਸਵਾਗਤ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦਾ ਐਥਲੀਟ ਬਣਿਆ ਜੂਨੀਅਰ ਓਪਨ ਪੰਜਾਬ ਚੈਂਪੀਅਨ ਐਥਲੀਟ ਰਣਵਿਜੇ ਸਿੰਘ ਨੇ ਚੇਨਈ ਨੈਸ਼ਨਲ...
Ad Position 24