23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਵਾਇਤੀ ਸਿਆਸਤ ਨੂੰ ਨਕਾਰ ਚੁੱਕੇ ਲੋਕ ਧੜਾ-ਧੜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਲੱਗੇ-ਖ਼ਾਲਸਾ

ਰਾਏਕੋਟ, 23 ਅਗਸਤ (ਲਿੱਤਰ) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਵੱਡੀ ਗਿਣਤੀ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ੍ਹ ਰਹੇ ਹਨ। ਉਨ੍ਹਾਂ ਆਖਿਆ ਕਿ ਸੂਬੇ ਵਿਚ ਬਦਲਾਅ ਦੀ ਇਕ ਨਵੀਂ ਲਹਿਰ ਚੱਲ ਰਹੀ ਹੈ, ਜਿਸ ਦੇ ਸਿੱਟੇ ਵਜੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਦਰਜ਼ ਕਰਕੇ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 24-08-2026
ਰਾਏਕੋਟ, 23 ਅਗਸਤ (ਲਿੱਤਰ) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਵੱਡੀ ਗਿਣਤੀ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ੍ਹ ਰਹੇ ਹਨ। ਉਨ੍ਹਾਂ ਆਖਿਆ ਕਿ ਸੂਬੇ ਵਿਚ ਬਦਲਾਅ ਦੀ ਇਕ ਨਵੀਂ ਲਹਿਰ ਚੱਲ ਰਹੀ ਹੈ, ਜਿਸ ਦੇ ਸਿੱਟੇ ਵਜੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਦਰਜ਼ ਕਰਕੇ ਸਰਕਾਰ ਬਣਾਏਗੀ। ਹਲਕਾ ਰਾਏਕੋਟ ਵਿਚ ਪਾਰਟੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਜਗਰੂਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰ ਵਿਚ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਾਰਟੀ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੇ ਉਦੇਸ਼ਾਂ ਅਤੇ ਨੀਤੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਰਾਏਕੋਟ ਤੋਂ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ’ਚ ਹੋ ਰਹੇ ਨੇ ਵੱਡੇ ਵਿਕਾਸ ਕਾਰਜ- ਬੜੂੰਦੀ, ਬਿੱਟੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਕਤੀ ਸਕੂਲ ਦੋਰਾਹਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24