23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ’ਚ ਹੋ ਰਹੇ ਨੇ ਵੱਡੇ ਵਿਕਾਸ ਕਾਰਜ- ਬੜੂੰਦੀ, ਬਿੱਟੂ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿਕਾਸ ਕਾਰਜਾਂ ਨੂੰ ਸਮਰਪਿਤ ਹੋ ਕੇ ਵੱਡੇ ਵੱਡੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਰ ਵਰਗ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਦੇ ਕੇ ਆਮ ਆਦਮੀ ਪਾਰਟੀ ਲੋਕ ਹਿਤੈਸੀ ਫੈਸਲਿਆਂ ਬਦੌਲਤ ਅਗਾਮੀ ਵਿਧਾਨ ਸਭਾ ਚੋਣਾਂ-2027 ’ਚ ਵੀ ਦੋਹਰੀ ਵਾਰ ਸਰਕਾਰ ਬਣਾਉਣ ਦੇ ਸੰਕੇਤ ਦੇ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-08-2026
ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਵਿਕਾਸ ਕਾਰਜਾਂ ਨੂੰ ਸਮਰਪਿਤ ਹੋ ਕੇ ਵੱਡੇ ਵੱਡੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਰ ਵਰਗ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਦੇ ਕੇ ਆਮ ਆਦਮੀ ਪਾਰਟੀ ਲੋਕ ਹਿਤੈਸੀ ਫੈਸਲਿਆਂ ਬਦੌਲਤ ਅਗਾਮੀ ਵਿਧਾਨ ਸਭਾ ਚੋਣਾਂ-2027 ’ਚ ਵੀ ਦੋਹਰੀ ਵਾਰ ਸਰਕਾਰ ਬਣਾਉਣ ਦੇ ਸੰਕੇਤ ਦੇ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬੜੂੰਦੀ ਵਿਖੇ ਅੰਮ੍ਰਿਤਪਾਲ ਸਿੰਘ ਹੈਪੀ ਮੈਂਬਰ ਵਪਾਰ ਵਿੰਗ ਅਤੇ ਬਲਾਕ ਪ੍ਰਧਾਨ ਸਿੱਖਿਆ ਵਿਭਾਗ ਅਤੇ ਜਸਵਿੰਦਰ ਸਿੰਘ ਬਿੱਟੂ ਸਰਪੰਚ ਬੜੂੰਦੀ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਹਲਕਾ ਰਾਏਕੋਟ ‘ਚ ਕਰਵਾਏ ਜਾ ਰਹੇ ਜਾਤੀ-ਜਮਾਤੀ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲ਼ੀਆਂ ਨਾਲੀਆਂ, ਸਕੂਲਾਂ ’ਚ ਆਧੁਨਿਕ ਸਹੂਲਤਾਂ, ਖੇਡ ਮੈਦਾਨਾਂ ਆਦਿ ਵਿਕਾਸ ਕਾਰਜਾਂ ਲਈ ਵਿਧਾਇਕ ਹਾਕਮ ਸਿੰਘ ਵਲੋਂ ਵੱਡੀਆਂ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਗਿਆ ਜਿਨ੍ਹਾਂ ਦੀ ਬਦੌਲਤ ਅੱਜ ਵੱਡੇ ਵੱਡੇ ਵਿਕਾਸ ਕਾਰਜ ਚੱਲ ਰਹੇ ਹਨ। ਇਸ ਦੇ ਨਾਲ ਹੀ ਅਜੇ ਵੀ ਅਧੂਰੇ ਰਹਿ ਚੁੱਕੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੀ ਰਕਮ ਦਾ ਭਰੋਸਾ ਦਿੰਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਮਹੀਨਿਆਂ ’ ਚ ਵੀ ਵੱਡੀਆਂ ਗ੍ਰਾਂਟਾਂ ਦਾ ਪ੍ਰਬੰਧ ਕਰਕੇ ਲੋਕਾਂ ਦਾ ਦੂਜੀਆਂ ਪਾਰਟੀਆਂ ਤੋਂ ਮੋਹ ਭੰਗ ਕੇ ਮੁੜ 2027 ’ਚ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਵਲੋਂ ਨਿਸ਼ਕਾਮ ਸੇਵਾ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਰਵਾਇਤੀ ਸਿਆਸਤ ਨੂੰ ਨਕਾਰ ਚੁੱਕੇ ਲੋਕ ਧੜਾ-ਧੜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜਨ ਲੱਗੇ-ਖ਼ਾਲਸਾ
Ad Position 24