23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਤੀਰਥ ਯਾਤਰਾ ਤਹਿਤ ਹਰਿਦੁਆਰ-ਰਿਸ਼ੀਕੇਸ਼ ਦੇ ਦਰਸ਼ਨਾ ਲਈ ਮਲੌਦ ਤੋਂ ਬੱਸ ਰਵਾਨਾ

ਮਲੌਦ, 23 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 24-08-2026
ਮਲੌਦ, 23 ਅਗਸਤ (ਪ. ਪ.)- ਆਪ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਹਿਣੀ ਤੇ ਕਰਨੀ ਦੇ ਪੂਰੇ ਸਾਬਿਤ ਹੋ ਰਹੀ ਹੈ ਕਿਉਂਕਿ ਵੋਟਾਂ ਤੋਂ ਪਹਿਲਾਂ ਜਿਹੜੇ ਵਾਅਦੇ ਜਨਤਾ ਨਾਲ ਕੀਤੇ ਵੀ ਨਹੀਂ ਸਨ ਉਨ੍ਹਾਂ ਨੂੰ ਵੀ ਲਾਗੂ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਹ ਦਾਅਵਾ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਅਤੇ ਕੌਂਸਲਰ ਦੀਪਕ ਗੋਇਲ ਵਲੋਂ ਪੰਜਾਬ ਸਰਕਾਰ ਵਲੋਂ ਯਾਤਰੂਆਂ ਲਈ ਹਰਿਦੁਆਰ-ਰਿਸ਼ੀਕੇਸ਼ ਦਰਸ਼ਨ ਯਾਤਰਾ ਲਈ ਮਲੌਦ ਤੋਂ ਬੱਸ ਨੂੰ ਰਵਾਨਾ ਕਰਨ ਸਮੇਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਯਾਤਰੂਆਂ ਨੂੰ ਹਰਿਦੁਆਰ ਵਿਖੇ ਪਵਿੱਤਰ ਗੰਗਾ ਦੇ ਦਰਸ਼ਨ ਕਰਨ ਦੇ ਨਾਲ-ਨਾਲ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ ਅਤੇ ਇਸ ਤੋਂ ਇਲਾਵਾ ਰਿਸ਼ੀਕੇਸ਼ ਵਿਖੇ ਵੀ ਵੱਖ-ਵੱਖ ਧਾਰਮਿਕ ਅਤੇ ਕੁਦਰਤੀ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਕੋਸ਼ਿਸ਼ ਸਦਕਾ ਅਤੇ ਸਰਕਾਰ ਦੇ ਇਸ ਉਪਰਾਲੇ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਸੰਜੀਵ ਮੋਦਗਿੱਲ, ਕੌਂਸਲਰ ਗਿਆਨੀ ਜਸਵਿੰਦਰ ਸਿੰਘ, ਪਰਸ਼ੋਤਮ ਲਾਲ ਜਿੰਦਲ ਸਮੇਤ ਹੋਰ ਪਤਵੰਤੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲੀ ਵਿਖੇ ਵੋਟਰ ਸੂਚੀ ਦੀ ਸੁਧਾਈ ਸੰਬੰਧੀ 5 ਦਿਨਾਂ ਕੈਂਪ ਅਗਲੀ ਖ਼ਬਰ ਐਨ. ਪੀ. ਕੇ. ਖਾਦ ਦੇ ਭਾਅ ’ਚ ਵਾਧੇ ਦੀ ਕਿਸਾਨ ਆਗੂਆਂ ਵਲੋਂ ਨਿੰਦਾ ਭਾਅ ਵਾਪਸ ਨਾ ਲਏ ਤਾਂ ਸੜਕਾਂ ‘ਤੇ ਉੱਤਰਨਗੇ ਕਿਸਾਨ...
Ad Position 24