ਹਾਦਸਿਆਂ ਤੋਂ ਬਚਾਅ ਲਈ ਝਾਂਸੀ ਰਾਣੀ ਚੌਂਕ ਨੇੜੇ ਰੇਲਵੇ ਪੁਲ ਨੂੰ ਰੇਲਿੰਗ ਲਗਾਈ ਜਾਵੇ-ਕੰਵਲਜੀਤ ਖੰਨਾ
ਜਗਰਾਉਂ, 24 ਅਗਸਤ (ਗਾਲਿਬ)-ਸ਼ਹਿਰ ਦੇ ਝਾਂਸੀ ਰਾਣੀ ਚੌਂਕ ਨੇੜੇ ਸਥਿਤ ਰੇਲਵੇ ਪੁਲ ਦੀ ਸੁਰੱਖਿਆ ਰੇਲਿੰਗ ਸੜਕ ਦੇ ਨਿਰਮਾਣ ਉਪਰੰਤ ਕਰੀਬ ਚਾਰ ਮਹੀਨੇ ਬੀਤਣ ’ਤੇ ਵੀ ਦੁਬਾਰਾ ਨਹੀਂ ਲਗਾਈ ਗਈ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਕਾਮਰੇਡ ਕੰਵਲਜੀਤ ਖੰਨਾ ਨੇ ਦੋਸ਼ ਲਗਾਇਆ ਕਿ ਰੇਲਿੰਗ ਲਗਾਉਣ ਲਈ ਲੋੜੀਂਦਾ ਸਮਾਨ ਆ ਜਾਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਨਹੀਂ ਲਗਾਇਆ ਗਿਆ।
ਜਗਰਾਉਂ, 24 ਅਗਸਤ (ਗਾਲਿਬ)-ਸ਼ਹਿਰ ਦੇ ਝਾਂਸੀ ਰਾਣੀ ਚੌਂਕ ਨੇੜੇ ਸਥਿਤ ਰੇਲਵੇ ਪੁਲ ਦੀ ਸੁਰੱਖਿਆ ਰੇਲਿੰਗ ਸੜਕ ਦੇ ਨਿਰਮਾਣ ਉਪਰੰਤ ਕਰੀਬ ਚਾਰ ਮਹੀਨੇ ਬੀਤਣ ’ਤੇ ਵੀ ਦੁਬਾਰਾ ਨਹੀਂ ਲਗਾਈ ਗਈ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਕਾਮਰੇਡ ਕੰਵਲਜੀਤ ਖੰਨਾ ਨੇ ਦੋਸ਼ ਲਗਾਇਆ ਕਿ ਰੇਲਿੰਗ ਲਗਾਉਣ ਲਈ ਲੋੜੀਂਦਾ ਸਮਾਨ ਆ ਜਾਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਨਹੀਂ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲ ’ਤੇ ਰੋਜ਼ਾਨਾ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਰੇਲਿੰਗ ਨਾ ਹੋਣ ਕਾਰਨ ਕਈ ਵਾਹਨ ਚਾਲਕ ਗਲਤ ਦਿਸ਼ਾ ਤੋਂ ਮੁੜਦੇ ਹਨ, ਜਿਸ ਕਾਰਨ ਹਾਦਸੇ ਦਾ ਖਤਰਾ ਹੋਰ ਵੀ ਵੱਧ ਜਾਂਦਾ ਹੈ। ਕੰਵਲਜੀਤ ਖੰਨਾ ਨੇ ਪੀ.ਡਬਲਯੂ.ਡੀ. ਵਿਭਾਗ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕਿਸੇ ਰਾਜਨੀਤਿਕ ਦਬਾਅ ਕਾਰਨ ਰੇਲਿੰਗ ਲਗਾਉਣ ਵਿੱਚ ਦੇਰੀ ਹੋ ਰਹੀ ਹੈ ਤਾਂ ਇਹ ਬਹੁਤ ਹੀ ਚਿੰਤਾਜਨਕ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਰੇਲਿੰਗ ਲਗਾਉਣ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਪੂਰਾ ਕਰੇ। ਖੰਨਾ ਨੇ ਕਿਹਾ ਕਿ ਰੇਲਿੰਗ ਨਾ ਲਗਾਉਣ ਦੀ ਸੂਰਤ ’ਚ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ।