25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ- ਵਿਧਾਇਕ ਠੇਕੇਦਾਰ ਹਾਕਮ ਸਿੰਘ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ । ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮਾਣਯੋਗ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਸਰੇ ਰਾਊਂਡ ਦੇ ਅਧੀਨ ਹਲਕਾ ਰਾਏਕੋਟ ਦੇ ਪਿੰਡ ਜੌਹਲਾਂ ਵਿਖੇ ਨਵੇਂ ਹਾਈਟੈੱਕ ਖੇਡ ਮੈਦਾਨ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਰਸਮੀ ਉਦਘਾਟਨ ਕੀਤਾ ਗਿਆ।

Ad Position 21
No active advertisement
ਪਿੰਡ ਜੌਹਲਾਂ ਵਿਖੇ ਹਾਈਟੈੱਕ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਠੇਕੇਦਾਰ ਹਾਕਮ ਸਿੰਘ, ਨਾਲ ਖੜ੍ਹੇ ਸਰਪੰਚ ਕੁਲਦੀਪ ਸਿੰਘ ਕੱਦੂ। ਤਸਵੀਰ: ਬਲਵਿੰਦਰ ਸਿੰਘ ਲਿੱਤਰ 25-08-2026
ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਹੋਰ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ । ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮਾਣਯੋਗ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਸਰੇ ਰਾਊਂਡ ਦੇ ਅਧੀਨ ਹਲਕਾ ਰਾਏਕੋਟ ਦੇ ਪਿੰਡ ਜੌਹਲਾਂ ਵਿਖੇ ਨਵੇਂ ਹਾਈਟੈੱਕ ਖੇਡ ਮੈਦਾਨ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਰਸਮੀ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਦੇ ਪਿੰਡ-ਪਿੰਡ ਵਿਚ ਆਧੁਨਿਕ ਖੇਡ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਤਿਆਰ ਕੀਤਾ ਗਿਆ ਇਹ ਹਾਈਟੈੱਕ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖ਼ਾਰਨ ਲਈ ਇੱਕ ਵਧੀਆ ਪਲੇਟਫਾਰਮ ਮੁਹੱਈਆਂ ਕਰਵਾਏਗਾ।ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਆਪਣੇ ਪਿੰਡ ਵਿਚ ਹੀ ਚੰਗੇ ਪੱਧਰ ਦੀਆਂ ਖੇਡ ਸਹੂਲਤਾਂ ਮਿਲਣਗੀਆਂ ਤਾਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਪਿੰਡ ਜੌਹਲਾਂ ਦੇ ਸਰਪੰਚ ਕੁਲਦੀਪ ਸਿੰਘ ਕੱਦੂ ਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਪਿੰਡ ’ਚ ਹਾਈਟੈੱਕ ਖੇਡ ਗਰਾਊਂਡ ਬਣਾਉਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੀ.ਏ. ਕਮਲ ਸਿੰਘ ਸੁਖਾਣਾ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਚੇਅਰਮੈਨ ਰਾਜਦੀਪ ਸਿੰਘ ਆਂਡਲੂ, ਗੁਰਪ੍ਰੀਤ ਸਿੰਘ ਰਾਏਕੋਟ, ਕੌਂਸਲਰ ਮਨਜਿੰਦਰ ਸਿੰਘ ਰਾਏਕੋਟ, ਅਵਤਾਰ ਸਿੰਘ ਰਾਏਕੋਟ, ਜੱਸ ਸਿੰਘ ਹਲਵਾਰਾ, ਜੇ.ਈ. ਚੈਂਚਲ ਸਿੰਘ, ਜੇਈ ਸੁਖਵਿੰਦਰ ਸਿੰਘ, ਪੰਚਾਇਤ ਸਕੱਤਰ ਸੰਦੀਪ ਸਿੰਘ, ਡਾ. ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਰਿਟਾ: ਇੰਸਪੈਕਟਰ ਤਰਸੇਮ ਸਿੰਘ ਸਿੱਧੂ, ਪੰਚ ਬਲਜਿੰਦਰ ਸਿੰਘ, ਪੰਚ ਜਸਵੰਤ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਗੁਲਜ਼ਾਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਸੁਖਦੇਵ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆੜ੍ਹਤੀਆਂ, ਲਾਡੀ ਡੀ.ਪੀ.ਈ., ਬਲਜੀਤ ਸਿੰਘ, ਹਰਪ੍ਰੀਤ ਸਿੰਘ ਡੇਅਰੀ ਵਾਲਾ, ਰਵਿੰਦਰ ਸ਼ਰਮਾ, ਸੋਨੀ ਕੋਠਿ ਆਂ ਵਾਲਾ, ਕੀਪਾ ਦਿਉਲ, ਬਹਾਦਰ ਸਿੰਘ, ਨੰਬਰਦਾਰ ਜਸਵੰਤ ਸਿੰਘ, ਡਾ. ਜਗਦੀਪ ਸਿੰਘ, ਬੇਅੰਤ ਸਿੰਘ, ਵਰਿੰਦਰ ਸਿੰਘ, ਦੀਪਾ ਸਟੂਡੀਓ, ਕਾਕਾ ਪੰਡਿਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇਸ਼ ਅਤੇ ਸੂਬੇ ਦਾ ਆਮ ਨਾਗਰਿਕ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ - ਮੰਦਰ ਸਿੰਘ ਔਢਾਂ ਅਗਲੀ ਖ਼ਬਰ ਆਜੂਨੀ ਫਾਊਂਡੇਸ਼ਨ ਦਾ ਮੁੱਲਾਂਪੁਰ ਦਾਖਾ ’ਚ ਤੀਆਂ ਤੀਜ ਮੇਲਾ ਯਾਦਗਾਰੀ ਬਣਿਆ
Ad Position 24