ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਦਪਿੰਦਰ ਹੁੱਡਾ ਦਾ ਪੁਤਲਾ ਫ਼ੂਕਿਆ
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵਲੋਂ ਖੰਨਾ ਵਿਖੇ ‘84’ ਦੇ ਸਿੱਖ ਨਸ਼ਲਕੁਸੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਪਿੰਦਰ ਹੁੱਡਾ ਤੇ ਹੋਰ ਕਾਂਗਰਸੀ ਆਗੂਆਂ ਦੇ ਪੁਤਲੇ ਫੂਕੇ ਗਏ। ਅਕਾਲੀ ਦਲ ਦੇ ਸੈਂਕੜੇ ਨੌਜਵਾਨਾਂ ਨੇ ਸੜਕਾਂ ’ਤੇ ਉਤਰ ਕੇ ਕਾਂਗਰਸ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਦਪਿੰਦਰ ਹੁੱਡਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਦਾਣਾ ਮੰਡੀ ਤੋਂ ਨੈਸ਼ਨਲ ਹਾਈਵੇ ਤੱਕ ਰੋਸ ਮਾਰਚ ਕੀਤਾ ਗਿਆ।
ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵਲੋਂ ਖੰਨਾ ਵਿਖੇ ‘84’ ਦੇ ਸਿੱਖ ਨਸ਼ਲਕੁਸੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਪਿੰਦਰ ਹੁੱਡਾ ਤੇ ਹੋਰ ਕਾਂਗਰਸੀ ਆਗੂਆਂ ਦੇ ਪੁਤਲੇ ਫੂਕੇ ਗਏ। ਅਕਾਲੀ ਦਲ ਦੇ ਸੈਂਕੜੇ ਨੌਜਵਾਨਾਂ ਨੇ ਸੜਕਾਂ ’ਤੇ ਉਤਰ ਕੇ ਕਾਂਗਰਸ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਦਪਿੰਦਰ ਹੁੱਡਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਦਾਣਾ ਮੰਡੀ ਤੋਂ ਨੈਸ਼ਨਲ ਹਾਈਵੇ ਤੱਕ ਰੋਸ ਮਾਰਚ ਕੀਤਾ ਗਿਆ। ਹਰਮਨਦੀਪ ਸਿੰਘ ਰਿੱਕੀ ਨੇ ਕਿਹਾ ਕਿ ਕਾਂਗਰਸੀ ਨੇਤਾ ਦਪਿੰਦਰ ਹੁੱਡਾ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ’ਰੋਲ ਮਾਡਲ’ ਆਖਣ ’ਤੇ ਪੰਜਾਬ ਦੇ ਨੌਜਾਵਨਾਂ ’ਚ ਭਾਰੀ ਰੋਸ ਹੈ ਕਿਉਂਕਿ ਸਿੱਖਾਂ ਦੇ ਕਾਤਲ ਸੱਜਣ ਨੂੰ ਰੋਲ ਮਾਡਲ ਕਹਿਣਾ, ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦੁਹਰਾਉਦਾ ਹੈੇ, ਦਪਿੰਦਰ ਹੁੱਡਾ ਦੇ ਇਸ ਬਿਆਨ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਜਿਸ ਨੂੰ ਪੰਜਾਬ ਦੇ ਨੌਜਵਾਨ ਕਦੇ ਵੀ ਬੁਰਦਾਸ਼ਤ ਨਹੀਂ ਕਰਨਗੇ।