ਗੁਰਦਿੱਤ ਸਿੰਘ ਭੈਣੀ ਦਾ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਰਕਲ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ
ਭੂੰਦੜੀ, 24 ਅਗਸਤ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਅਧੀਨ ਪੈਂਦੇ ਪਿੰਡ ਭੈਣੀ ਅਰਾਈਆਂ ਦੇ ਖੇਡ ਗਰਾਊਂਡ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਅਤੇ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਅਮਨਦੀਪ ਸਿੰਘ ਸਵੱਦੀ ਨੇ ਕੀਤੀ।
ਪ
ਪਿੰਡ ਭੈਣੀ ਅਰਾਈਆਂ ਵਿਖੇ ਸਮਾਗਮ ਦੌਰਾਨ ਗੁਰਦਿੱਤ ਸਿੰਘ ਭੈਣੀ ਨੂੰ ਸਰਕਲ ਪ੍ਰਧਾਨ ਬਣਨ ’ਤੇ ਸਨਮਾਨਿਤ ਕਰਦੇ ਹੋਏ ਜਸਕਰਨ ਸਿੰਘ ਦਿਉਲ, ਅਮਨਦੀਪ ਸਿੰਘ ਸਵੱਦੀ ਅਤੇ ਹੋਰ । ਤਸਵੀਰ: ਕੁਲਦੀਪ ਸਿੰਘ ਮਾਨ
25-08-2026
ਭੂੰਦੜੀ, 24 ਅਗਸਤ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਅਧੀਨ ਪੈਂਦੇ ਪਿੰਡ ਭੈਣੀ ਅਰਾਈਆਂ ਦੇ ਖੇਡ ਗਰਾਊਂਡ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਅਤੇ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਅਮਨਦੀਪ ਸਿੰਘ ਸਵੱਦੀ ਨੇ ਕੀਤੀ। ਸਟੇਜ਼ ਸਕੱਤਰ ਦੀ ਭੂਮਿਕਾ ਭਾਈ ਜਰਨੈਲ ਸਿੰਘ ਭੈਣੀ ਨੇ ਬਾਖੂਬੀ ਨਿਭਾਈ। ਇਸ ਮੌਕੇ ਪਾਰਟੀ ਵੱਲੋਂ ਗੁਰਦਿੱਤ ਸਿੰਘ ਭੈਣੀ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਅਤੇ ਅਮਨਦੀਪ ਸਿੰਘ ਸਵੱਦੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਗੁਰਦਿੱਤ ਸਿੰਘ ਭੈਣੀ, ਸਵਰਗੀ ਬਲਵੀਰ ਸਿੰਘ ਭੈਣੀ ਦੇ ਸਪੁੱਤਰ ਹਨ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਲੋਕ ਸੇਵਾ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਪਾਰਟੀ ਨਾਲ ਜ਼ਮੀਨੀ ਪੱਧਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਵਰਗੀ ਬਲਵੀਰ ਸਿੰਘ ਭੈਣੀ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਮਰਪਣ ਨੂੰ ਦੇਖਦਿਆਂ ਗੁਰਦਿੱਤ ਸਿੰਘ ਭੈਣੀ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਮਨਦੀਪ ਸਿੰਘ ਸਵੱਦੀ ਨੇ ਕਿਹਾ ਕਿ ਗੁਰਦਿੱਤ ਸਿੰਘ ਭੈਣੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਾਰਟੀ ਲਈ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਅਤੇ ਸੇਵਾ ਦਾ ਇਹ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਦੇ ਸਮੂਹ ਯੂਥ ਆਗੂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨਵ-ਨਿਯੁਕਤ ਸਰਕਲ ਪ੍ਰਧਾਨ ਗੁਰਦਿੱਤ ਸਿੰਘ ਭੈਣੀ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਗੁਰਦਿੱਤ ਸਿੰਘ ਭੈਣੀ ਅਤੇ ਸਿਮਰਨ ਸਿੰਘ ਭੈਣੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ, ਸੂਬਾ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਸਵੱਦੀ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਭਾਈ ਜਰਨੈਲ ਸਿੰਘ ਭੈਣੀ ਨੇ ਕਿਹਾ ਕਿ ਇਹ ਸਨਮਾਨ ਗੁਰਦਿੱਤ ਸਿੰਘ ਭੈਣੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਨਾਲ ਹਲਕਾ ਦਾਖਾ ਅਤੇ ਬਲਾਕ ਸਿੱਧਵਾਂ ਬੇਟ ਵਿੱਚ ਪਾਰਟੀ ਦੀ ਜਥੇਬੰਦਕ ਤਾਕਤ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪੰਚ ਕੁਲਵਿੰਦਰ ਸਿੰਘ ਕਾਲਾ, ਗੁਰਮੀਤ ਸਿੰਘ ਤੂਰ, ਅਮਨ ਖਹਿਰਾ ਸਿੱਧਵਾਂ ਬੇਟ, ਹਰਸਿਮਰਨ ਸਿੰਘ ਭੈਣੀ, ਜਗਜੀਤ ਸਿੰਘ ਜੱਗੂ, ਇਕਬਾਲ ਸਿੰਘ ਸਵੱਦੀ , ਪ੍ਰਧਾਨ ਸੁਖਜਿੰਦਰ ਸਿੰਘ ਬਾਦਲ, ਕੁਲਦੀਪ ਸਿੰਘ ਬਾਦਲ ਤਲਵਾੜਾ, ਪ੍ਰਿਤਪਾਲ ਸਿੰਘ ਤਲਵਾੜਾ ਪ੍ਰਧਾਨ, ਮਨਜੀਤ ਸਿੰਘ ਭੈਣੀ, ਜੁਗਰਾਜ ਸਿੰਘ, ਅਜੇ ਜਗਰਾਉਂ, ਮੋਟਾ ਜਗਰਾਉਂ, ਹਰਮਨ ਬਿਰਕ, ਭੀਮ ਸਿੰਘ, ਭਿੰਦਾ ਸਵੱਦੀ, ਸਿੰਦਰ ਸਿੰਘ ਭੈਣੀ ਤੋਂ ਇਲਾਵਾ ਵੱਖ-ਵੱਖ ਯੂਥ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।