25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਸਿੱਧਵਾਂ ਬੇਟ, 24 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਵਿਖੇ ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਦੀ ਅਗਵਾਈ ਹੇਠ ਨਰਸਰੀ, ਐੱਲ. ਕੇ.

Ad Position 21
No active advertisement
ਅਜੀਤ ਡੈਸਕ 25-08-2026
ਸਿੱਧਵਾਂ ਬੇਟ, 24 ਅਗਸਤ (ਜਸਵੰਤ ਸਿੰਘ ਸਲੇਮਪੁਰੀ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਵਿਖੇ ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਦੀ ਅਗਵਾਈ ਹੇਠ ਨਰਸਰੀ, ਐੱਲ.ਕੇ.ਜੀ. ਅਤੇ ਯੂ.ਕੇ.ਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਕਵਿਤਾ ਉਚਾਰਨ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੈਡਮ ਕੰਚਣ ਰਾਣੀ ਨੇ ਦੱਸਿਆ ਕਿ ਸਾਡਾ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਅੰਦਰ ਛੁਪੀਆਂ ਹੋਈਆਂ ਕਲਾਵਾਂ ਨੂੰ ਉਜਾਗਰ ਕਰਨ ਦਾ ਮੌਕਾ ਦੇਣਾ ਅਤੇ ਉਨ੍ਹਾਂ ਨੂੰ ਹੋਰ ਨਿਖਾਰਨ ਦੀ ਪ੍ਰੇਰਨਾ ਦੇਣਾ ਹੈ।ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਮੈਨੇਜਰ ਤੇਜਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਅਤੇ ਸਟਾਫ਼ ਨੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਰਾਏਕੋਟ ਨੂੰ ਗਮਾਡਾ ’ਚ ਮੈਂਬਰ ਨਿਯੁਕਤ ਕਰਨ ’ਤੇ ਕੋਆਰਡੀਨੇਟਰ ਥਿੰਦ ਨੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ‘ ਮੀਰੀ-ਪੀਰੀ ਖ਼ਾਲਸਾ ਮਾਰਚ’ ਅੱਜ ਦੇਰ ਸ਼ਾਮ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਰਾਤਰੀ ਵਿਸ਼ਰਾਮ ਲਈ ਪੁੱਜੇਗਾ
Ad Position 24