ਮਨਜੀਤ ਸਿੰਘ ਰਾਏਕੋਟ ਨੂੰ ਗਮਾਡਾ ’ਚ ਮੈਂਬਰ ਨਿਯੁਕਤ ਕਰਨ ’ਤੇ ਕੋਆਰਡੀਨੇਟਰ ਥਿੰਦ ਨੇ ਦਿੱਤੀ ਮੁਬਾਰਕਬਾਦ
ਜਗਰਾਉਂ, 24 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿਚ ਆਮ ਆਦਮੀ ਪਾਰਟੀ ਰਾਏਕੋਟ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਨੂੰ ਮੈਂਬਰ ਨਿਯੁਕਤ ਕਰਨ ’ਤੇ ‘ਆਪ’ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਰਾਏਕੋਟ ਹਲਕੇ ’ਚ ਮਨਜੀਤ ਸਿੰਘ ਰਾਏਕੋਟ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਪਾਰਟੀ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ।
ਮ
ਮਨਜੀਤ ਸਿੰਘ ਰਾਏਕੋਟ ਅਤੇ ਬਿਕਰਮਜੀਤ ਸਿੰਘ ਥਿੰਦ ਦੀ ਤਸਵੀਰ।
25-08-2026
ਜਗਰਾਉਂ, 24 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵਿਚ ਆਮ ਆਦਮੀ ਪਾਰਟੀ ਰਾਏਕੋਟ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਨੂੰ ਮੈਂਬਰ ਨਿਯੁਕਤ ਕਰਨ ’ਤੇ ‘ਆਪ’ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਵਲੋਂ ਵਧਾਈ ਦਿੱਤੀ ਗਈ। ਇਸ ਮੌਕੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਰਾਏਕੋਟ ਹਲਕੇ ’ਚ ਮਨਜੀਤ ਸਿੰਘ ਰਾਏਕੋਟ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਅਤੇ ਪਾਰਟੀ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਰਾਏਕੋਟ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਦੀਆਂ ਸੇਵਾਵਾਂ ਨਿਭਾਉਂਦਿਆਂ ਨਸ਼ਿਆਂ ਦੇ ਖ਼ਾਤਮੇ ਲਈ ਵੀ ਲੋਕਾਂ ਦੇ ਸਹਿਯੋਗ ਨਾਲ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਮੇਸ਼ਾਂ ਮਿਹਨਤੀ ਆਗੂਆਂ ਨੂੰ ਅਹੁਦੇ ਦੇ ਕੇ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਰਾਏਕੋਟ ਸ਼ਹਿਰਾਂ ਦੇ ਵਿਕਾਸ ਲਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਅਤੇ ਗਮਾਡਾ ਅਧੀਨ ਆਉਂਦੇ ਇਲਾਕਿਆਂ ਨੂੰ ਮਾਡਲ ਵਜੋਂ ਵਿਕਸਿਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਦੱਸਣਯੋਗ ਹੈ ਕਿ ਗਮਾਡਾ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਮਾਨ ਹਨ ਅਤੇ ਗਮਾਡਾ ਦੇ ਪੂਰੇ ਪੰਜਾਬ ’ਚੋਂ ਨਿਯੁਕਤ ਕੀਤੇ ਜਾਂਦੇ ਤਿੰਨ ਮੈਂਬਰਾਂ ’ਚੋਂ ਮਨਜੀਤ ਸਿੰਘ ਰਾਏਕੋਟ ਨੂੰ ਮੈਂਬਰ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।