24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਟ੍ਰੇਡ ਯੂਨੀਅਨ ਆਗੂਆਂ ਨੇ ਜਗਰਾਉਂ ਦੇ ਦਫ਼ਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨੂੰ 27 ਅਗਸਤ ਦੇ ਸੰਘਰਸ਼ ’ਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਜਗਰਾਉਂ, 24 ਅਗਸਤ (ਗਾਲਿਬ)-ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ ਜਥੇਬੰਦੀਆਂ ਵਲੋ 27 ਅਗਸਤ ਨੂੰ ਪੰਜਾਬ ਭਰ ’ਚ ਸਮੂਹਿਕ ਛੁੱਟੀ ਦੇ ਐਲਾਨ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਸਫ਼ਲ ਕਰਨ ਦੀ ਕੜੀ ਤਹਿਤ ਜਗਰਾਉਂ ਦੇ ਟ੍ਰੇਡ ਯੂਨੀਅਨ ਆਗੂਆਂ ਨੇ ਸ਼ਹਿਰ ਦੇ ਲਗਭਗ ਇਕ ਦਰਜਨ ਦਫਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨੂੰ 27 ਅਗਸਤ ਨੂੰ ਬੱਸ ਸਟੈਂਡ ਜਗਰਾਉਂ ਅੰਦਰ ਠੀਕ 10 ਵਜੇ ਹੋਣ ਜਾ ਰਹੀ ਰੈਲੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਕਤ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਅਤੇ ਅਸ਼ੋਕ ਭੰਡਾਰੀ ਨੇ ਦੱਸਿਆ ਕਿ ਕਰਮਚਾਰੀਆਂ ’ਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਿਆਪਕ ਰੋਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਜਗਰਾਉਂ, 24 ਅਗਸਤ (ਗਾਲਿਬ)-ਪੰਜਾਬ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ ਜਥੇਬੰਦੀਆਂ ਵਲੋ 27 ਅਗਸਤ ਨੂੰ ਪੰਜਾਬ ਭਰ ’ਚ ਸਮੂਹਿਕ ਛੁੱਟੀ ਦੇ ਐਲਾਨ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਸਫ਼ਲ ਕਰਨ ਦੀ ਕੜੀ ਤਹਿਤ ਜਗਰਾਉਂ ਦੇ ਟ੍ਰੇਡ ਯੂਨੀਅਨ ਆਗੂਆਂ ਨੇ ਸ਼ਹਿਰ ਦੇ ਲਗਭਗ ਇਕ ਦਰਜਨ ਦਫਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨੂੰ 27 ਅਗਸਤ ਨੂੰ ਬੱਸ ਸਟੈਂਡ ਜਗਰਾਉਂ ਅੰਦਰ ਠੀਕ 10 ਵਜੇ ਹੋਣ ਜਾ ਰਹੀ ਰੈਲੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਕਤ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਅਤੇ ਅਸ਼ੋਕ ਭੰਡਾਰੀ ਨੇ ਦੱਸਿਆ ਕਿ ਕਰਮਚਾਰੀਆਂ ’ਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਿਆਪਕ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਐੱਸ.ਡੀ.ਐੱਮ. ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ, ਸਿਵਲ ਸਪਲਾਈ ਦਫ਼ਤਰ ,ਖੇਤੀਬਾੜੀ ਦਫਤਰ, ਮਾਰਕੀਟ ਕਮੇਟੀ ਦਫ਼ਤਰ, ਖਜਾਨਾ ਦਫ਼ਤਰ, ਵਾਟਰ ਸਪਲਾਈ ਦਫ਼ਤਰ ਆਦਿ ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ ਗਿਆ। ਭਲਕੇ ਸ਼ਹਿਰ ਦੇ ਵੱਡੇ ਸਕੂਲਾਂ ’ਚ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਉਕਤ ਪ੍ਰੋਗਰਾਮ ਸਫ਼ਲ ਕਰਨ ਲਈ ਨਛੱਤਰ ਸਿੰਘ ਭਵਨ ’ਚ ਅਵਤਾਰ ਸਿੰਘ ਗਗੜਾ ਦੀ ਪ੍ਰਧਾਨਗੀ ਚ ਮੀਟਿੰਗ ਕੀਤੀ ਗਈ। ਇਸ ਮੌਕੇ ਮਾਸਟਰ ਜਸਵੰਤ ਸਿੰਘ ਕਲੇਰ, ਗੁਰਮੇਲ ਸਿੰਘ, ਜੋਗਿੰਦਰ ਆਜ਼ਾਦ, ਬਲਵਿੰਦਰ ਪਟਵਾਰੀ, ਮੁਖਤਿਆਰ ਸਿੰਘ, ਰਮੇਸ਼ ਸਿੰਘ, ਕੁਲਦੀਪ ਸਿੰਘ ਖਹਿਰਾ ਆਦਿ ਹਾਜ਼ਰ ਸਨ। ਬੁਲਾਰਿਆਂ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਦੇ ਪਿੰਡ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕਰ ਰਹੇ ਅਧਿਆਪਕਾਂ, ਮੁਲਾਜ਼ਮਾਂ ’ਤੇ ਜਲ ਤੋਪਾਂ ਦੀ ਵਾਛੜ ਕਰਨ ਦੀ ਸਖਤ ਨਿੰਦਾ ਕੀਤੀ ਗਈ। ਇਸ ਮੌਕੇ ਡੀ.ਟੀ.ਐੱਫ. ਦੇ ਆਗੂਆਂ ਦਵਿੰਦਰ ਸਿੰਘ, ਹਰਦੀਪ ਸਿੰਘ, ਪਰਮਜੀਤ ਦੁੱਗਲ ਅਤੇ ਰਾਣਾ ਆਲਮ ਨੇ ਦੱਸਿਆ ਕਿ ਅਧਿਆਪਕ ਵੀ ਮਾਸ ਲੀਵ ਲੈ ਕੇ 27 ਅਗਸਤ ਦੇ ਐਕਸ਼ਨ ਨੂੰ ਸਫ਼ਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਤੋਂ ਬੀਕਿਯੂ (ਹਸਨਪੁਰ) ਜਥੇਬੰਦੀ ਦਾ ਕਾਫ਼ਲਾ ਚੰਡੀਗੜ੍ਹ ਰੋਸ ਮਾਰਚ ਲਈ ਹੋਇਆ ਰਵਾਨਾ ਅਗਲੀ ਖ਼ਬਰ ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਬਣਨ ’ਤੇ ਖੁਸ਼ੀ ਦਾ ਮਾਹੌਲ
Ad Position 24