24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜਗਰਾਉਂ ਹਲਕੇ ਦੇ ਅਕਾਲੀ ਆਗੂਆਂ ਨੇ ਪ੍ਰਧਾਨ ਬਾਦਲ ਦਾ ਹਾਲ ਜਾਣਿਆ

ਹਠੂਰ, 24 ਅਗਸਤ (ਛਿੰਦਾ)-ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਕਾਰਨ ਜ਼ਖਮੀਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਨਣ ਲਈ ਹਲਕਾ ਜਗਰਾਉਂ ਦੇ ਸੀਨੀਅਰ ਅਕਾਲੀ ਆਗੂਆਂ ਨੇ ਅੱਜ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆਂ। ਇੰਨ੍ਹਾਂ ਆਗੂਆਂ ਵਿਚ ਹਲਕਾ ਜਗਰਾਉਂ ਦੇ ਇੰਚਾਰਜ, ਸਾਬਕਾ ਵਿਧਾਇਕ ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਹਠੂਰ, 24 ਅਗਸਤ (ਛਿੰਦਾ)-ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਕਾਰਨ ਜ਼ਖਮੀਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਨਣ ਲਈ ਹਲਕਾ ਜਗਰਾਉਂ ਦੇ ਸੀਨੀਅਰ ਅਕਾਲੀ ਆਗੂਆਂ ਨੇ ਅੱਜ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆਂ। ਇੰਨ੍ਹਾਂ ਆਗੂਆਂ ਵਿਚ ਹਲਕਾ ਜਗਰਾਉਂ ਦੇ ਇੰਚਾਰਜ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਪਾਰਟੀ ਦੇ ਜਥੇਬੰਦਰ ਸਕੱਤਰ ਕਮਲਜੀਤ ਸਿੰਘ ਮੱਲ੍ਹਾ, ਬਲਾਕ ਸੰਮਤੀ ਜਗਰਾਉਂ ਦੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਪੰਚ ਸਿਵਰਾਜ ਸਿੰਘ ਕਲੇਰ ਆਦਿ ਸ਼ਾਮਲ ਸਨ। ਆਗੂਆਂ ਨੇ ਜਿੱਥੇ ਉਨ੍ਹਾਂ ਦੀ ਸਿਹਤ ਬਾਰੇ ਹਾਲ ਜਾਣਿਆ, ਉੱਥੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਸਥਾਰ ਸਹਿਤ ਚਰਚਾ ਵੀ ਕੀਤੀ। ਇਸ ਮੌਕੇ ਪਾਰਟੀ ਦੀ ਚੜ੍ਹਦੀ ਕਲਾ ਤੇ ਪੰਜਾਬ ਦੇ ਭਵਿੱਖ ਲਈ ਚਿੰਤਨ ਕੀਤਾ ਗਿਆ। ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ ਅਤੇ ਸ: ਬਾਦਲ ਨੇ ਉਨ੍ਹਾਂ ਨੂੰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਜੋਧਾਂ ਵਿਖੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿਚ ਮੀਟਿੰਗ ਭਾਕਿਯੂ ਏਕਤਾ ਡਕੌਂਦਾ ਦੀ ਇਕਾਈ ਦਾ ਗਠਨ ਅਗਲੀ ਖ਼ਬਰ ਰੱਤੋਵਾਲ ’ਚ ਬਾਬਾ ਨਿਰਮਲ ਸਿੰਘ ਦੀ ਬਰਸੀ ਸ਼ਰਧਾ, ਸਤਿਕਾਰ ਨਾਲ ਮਨਾਈ
Ad Position 24