24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵੈਟਨਰੀ ਇੰਸਪੈਕਟਰਾਂ ਨੂੰ ਚਾਰਜਸ਼ੀਟ ਕਰਨ ਦੀ ਸਖ਼ਤ ਨਿਖੇਧੀ

ਭੂੰਦੜੀ, 24 ਅਗਸਤ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵੈਟਨਰੀ ਇੰਸਪੈਕਟਰਾਂ ਨੂੰ ਚਾਰਜਸ਼ੀਟ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆਂ, ਤੀਰਥ ਸਿੰਘ ਤਲਵੰਡੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਪਸ਼ੂ ਪਾਲਣ ਵਿਭਾਗ ਦੇ ਵੈਟਨਰੀ ਇੰਸਪੈਕਟਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਭਰਵੀਂ ਹਮਾਇਤ ਕਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 25-08-2026
ਭੂੰਦੜੀ, 24 ਅਗਸਤ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵੈਟਨਰੀ ਇੰਸਪੈਕਟਰਾਂ ਨੂੰ ਚਾਰਜਸ਼ੀਟ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆਂ, ਤੀਰਥ ਸਿੰਘ ਤਲਵੰਡੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਬਾਣੀਏਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਪਸ਼ੂ ਪਾਲਣ ਵਿਭਾਗ ਦੇ ਵੈਟਨਰੀ ਇੰਸਪੈਕਟਰਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਭਰਵੀਂ ਹਮਾਇਤ ਕਰਦੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਵੈਟਨਰੀ ਇੰਸਪੈਕਟਰਾਂ ਖ਼ਿਲਾਫ਼ ਜਾਰੀ ਕੀਤੀ ਗਈ ਚਾਰਜਸ਼ੀਟ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਤੁਰੰਤ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਪੰਜਾਬ ਦੇ ਲੋਕ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਡਟਕੇ ਵਿਰੋਧ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਵਿਖੇ ਬਰਸੀ ਸਮਾਗਮ ਮੌਕੇ ਪੰਜ ਰੋਜ਼ਾ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਰੱਤੋਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24