26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਲੱਗੀਆਂ ਭਾਰੀ ਰੌਣਕਾਂ ਕੋਮਲਪ੍ਰੀਤ ਕੌਰ ਬੀ.ਸੀ.ਏ ਭਾਗ-ਦੂਜਾ ਦੇ ਸਿਰ ਸਜਿਆ ‘ਮਿਸ ਤੀਜ’ ਦਾ ਤਾਜ਼

ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰਵਾਇਤਾਂ ਅਤੇ ਅਮੀਰ ਵਿਰਸੇ ਨਾਲ ਜੋੜ੍ਹਨ ਦੇ ਮਕਸਦ ਤਹਿਤ ‘ਤੀਆਂ ਤੀਜ’ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮੁੱਚੇ ਕਾਲਜ ਕੰਪਲੈਕਸ ਨੂੰ ਪੰਜਾਬੀ ਰਵਾਇਤੀ ਦਿੱਖ ਦਿੱਤੀ ਗਈ, ਜਿਸ ਨਾਲ ਕਾਲਜ ਦਾ ਵਾਤਾਵਰਨ ਰੰਗ-ਬਿਰੰਗਾ ਅਤੇ ਸੱਭਿਆਚਾਰਕ ਰੰਗ ਵਿਚ ਰੰਗਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 26-08-2026
ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰਵਾਇਤਾਂ ਅਤੇ ਅਮੀਰ ਵਿਰਸੇ ਨਾਲ ਜੋੜ੍ਹਨ ਦੇ ਮਕਸਦ ਤਹਿਤ ‘ਤੀਆਂ ਤੀਜ’ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਮੁੱਚੇ ਕਾਲਜ ਕੰਪਲੈਕਸ ਨੂੰ ਪੰਜਾਬੀ ਰਵਾਇਤੀ ਦਿੱਖ ਦਿੱਤੀ ਗਈ, ਜਿਸ ਨਾਲ ਕਾਲਜ ਦਾ ਵਾਤਾਵਰਨ ਰੰਗ-ਬਿਰੰਗਾ ਅਤੇ ਸੱਭਿਆਚਾਰਕ ਰੰਗ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਜਿਵੇਂ ਕਿ ਫੁੱਲਕਾਰੀ, ਸੂਟ ਅਤੇ ਪਰਾਂਦੇ ਪਹਿਨ ਕੇ ਪੰਜਾਬੀ ਵਿਰਸੇ ਦੀ ਸੁੰਦਰ ਅਤੇ ਮਨਮੋਹਕ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਗਿੱਧਾ, ਬੋਲੀਆਂ ਅਤੇ ਲੋਕ-ਕਲਾਵਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਕਾਲਜ ਦੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਦੀ ਦੇਖ-ਰੇਖ ਹੇਠ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਮਹਿੰਦੀ ਦੇ ਡਿਜ਼ਾਈਨ ਬਣਾਏ। ਇੰਨ੍ਹਾਂ ਮੁਕਾਬਲਿਆਂ ਵਿਚ ਹਰਪ੍ਰੀਤ ਕੌਰ ਬੀ.ਸੀ.ਏ. ਭਾਗ-ਤੀਜਾ ਨੇ ਪਹਿਲਾ ਸਥਾਨ, ਰਾਜਵੀਰ ਕੌਰ ਬੀ.ਬੀ.ਏ ਭਾਗ-ਦੂਜਾ ਨੇ ਦੂਜਾ ਅਤੇ ਜਸਪ੍ਰੀਤ ਕੌਰ ਬੀ.ਸੀ.ਏ ਭਾਗ-ਦੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸਮਾਗਮ ਦੀ ਮੁੱਖ ਖਿੱਚ ‘ਮਿਸ ਤੀਜ’ ਮੁਕਾਬਲਾ ਰਿਹਾ, ਜਿਸ ਵਿਚ ਸਖ਼ਤ ਮੁਕਾਬਲੇ ਤੋਂ ਬਾਅਦ ਕੋਮਲਪ੍ਰੀਤ ਕੌਰ ਬੀ.ਸੀ.ਏ ਭਾਗ-ਦੂਜਾ ਨੇ ਆਪਣੀ ਬਿਹਤਰੀਨ ਪੇਸ਼ਕਾਰੀ ਦੇ ਨਾਲ ‘ਮਿਸ ਤੀਜ਼’ ਦਾ ਖਿਤਾਬ ਆਪਣੇ ਨਾਮ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਰੋਮਾ ਮਹੰਤ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜ੍ਹੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ.ਅਮਨਦੀਪ ਸਿੰਘ, ਸਾਬਕਾ ਡਾਇਰੈਕਟਰ ਡਾ: ਜਗਜੀਤ ਸਿੰਘ ਬਰਾੜ, ਪ੍ਰੋਫੈਸਰ ਦਿਲਰਾਜ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੋਫੈਸਰ ਅਜੀਤ ਸਿੰਘ, ਪ੍ਰੋਫੈਸਰ ਗਗਨਦੀਪ ਕੌਰ, ਪ੍ਰੋਫੈਸਰ ਸੁਮਨਜੋਤ ਕੌਰ, ਪ੍ਰੋਫੈਸਰ ਅੰਮ੍ਰਿਤਪਾਲ ਕੌਰ, ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਨਵਜੋਤ ਕੌਰ, ਪ੍ਰੋਫੈਸਰ ਇੰਦਰਜੀਤ ਕੌਰ, ਪ੍ਰੋਫੈਸਰ ਪਵਨਜੀਤ ਸਿੰਘ, ਪ੍ਰੋਫੈਸਰ ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਕੌਰ, ਬਨਿੰਦਰ ਕੌਰ ਅਤੇ ਸਹਾਇਕ ਲਾਇਬ੍ਰੇਰੀਅਨ ਸ਼੍ਰੀਮਤੀ ਅਮਨਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਦੀ ਵਿਦਿਆਰਥਣ ਆਤਮਜੀਤ ਵਲੋਂ ਰਾਸ਼ਟਰੀ ਰੋਇੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24