ਸ:ਸ:ਸ: ਸਕੂਲ ਟਾਹਲੀ ਸਾਹਿਬ ਰਤਨ ’ਚ ਈਕੋ ਕਲੱਬ ਦੇ ਸਹਿਯੋਗ ਨਾਲ ਬੂਟੇ ਲਗਾਏ
ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਈਕੋ ਕਲੱਬ ਵਲੋਂ ਵਣ ਮਹਾਂਉਤਸਵ ਅਤੇ ਬੂਟੇ ਲਗਾਉਣ ਦੇ ਅਭਿਆਨ ਤਹਿਤ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ, ਸਮਾਜ ਸੇਵੀ ਸ. ਹਰਨੇਕ ਸਿੰਘ ਮਨਸੂਰਾਂ, ਬਹਾਦਰ ਸਿੰਘ ਮਨਸੂਰਾਂ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੇ ਨਾਲ ਸਕੂਲ ਵਿੱਚ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ।
ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਈਕੋ ਕਲੱਬ ਵਲੋਂ ਵਣ ਮਹਾਂਉਤਸਵ ਅਤੇ ਬੂਟੇ ਲਗਾਉਣ ਦੇ ਅਭਿਆਨ ਤਹਿਤ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ, ਸਮਾਜ ਸੇਵੀ ਸ. ਹਰਨੇਕ ਸਿੰਘ ਮਨਸੂਰਾਂ, ਬਹਾਦਰ ਸਿੰਘ ਮਨਸੂਰਾਂ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੇ ਨਾਲ ਸਕੂਲ ਵਿੱਚ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਹਰਨੇਕ ਸਿੰਘ ਮਨਸੂਰਾਂ ਨੇ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸ਼ਾਮਿਲ ਹੋਣ ’ਤੇ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮਹਾਨ ਕੰਮ ਹੈ, ਜਿਸ ਨਾਲ ਵਾਤਾਵਰਨ ਦੀ ਸੰਭਾਲ ਕੀਤੀ ਜਾ ਸਕਦੀ ਹੈ। ਇਸ ਨਾਲ ਦਿਨੋਂ ਦਿਨ ਵਧ ਰਹੀ ਤਪਸ਼ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਹਰੇਕ ਵਿਦਿਆਰਥੀ ਨੂੰ ਘਰ ਜਾ ਕੇ ਆਪਣੇ ਮਾਤਾ-ਪਿਤਾ ਦੇ ਸਹਿਯੋਗ ਨਾਲ ਆਪਣੇ ਘਰ ਦੇ ਆਲ਼ੇ ਦੁਆਲੇ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਦੇ ਵਿਦਿਆਰਥੀ ਹਾਜ਼ਰ ਸਨ।