26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਾਮ ਰਹੀਮ ਨੂੰ ਮੁੜ ਪੈਰੋਲ ਅਤੇ ਬੰਦੀ ਸਿੰਘਾਂ ਲਈ ਅੜਿੱਕਾ ਕੇਂਦਰ ਦਾ ਦੋਹਰਾ ਮਾਪਦੰਡ-ਇਯਾਲੀ

ਮੁੱਲਾਂਪੁਰ-ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਡੇਰਾ ਮੁਖੀ ਨੂੰ ਮੁੜ 21 ਦਿਨ ਦੀ ਪੈਰੋਲ ਮਿਲ ਗਈ, ਜਦ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਕਈ ਦਹਾਕਿਆਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਛੱਡਣ ਦਾ ਨਾਂਅ ਨਹੀਂ ਲੈ ਰਹੀ, ਸਰਕਾਰਾਂ ਦੇ ਦੋਹਰੇ ਮਾਪਦੰਡ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਤਿੱਖਾ ਵਿਰੋਧ ਨਿਰੰਤਰ ਜਾਰੀ ਰਹੇਗਾ। ਇਹ ਪ੍ਰਗਟਾਵਾ ਐੱਮ.

Ad Position 21
No active advertisement
ਅਜੀਤ ਡੈਸਕ 26-08-2026
ਮੁੱਲਾਂਪੁਰ-ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਡੇਰਾ ਮੁਖੀ ਨੂੰ ਮੁੜ 21 ਦਿਨ ਦੀ ਪੈਰੋਲ ਮਿਲ ਗਈ, ਜਦ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਭਾਜਪਾ ਦੀ ਕੇਂਦਰ ਸਰਕਾਰ ਕਈ ਦਹਾਕਿਆਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਛੱਡਣ ਦਾ ਨਾਂਅ ਨਹੀਂ ਲੈ ਰਹੀ, ਸਰਕਾਰਾਂ ਦੇ ਦੋਹਰੇ ਮਾਪਦੰਡ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਤਿੱਖਾ ਵਿਰੋਧ ਨਿਰੰਤਰ ਜਾਰੀ ਰਹੇਗਾ। ਇਹ ਪ੍ਰਗਟਾਵਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ’ਤੇ ਕੀਤਾ। ਇਯਾਲੀ ਕਿਹਾ ਕਿ ਰਾਮ ਰਹੀਮ ਸੰਗੀਨ ਧਾਰਾਵਾਂ ਹੇਠ ਸਜ਼ਾ ਭੁਗਤ ਰਿਹਾ, ਜਦ ਕਿ ਸਿੱਖ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਜਿਨ੍ਹਾਂ ਨੂੰ ਅਜੇ ਵੀ ਜੇਲ੍ਹਾਂ ’ਚ ਡੱਕਿਆ ਹੋਇਆ ਹੈ। ਇਯਾਲੀ ਕਿਹਾ ਕਿ ਅਮਨ ਕਾਨੂੰਨ ਦਾ ਹਵਾਲਾ ਦੇ ਕੇ ਸਿੱਖ ਕੈਦੀਆਂ ਨੂੰ ਪੱਕੀ ਰਿਹਾਈ ਤਾਂ ਕੀ ਪੈਰੋਲ (ਛੁੱਟੀ) ਵੀ ਨਹੀਂ ਮਿਲ ਰਹੀ। ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਰਾਮ ਰਹੀਮ ਨੂੰ ਚਾਲੂ ਸਾਲ 2026 ਜਨਵਰੀ ਵਿਚ 40 ਦਿਨ, ਮਈ ਮਹੀਨੇ 30 ਦਿਨ ਤੋਂ ਬਾਅਦ ਹੁਣ ਅਗਸਤ ਮਹੀਨੇ 21 ਦਿਨ ਦੀ ਪੈਰੋਲ ਮਿਲ ਗਈ, ਜਦ ਕਿ ਅੱਧਾ ਸਾਲ ਅਜੇ ਬਾਕੀ ਪਿਆ। ਮਨਪ੍ਰੀਤ ਸਿੰਘ ਇਯਾਲੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨਾਲ ਬੇਇਨਸਾਫੀ ਦੂਰ ਹੋਵੇ, ਉਨ੍ਹਾਂ ਨੂੰ ਪੈਰੋਲ ’ਤੇ ਤੁਰੰਤ ਛੁੱਟੀ ਮਿਲੇ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ, ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੋਰ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਏਅਰਪੋਰਟ ਸੁਧਾਰ ਸੜਕ ਨੂੰ ਮੁੱਲਾਂਪੁਰ ਨੈਸ਼ਨਲ ਹਾਈਵੇ ਨਾਲ ਜੋੜਿਆ ਜਾਵੇ-ਕ੍ਰਿਸ਼ਨ ਕੁਮਾਰ ਬਾਵਾ ਅਗਲੀ ਖ਼ਬਰ ਸਿੰਘ ਸਾਹਿਬਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਮੀਰੀ-ਪੀਰੀ ਖ਼ਾਲਸਾ ਮਾਰਚ’ ਅਗਲੇ ਪੜ੍ਹਾਅ ਲਈ ਰਵਾਨਾ ਕਰਨਗੇ-ਤਲਵੰਡੀ
Ad Position 24