25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼ਹਿਰ ’ਚੋਂ ਨਾਜਾਇਜ਼ ਰੇਹੜੀਆਂ ਹਟਾਉਣ ਲਈ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਜਗਰਾਉਂ, 25 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਵਾਰਡ ਨੰਬਰ-4 ਦੇ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਵਿੱਚ ਲੱਗੀਆਂ ਨਾਜਾਇਜ਼ ਰੇਹੜੀਆਂ ਨੂੰ ਹਟਾਉਣ ਦੀ ਮੰਗ ਕਰਦਿਆਂ ਏ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਜਗਰਾਉਂ, 25 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਵਾਰਡ ਨੰਬਰ-4 ਦੇ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਨੇ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਵਿੱਚ ਲੱਗੀਆਂ ਨਾਜਾਇਜ਼ ਰੇਹੜੀਆਂ ਨੂੰ ਹਟਾਉਣ ਦੀ ਮੰਗ ਕਰਦਿਆਂ ਏ.ਡੀ.ਸੀ. ਜਗਰਾਉਂ ਨੂੰ ਪੱਤਰ ਸੌਂਪਿਆ ਹੈ। ਪੱਤਰ ’ਤੇ ਏ.ਡੀ.ਸੀ. ਵੱਲੋਂ ਲੋੜੀਂਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਕੌਂਸਲਰ ਸਿੱਧੂ ਨੇ ਪੱਤਰ ਵਿੱਚ ਦੱਸਿਆ ਕਿ ਰੀਗਲ ਮਾਰਕੀਟ ਨੇੜੇ ਮੁਹੱਲਾ ਕਿਸ਼ੋਰ ਚੰਦ ਵਿੱਚ ਆਉਣ-ਜਾਣ ਵਾਲਾ ਰਸਤਾ ਕਾਫ਼ੀ ਤੰਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਡੋਸੇ ਵਾਲੇ ਵੱਲੋਂ ਦੁਕਾਨ ਦੇ ਅੱਗੇ ਰੇਹੜੀ ਲਗਾ ਕੇ ਦੇਰ ਰਾਤ ਤੱਕ ਕਾਰੋਬਾਰ ਕੀਤਾ ਜਾਂਦਾ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਹੜੀ ਕਾਰਨ ਗੰਦਗੀ ਫੈਲਣ ਅਤੇ ਰਸਤਾ ਰੁਕਣ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ। ਇਸ ਸਬੰਧੀ ਮੁਹੱਲਾ ਨਿਵਾਸੀਆਂ ਵੱਲੋਂ 12 ਅਗਸਤ ਨੂੰ ਵੀ ਨਗਰ ਕੌਂਸਲ ਦੇ ਈ.ਓ. ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਕੌਂਸਲਰ ਨੇ ਪੱਤਰ ਵਿੱਚ ਦਾਅਵਾ ਕੀਤਾ ਕਿ ਸਟ੍ਰੀਟ ਵੈਂਡਿੰਗ ਸਕੀਮ ਤਹਿਤ ਨਗਰ ਕੌਂਸਲ ਜਗਰਾਉਂ ਵੱਲੋਂ ਸਾਲ 2024 ਵਿੱਚ ਕਰੀਬ 854 ਲਾਇਸੰਸ ਜਾਰੀ ਕੀਤੇ ਗਏ ਸਨ, ਪਰ ਇਸ ਤੋਂ ਬਾਅਦ ਲਾਇਸੰਸਾਂ ਦੇ ਨਵੀਂਨੀਕਰਨ ਅਤੇ ਰੇਹੜੀਆਂ ਦੀ ਚੈਕਿੰਗ ਸਬੰਧੀ ਲੋੜੀਂਦੀ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੁਝ ਰੇਹੜੀ ਵਾਲਿਆਂ ਵੱਲੋਂ ਇੱਕ ਲਾਇਸੈਂਸ ਦੀ ਆੜ ਵਿੱਚ ਕਈ ਰੇਹੜੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਨਗਰ ਕੌਂਸਲ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਕੌਂਸਲਰ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਵਧ ਰਹੀਆਂ ਨਾਜਾਇਜ਼ ਰੇਹੜੀਆਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਕੌਂਸਲਰ ਸਿੱਧੂ ਨੇ ਏ.ਡੀ.ਸੀ. ਤੋਂ ਮੰਗ ਕੀਤੀ ਕਿ ਜਗਰਾਉਂ ਸ਼ਹਿਰ ਦੀ ਹੱਦ ਅੰਦਰ ਲੱਗੀਆਂ ਨਾਜਾਇਜ਼ ਰੇਹੜੀਆਂ ਦੀ ਜਾਂਚ ਕਰਵਾ ਕੇ ਉਨ੍ਹਾਂ ਨੂੰ ਹਟਾਉਣ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਸੰਧੂ, ਸਿੱਧਵਾਂ ਅਗਲੀ ਖ਼ਬਰ ਬੀ.ਕਿ.ਯੂ. ਏਕਤਾ (ਉਗਰਾਹਾਂ) ਵਲੋਂ ਭਾਰਤ-ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ
Ad Position 24