ਸੂਬਾ ਸਰਕਾਰ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ-ਸੰਧੂ, ਸਿੱਧਵਾਂ
ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ਼ ਦਾਖਾ ਅਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਕੇ ਰਹਿ ਗਈ ਹੈ ਅਤੇ ਸਰਕਾਰ ਵੱਲੋਂ ਦਲਿਤ ਭੈਣਾਂ ਨੂੰ ਤਿੰਨ ਮਹੀਨਿਆਂ ਦੀ ਦਿੱਤੀ ਗਈ 4500 ਰੁਪਏ ਅਤੇ ਜਨਰਲ ਕੈਟਾਗਿਰੀ ਵਾਲੀਆਂ ਭੈਣਾਂ ਨੂੰ 3000 ਦੀ ਦਿੱਤੀ ਗਈ ਰਾਸ਼ੀ ’ਤੇ ਅੱਜ ਮਹਿੰਗਾਈ ਦੀ ਮਾਰ ਭਾਰੂ ਪੈ ਗਈ ਹੈ। ਉਨ੍ਹਾਂ ਆਖਿਆ ਕਿ ਭਾਂਵੇ ਇਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੀ ਦੋਸ਼ੀ ਹੈ ਪਰ ਆਪਣੇ ਸੂਬੇ ਵਿੱਚ ਮਹਿੰਗਾਈ ਨੂੰ ਨੱਥ ਪਾਉਣਾ ਸੂਬਾ ਸਰਕਾਰ ਦੇ ਹੱਥ ਵਿੱਚ ਹੁੰਦਾ ਹੈ ਪਰ ਸਰਕਾਰ 2027 ਦੀਆਂ ਵਿਧਾਨ ਸਭਾ ਨੂੰ ਲੈ ਕੇ ਵਪਾਰੀ ਵਰਗ ਨੂੰ ਕਦਾਚਿਤ ਨਰਾਜ਼ ਨਹੀਂ ਕਰਨਾ ਚਾਹੁੰਦੀ।
ਸਿੱਧਵਾਂ ਬੇਟ, 25 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਹਲਕਾ ਇੰਚਾਰਜ਼ ਦਾਖਾ ਅਤੇ ਪੰਜਾਬ ਕਿਸਾਨ ਕਾਂਗਰਸ ਸੈੱਲ ਦੇ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਕੇ ਰਹਿ ਗਈ ਹੈ ਅਤੇ ਸਰਕਾਰ ਵੱਲੋਂ ਦਲਿਤ ਭੈਣਾਂ ਨੂੰ ਤਿੰਨ ਮਹੀਨਿਆਂ ਦੀ ਦਿੱਤੀ ਗਈ 4500 ਰੁਪਏ ਅਤੇ ਜਨਰਲ ਕੈਟਾਗਿਰੀ ਵਾਲੀਆਂ ਭੈਣਾਂ ਨੂੰ 3000 ਦੀ ਦਿੱਤੀ ਗਈ ਰਾਸ਼ੀ ’ਤੇ ਅੱਜ ਮਹਿੰਗਾਈ ਦੀ ਮਾਰ ਭਾਰੂ ਪੈ ਗਈ ਹੈ। ਉਨ੍ਹਾਂ ਆਖਿਆ ਕਿ ਭਾਂਵੇ ਇਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੀ ਦੋਸ਼ੀ ਹੈ ਪਰ ਆਪਣੇ ਸੂਬੇ ਵਿੱਚ ਮਹਿੰਗਾਈ ਨੂੰ ਨੱਥ ਪਾਉਣਾ ਸੂਬਾ ਸਰਕਾਰ ਦੇ ਹੱਥ ਵਿੱਚ ਹੁੰਦਾ ਹੈ ਪਰ ਸਰਕਾਰ 2027 ਦੀਆਂ ਵਿਧਾਨ ਸਭਾ ਨੂੰ ਲੈ ਕੇ ਵਪਾਰੀ ਵਰਗ ਨੂੰ ਕਦਾਚਿਤ ਨਰਾਜ਼ ਨਹੀਂ ਕਰਨਾ ਚਾਹੁੰਦੀ। ਸਰਕਾਰ ਨੇ ਵਪਾਰੀ ਵਰਗ ਨੂੰ ਲੁੱਟਣ ਲਈ ਖੁੱਲ੍ਹਾ ਛੱਡ ਦਿੱਤਾ ਹੈ ਜਿਸ ਨਾਲ ਪਿਛਲੇ ਇੱਕ ਹਫ਼ਤੇ ਵਿੱਚ ਹੀ ਜ਼ਰੂਰੀ ਵਸਤਾਂ ਦੇ ਭਾਅ ਅਸਮਾਨ ਨੂੰ ਛੂਹ ਗਏ ਹਨ। ਉਨ੍ਹਾਂ ਮਾਨ ਸਰਕਾਰ ’ਤੇ ਵਰ੍ਹਦੇ ਹੋਏ ਆਖਿਆ ਕਿ ਬੇਟ ਇਲਾਕੇ ਵਿੱਚ ਨਸ਼ਿਆਂ ਦਾ ਕਾਰੋਬਾਰ ਵੀ ਪੂਰੀ ਤਰ੍ਹਾਂ ਜ਼ੋਬਨ ’ਤੇ ਹੈ। ਇਲਾਕੇ ਅੰਦਰ ਕੋਈ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਜਾਂਦਾ ਹੈ ਤਾਂ ਪ੍ਰਸ਼ਾਸਨ ਉਨ੍ਹਾਂ ਦੇ ਮਾਪਿਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਨੂੰ ਆਪਣਾ ਮੂੰਹ ਬੰਦ ਕਰਨ ਲਈ ਮਜ਼ਬੂਰ ਕਰ ਦਿੰਦਾ ਹੈ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਹੁਣ ਮੁਲਾਜ਼ਮ ਵਰਗ ਦੀ ਵੀ ਨਹੀਂ ਸੁਣੀ ਜਾ ਰਹੀ । ਉਨ੍ਹਾਂ ਇਹ ਦਾਅਵਾ ਕੀਤਾ ਕਿ 2027 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਮਾਨ ਸਰਕਾਰ ਤੋਂ ਹਰ ਵਰਗ ਦਾ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਹਲਕਾ ਦਾਖਾ ਦੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣਾ ਚਾਹੀਦਾ ਹੈ। ਇਸ ਦੌਰਾਨ ਪਾਰਟੀ ਆਗੂ ਗੁਰਪ੍ਰਤਾਪਲ ਸਿੰਘ, ਗੁਰਮੀਤ ਸਿੰਘ ਬੋਪਾਰਾਏ ਅਤੇ ਬਾਬੂ ਬਾਂਸਲ ਨੇ ਵੀ ਕੈਪਟਨ ਸੰਧੂ ਅਤੇ ਠੇਕੇਦਾਰ ਸਿੱਧਵਾਂ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦੀ ਗੱਲ ਕਹੀ।