25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੀ. ਸੀ. ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸੰਬੰਧੀ ਨਾਰੰਗਵਾਲ ਵਿਖੇ ਅਹਿਮ ਮੀਟਿੰਗ

ਡੇਹਲੋਂ, 25 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪੱਖੋਵਾਲ ਦੀ ਮੀਟਿੰਗ ਦਰਸ਼ਨ ਸਿੰਘ ਫੱਲੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਨਾਰੰਗਵਾਲ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਮੇਂ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਨੇ ਨੇ ਵਿਸ਼ੇਸ਼ ਸਿਰਕਤ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਰੱਦ ਕਰਨ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਾਉਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦਵਾਉਣ, ਕਿਸਾਨਾਂ ਮਜ਼ਦੂਰਾਂ ਤੇ ਪਾਏ ਕਰਜੇ ਖਤਮ ਕਰਨ ਤੇ ਜਬਰ ਜੁਲਮ ਦੇ ਖਿਲਾਫ 30 ਅਗਸਤ ਤੋਂ ਲਗਾਤਾਰ ਡੀ.

Ad Position 21
No active advertisement
ਅਜੀਤ ਡੈਸਕ 26-08-2026
ਡੇਹਲੋਂ, 25 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਪੱਖੋਵਾਲ ਦੀ ਮੀਟਿੰਗ ਦਰਸ਼ਨ ਸਿੰਘ ਫੱਲੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਨਾਰੰਗਵਾਲ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਸਮੇਂ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਨੇ ਨੇ ਵਿਸ਼ੇਸ਼ ਸਿਰਕਤ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਰੱਦ ਕਰਨ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਾਉਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦਵਾਉਣ, ਕਿਸਾਨਾਂ ਮਜ਼ਦੂਰਾਂ ਤੇ ਪਾਏ ਕਰਜੇ ਖਤਮ ਕਰਨ ਤੇ ਜਬਰ ਜੁਲਮ ਦੇ ਖਿਲਾਫ 30 ਅਗਸਤ ਤੋਂ ਲਗਾਤਾਰ ਡੀ. ਸੀ. ਦਫਤਰਾਂ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਮੀਟਿੰਗਾਂ ਜਾਰੀ ਹਨ। ਉਹਨਾਂ ਦੱਸਿਆ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਪਹੁੰਚਣਗੇ, ਤਾਂ ਕਿ ਸਰਕਾਰਾਂ ਦੀ ਸੁੱਤੀ ਪਈ ਜ਼ਮੀਰ ਨੂੰ ਜਗਾਇਆ ਜਾ ਸਕੇ। ਆਗੂਆਂ ਕਿਹਾ ਕਿ ਸਰਕਾਰਾਂ ਸਾਮਰਾਜੀ ਕਾਰਪੋਰੇਟਾਂ ਦੀਆਂ ਕਠਪੁਤਲੀਆਂ ਬਣ ਗਈਆਂ ਹਨ , ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਡੇਅਰੀ ਧੰਦਾ, ਉਦਯੋਗ ਧੰਦਾ ਬਿਲਕੁਲ ਤਬਾਹ ਹੋ ਜਾਵੇਗਾ । ਇਸ ਸਮੇਂ ਗੁਰਦੇਵ ਸਿੰਘ ਨਾਰੰਗਵਾਲ, ਜਸਬੀਰ ਸਿੰਘ ਕੋਟਆਗਾਂ, ਪਾਲੀ ਗੁੱਜਰਵਾਲ, ਜਸਵੰਤ ਸਿੰਘ ਮਨਸੂਰਾ, ਜਗਵਿੰਦਰ ਸਿੰਘ ਹਿੰਮਾਂਯੂਪੁਰਾ, ਸਾਧੂ ਸਿੰਘ ਜੰਡ , ਹਰਦੀਪ ਸਿੰਘ, ਪਾਲ ਸਿੰਘ ਨਾਰੰਗਵਾਲ, ਹਰਨੇਕ ਸਿੰਘ ਮਨਸੂਰਾਂ, ਰਜਿੰਦਰ ਸਿੰਘ ਫੱਲੇਵਾਲ, ਰਣਜੀਤ ਸਿੰਘ ਗੁੱਜਰਵਾਲ, ਮਦਨ ਲਾਲ, ਗੁਰਪ੍ਰੀਤ, ਬਲਵਿੰਦਰ ਸਿੰਘ ਤੇ ਨਿਰਮਲ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਮ.ਪੀ. ਰਾਜਾ ਵੜਿੰਗ ਨੇ ਡੱਲਾ ਨਹਿਰ ਦੇ ਪੁਲ ਦਾ ਨੀਂਹ-ਪੱਥਰ ਰੱਖਿਆ ਅਗਲੀ ਖ਼ਬਰ ਜ਼ਿਲ੍ਹਾ-ਪੱਧਰੀ ਖੇਡਾਂ ਵਿਚ ਗੋਪਾਲ ਪਬਲਿਕ ਸਕੂਲ ਈਸੜੂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24