27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ

ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਜਗਰਾਉਂ ਪੁਲਿਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਰਾਮਪੁਰਾ ਮੁਹੱਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਨਸ਼ਾ ਤਸਕਰ ਦੇ ਮਕਾਨ ’ਤੇ ਪੀਲਾ ਪੰਜਾ ਚਲਾ ਕੇ ਉਸ ਨੂੰ ਢਾਹ ਦਿੱਤਾ। ਕਾਰਵਾਈ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

Ad Position 21
No active advertisement
ਅਜੀਤ ਡੈਸਕ 27-08-2026
ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਜਗਰਾਉਂ ਪੁਲਿਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਰਾਮਪੁਰਾ ਮੁਹੱਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਨਸ਼ਾ ਤਸਕਰ ਦੇ ਮਕਾਨ ’ਤੇ ਪੀਲਾ ਪੰਜਾ ਚਲਾ ਕੇ ਉਸ ਨੂੰ ਢਾਹ ਦਿੱਤਾ। ਕਾਰਵਾਈ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਕਾਰਨ ਰਾਮਪੁਰਾ ਮੁਹੱਲਾ ਕੁਝ ਸਮੇਂ ਲਈ ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਨਜ਼ਰ ਆਇਆ। ਥਾਣਾ ਸਿਟੀ ਜਗਰਾਉਂ ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਤਹਿਤ ਅਮਰਪਾਲ ਉਰਫ਼ ਸੇਵਕ ਉਰਫ਼ ਗੁਰਸੇਵਕ, ਵਾਸੀ ਲੰਡੇ ਫਾਟਕ ਮੁਹੱਲਾ ਰਾਮਪੁਰਾ ਜਗਰਾਉਂ ਦੇ ਮਕਾਨ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਚੋਰੀ, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕੁੱਲ 10 ਮਾਮਲੇ ਦਰਜ ਹਨ। ਥਾਣਾ ਮੁਖੀ ਮੁਤਾਬਕ ਸਾਲ 2025 ਤੱਕ ਉਸ ਖ਼ਿਲਾਫ਼ ਕੁੱਲ 10 ਮਾਮਲੇ ਦਰਜ ਹੋਏ। ਪੁਲਿਸ ਅਨੁਸਾਰ ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਮੁਲਜ਼ਮ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾ ਚੁੱਕਾ ਹੈ, ਜਦਕਿ ਤਿੰਨ ਮਾਮਲਿਆਂ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ। ਬਾਕੀ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਦੱਸੇ ਜਾ ਰਹੇ ਹਨ। ਥਾਣਾ ਸਿਟੀ ਜਗਰਾਉਂ ਦੇ ਮੁਖੀ ਪਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰੀ ਵਿੱਚ ਸ਼ਾਮਿਲ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਨਸ਼ਾ ਤਸਕਰੀ ਨਾਲ ਜੁੜੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ 1936 ਵਲੋਂ ਧਰਨੇ ਵਿਚ ਸ਼ਮੂਲੀਅਤ ਸੰਬੰਧੀ ਮੀਟਿੰਗ ਅਗਲੀ ਖ਼ਬਰ ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਹਰਡੀਕਰ ਦੀ 51ਵੀਂ ਬਰਸੀ ਮੌਕੇ ਤਿਰੰਗਾ ਰੈਲੀ ਕੱਢੀ
Ad Position 24