ਆਲ ਇੰਡੀਆ ਕਿਸਾਨ ਸਭਾ 1936 ਵਲੋਂ ਧਰਨੇ ਵਿਚ ਸ਼ਮੂਲੀਅਤ ਸੰਬੰਧੀ ਮੀਟਿੰਗ
ਮਾਛੀਵਾੜਾ ਸਾਹਿਬ, 26 ਅਗਸਤ (ਮਨੋਜ ਕੁਮਾਰ)-ਕੁੱਲ ਹਿੰਦ ਕਿਸਾਨ ਸਭਾ-1936 ਦੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਨੇ ਪਿੰਡ ਪਵਾਤ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਗਲੇ ਮਹੀਨੇ ਵਿਚ ਇਕ ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਪੱਧਰ ਦੀ ਇੱਕ ਰੈਲੀ ਕੀਤੀ ਜਾ ਰਹੀ ਹੈ ਅਤੇ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਵਿਸ਼ਾਲ ਧਰਨਾ ਵੀ ਦਿੱਤਾ ਜਾ ਰਿਹਾ ਹੈ। ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਕਿਹਾ ਕਿ ਇਸ ਧਰਨੇ ਵਿਚ ਮੁੱਖ ਤੌਰ ‘ਤੇ ਭਾਰਤ ਸਰਕਾਰ ਦੁਆਰਾ ਮੁਕਤ ਵਪਾਰ ਸਮਝੌਤੇ ਨੂੰ ਲਾਗੂ ਨਾ ਹੋਣ ਦੇਣ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਦੁਆਰਾ ਦਿੱਲੀ ਤੋਂ ਧਰਨਾ ਉਠਾਏ ਜਾਣ ਸਮੇਂ ਮੰਨੇ ਗਏ ਮੁੱਖ ਤੌਰ ‘ਤੇ ਅਮਰੀਕਾ ਅਤੇ ਹੋਰ ਮੁਲਕਾਂ ਨਾਲ ਕੀਤੇ ਮੁਕਤ ਪਾਸ ਸਮਝੌਤੇ ਦਾ ਵਿਰੋਧ ਕਰਨਾ, ਕੇਂਦਰ ਸਰਕਾਰ ਦੁਆਰਾ ਕਿਸਾਨ ਅੰਦੋਲਨ ਵੇਲੇ ਮੰਗਾਂ ਨੂੰ ਲਿਖਤੀ ਤੌਰ ‘ਤੇ ਮੰਨੀਆਂ ਮੰਗਾਂ ਦੇ ਲਿਖਤੀ ਭਰੋਸੇ ਨੂੰ ਆਉਣ ਵਿਚ ਲਿਆਉਣਾ, ਦਰਿਆਈ ਪਾਣੀਆਂ ਦਾ ਨਿਪਟਾਰਾ ਰਿਪੇਰੀਅਨ ਸਿਧਾਂਤ ਰਾਹੀਂ ਕਰਨਾ, ਬਿਜਲੀ ਅਤੇ ਬੀਜ ਬਿੱਲ ਰੱਦ ਕਰਨਾ ਇਸ ਦੇ ਨਾਲ ਨਾਲ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਤੇ ਲੀਕ ਫੇਰਨ, ਲੇਬਰ ਕੋਡ ਰੱਦ ਕਰਵਾਉਣ, ਮਨਰੇਗਾ ਕਾਨੂੰਨ ਬਹਾਲ ਕਰਾਉਣ, ਪੰਜਾਬ ਦੇ ਪਾਣੀਆਂ ਦੀ ਰੱਖਿਆ ਆਦਿ ਸਮੇਤ ਹੋਰ ਕਈ ਮੁੱਦੇ ਹੋਣਗੇ।
ਮਾਛੀਵਾੜਾ ਸਾਹਿਬ, 26 ਅਗਸਤ (ਮਨੋਜ ਕੁਮਾਰ)-ਕੁੱਲ ਹਿੰਦ ਕਿਸਾਨ ਸਭਾ-1936 ਦੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਨੇ ਪਿੰਡ ਪਵਾਤ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਗਲੇ ਮਹੀਨੇ ਵਿਚ ਇਕ ਸਤੰਬਰ ਨੂੰ ਦਿੱਲੀ ਵਿਚ ਆਲ ਇੰਡੀਆ ਪੱਧਰ ਦੀ ਇੱਕ ਰੈਲੀ ਕੀਤੀ ਜਾ ਰਹੀ ਹੈ ਅਤੇ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਚ 1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਵਿਸ਼ਾਲ ਧਰਨਾ ਵੀ ਦਿੱਤਾ ਜਾ ਰਿਹਾ ਹੈ। ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਕਿਹਾ ਕਿ ਇਸ ਧਰਨੇ ਵਿਚ ਮੁੱਖ ਤੌਰ ‘ਤੇ ਭਾਰਤ ਸਰਕਾਰ ਦੁਆਰਾ ਮੁਕਤ ਵਪਾਰ ਸਮਝੌਤੇ ਨੂੰ ਲਾਗੂ ਨਾ ਹੋਣ ਦੇਣ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਦੁਆਰਾ ਦਿੱਲੀ ਤੋਂ ਧਰਨਾ ਉਠਾਏ ਜਾਣ ਸਮੇਂ ਮੰਨੇ ਗਏ ਮੁੱਖ ਤੌਰ ‘ਤੇ ਅਮਰੀਕਾ ਅਤੇ ਹੋਰ ਮੁਲਕਾਂ ਨਾਲ ਕੀਤੇ ਮੁਕਤ ਪਾਸ ਸਮਝੌਤੇ ਦਾ ਵਿਰੋਧ ਕਰਨਾ, ਕੇਂਦਰ ਸਰਕਾਰ ਦੁਆਰਾ ਕਿਸਾਨ ਅੰਦੋਲਨ ਵੇਲੇ ਮੰਗਾਂ ਨੂੰ ਲਿਖਤੀ ਤੌਰ ‘ਤੇ ਮੰਨੀਆਂ ਮੰਗਾਂ ਦੇ ਲਿਖਤੀ ਭਰੋਸੇ ਨੂੰ ਆਉਣ ਵਿਚ ਲਿਆਉਣਾ, ਦਰਿਆਈ ਪਾਣੀਆਂ ਦਾ ਨਿਪਟਾਰਾ ਰਿਪੇਰੀਅਨ ਸਿਧਾਂਤ ਰਾਹੀਂ ਕਰਨਾ, ਬਿਜਲੀ ਅਤੇ ਬੀਜ ਬਿੱਲ ਰੱਦ ਕਰਨਾ ਇਸ ਦੇ ਨਾਲ ਨਾਲ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਤੇ ਲੀਕ ਫੇਰਨ, ਲੇਬਰ ਕੋਡ ਰੱਦ ਕਰਵਾਉਣ, ਮਨਰੇਗਾ ਕਾਨੂੰਨ ਬਹਾਲ ਕਰਾਉਣ, ਪੰਜਾਬ ਦੇ ਪਾਣੀਆਂ ਦੀ ਰੱਖਿਆ ਆਦਿ ਸਮੇਤ ਹੋਰ ਕਈ ਮੁੱਦੇ ਹੋਣਗੇ। ਇਸ ਮ ੌਕੇ ਮੀਤ ਪ੍ਰਧਾਨ ਮਨਜੀਤ ਸਿੰਘ ਪਵਾਤ, ਗੁਰਦੀਪ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਕਾਲਾ ਪਵਾਤ ਨੇ ਕਿਹਾ ਕਿ ਵੱਡੀ ਪੱਧਰ ‘ਤੇ ਇੱਕ ਤਰੀਕ ਦਿੱਲੀ ਰੈਲੀ ਅਤੇ 1 ਸਤੰਬਰ ਤੋਂ 7 ਸਤੰਬਰ ਤੱਕ ਲਗਾਏ ਜਾ ਰਹੇ ਚੰਡੀਗੜ੍ਹ ਦੇ ਧਰਨੇ ਵਿ ਚ ਸ਼ਮੂਲੀਅਤ ਕੀਤੀ ਜਾਵੇਗੀ।