27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਾਨਕਸਰ ਵਿਖੇ ਪੰਜ ਰੋਜ਼ਾ ਮੁਫ਼ਤ ਹੋਮਿਓਪੈਥਿਕ ਕੈਂਪ ਦਾ ਉਦਘਾਟਨ

ਜਗਰਾਉਂ, 26 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਦੇ ਮੁੱਖ ਜੋੜਾ ਘਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਗਿਆ। ਇਹ ਕੈਂਪ ਸਿਵਲ ਹਸਪਤਾਲ ਜਗਰਾਉਂ, ਸੁਖ ਸਾਗਰ ਚੈਰੀਟੇਬਲ ਸੁਸਾਇਟੀ ਅਤੇ ਲਾਰਡ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਵਲੋਂ ਸਾਂਝਾ ਲਾਇਆ ਹੈ।

Ad Position 21
No active advertisement
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੇਵਾਮੁਕਤ ਮੁਲਾਜ਼ਮ। ਤਸਵੀਰ : ਰਾਜਦੀਪ ਅਲਬੇਲਾ 27-08-2026
ਜਗਰਾਉਂ, 26 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕਲੇਰਾਂ ਜਗਰਾਉਂ ਦੇ ਮੁੱਖ ਜੋੜਾ ਘਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਗਿਆ। ਇਹ ਕੈਂਪ ਸਿਵਲ ਹਸਪਤਾਲ ਜਗਰਾਉਂ, ਸੁਖ ਸਾਗਰ ਚੈਰੀਟੇਬਲ ਸੁਸਾਇਟੀ ਅਤੇ ਲਾਰਡ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਵਲੋਂ ਸਾਂਝਾ ਲਾਇਆ ਹੈ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤਾ ਗਿਆ। ਉਨ੍ਹਾ ਕਿਹਾ ਕਿ ਇਸ ਮਹਿੰਗਾਈ ਦੇ ਯੁੱਗ ਵਿਚ ਡਾਕਟਰੀ ਸਹੂਲਤ ਲੈਣਾ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਲੋਕਾਈ ਦੀ ਭਲਾਈ ਲਈ ਅਜਿਹੇ ਕੈਂਪ ਲੱਗਣੇ ਜ਼ਰੂਰੀ ਹਨ। ਇਸ ਮੌਕੇ ਉਨ੍ਹਾਂ ਡਾਕਟਰਾਂ ਅਤੇ ਹੋਰ ਮੈਡੀਕਲ ਅਮਲੇ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਅਭਿਸ਼ੇਕ ਸਿੰਗਲਾ ਅਤੇ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਨੇ ਕੈਂਪ ਦੇ ਪਹਿਲੇ ਦਿਨ 240 ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਬਾਬਾ ਲਖਵਿੰਦਰ ਸਿੰਘ ਬਿੰਦਰ ਰਾਜਸਥਾਨ, ਡਾ: ਸ਼ੈਨੀ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਜਗਵੰਤ ਸਿੰਘ, ਸੁਰਜੀਤ ਸਿੰਘ, ਹਰਨੇਕ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾੜਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਤੇ ਸੰਤ ਬਲਜਿੰਦਰ ਸਿੰਘ ਦੇ ਬਰਸੀ ਸਮਾਗਮ ਸਮਾਪਤ ਅਗਲੀ ਖ਼ਬਰ ਪਿੰਡ ਖੱਟੜਾ ਦੇ ਨਗਰ ਨਿਵਾਸੀਆਂ ਵਲੋਂ ਅਹਿਮ ਮੁੱਦਿਆਂ ’ਤੇ ਵਿਸ਼ੇਸ਼ ਇਕੱਤਰਤਾ
Ad Position 24