27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਕਿਯੂ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਮੀਟਿੰਗ

ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਭਰਵੀਂ ਮੀਟਿੰਗ ਪਿੰਡ ਅਮਰਗੜ੍ਹ ਕਲੇਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਦੀ ਦਦਾਇਤ ਮੁਤਾਬਿਕ ਚੰਡੀਗੜ੍ਹ ਧਰਨੇ ’ਚ ਪੁੱਜਣ ਦੀ ਵਿਉਂਤਬੰਦੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-08-2026
ਜਗਰਾਉਂ, 26 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਭਰਵੀਂ ਮੀਟਿੰਗ ਪਿੰਡ ਅਮਰਗੜ੍ਹ ਕਲੇਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਦੀ ਦਦਾਇਤ ਮੁਤਾਬਿਕ ਚੰਡੀਗੜ੍ਹ ਧਰਨੇ ’ਚ ਪੁੱਜਣ ਦੀ ਵਿਉਂਤਬੰਦੀ ਕੀਤੀ ਗਈ। ਪਿੰਡ-ਪਿੰਡ ਕਿਸਾਨਾਂ ਦੀ ਲਾਮਬੰਦੀ, ਫੰਡ ਅਤੇ ਰਾਸ਼ਨ ਇਕੱਠਾ ਕਰਨ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸਮੇਂ ਬਲਾਕ ਕਮੇਟੀ ਮੈਂਬਰਾਂ ਜਗਵਿੰਦਰ ਸਿੰਘ ਤੂਰ ਅਤੇ ਚਰਨਜੀਤ ਸਿੰਘ ਸ਼ੇਖਦੌਲਤ ਨੇ ਮੌੜ ਇਲਾਕੇ ਦੇ ਪਿੰਡਾਂ ਦੀ ਡ੍ਰੋਨ ਰਾਹੀਂ ਮੈਪਿੰਗ ਕਰਨ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ ਇਸ ਕਾਰਵਾਈ ਨੂੰ ਸਰਕਾਰ ਦੀ ਨੰਗੀ ਚਿੱਟੀ ਧੱਕੇਸ਼ਾਹੀ ਕਰਾਰ ਦਿੱਤਾ। ਇਸ ਸਮੇਂ ਕਮੇਟੀ ਮੈਂਬਰ ਗੁਰਸੇਵਕ ਸਿੰਘ ਕਲੇਰ, ਜਸਵੀਰ ਸਿੰਘ ਲੀਲਾਂ ਨੇ ਕਿਹਾ ਕਿ ਪੰਜਾਬ ਦੇ ਛੇ ਕਲੱਸਟਰ ਬਣਾ ਕੇ ਵੱਡੀਆਂ ਸਾਮਰਾਜੀ ਕੰਪਨੀਆਂ ਲਈ ਦਸ-ਦਸ ਹਜ਼ਾਰ ਏਕੜ ਪੈਲੀ ’ਤੇ ਕਬਜ਼ਾ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਇਸ ਸਾਜ਼ਿਸ਼ ਨੂੰ ਤੁਰੰਤ ਰੋਕਿਆ ਜਾਵੇ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਸਰਵੇ ਨੂੰ ਤੁਰੰਤ ਜਨਤਕ ਕੀਤਾ ਜਾਵੇ। ਇਕ ਮਤੇ ਰਾਹੀਂ ਪਿੰਡਾਂ ਦੀਆਂ ਸੁਸਾਇਟੀਆਂ ’ਚ ਫੈਲੇ ਭ੍ਰਿਸ਼ਟਾਚਾਰ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਨਿਰਪੱਖ ਪੜਤਾਲ, ਆਡਿਟ ਕਰਾਉਣ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ। ਇਸ ਸਮੇਂ ਹਾਜ਼ਰ ਸਮੂਹ ਪਿੰਡਾਂ ’ਚੋ ਇਕ ਸਤੰਬਰ ਨੂੰ ਚੰਡੀਗੜ੍ਹ ਟਰਾਲੀਆਂ ਰਾਹੀਂ ਪੁੱਜਣ ਦਾ ਫੈਸਲਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੱਲੇ ’ਚ ਸ਼ਰ੍ਹੇਆਮ ਵਿਕਦੇ ਚਿੱਟੇ ਨਸ਼ੇ ਸੰਬੰਧੀ ਲੋਕ ਹੋਏ ਲਾਮਬੰਦ 100 ਦੇ ਕਰੀਬ ਨੌਜਵਾਨ ਚਿੱਟੇ ਦੇ ਆਦੀ ਹੋਣ ਦਾ ਸੱਚ ਆਇ... ਅਗਲੀ ਖ਼ਬਰ ਲੱਕ ਤੋੜਵੀਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ 31 ਅਗਸਤ ਨੂੰ ਸ਼ਹਿਰ ਦੀ ਬਦਹਾਲ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ
Ad Position 24