ਭਾਈ ਦਾਨ ਸਿੰਘ ਸਕੂਲ ਮਾਣੂੰਕੇ ਨੇ ਖੇਡਾਂ ’ਚ ਬਾਜ਼ੀ ਮਾਰੀ, ਦੋ ਬੱਚੇ ਰਾਜ ਪੱਧਰੀ ਮੁਕਾਬਲੇ ਲਈ ਚੁਣੇ
ਹਠੂਰ, 26 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਖਿਡਾਰੀ ਵਿਦਿਆਰਥੀ ਜਸਪ੍ਰੀਤ ਸਿੰਘ ਢੋਲਣ ਨੇ ਹਾਕੀ ਦੀ ਅੰਡਰ 19 ਟੀਮ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜਿੱਤਾ ਦਰਜ ਕੀਤੀ ਹੈ। ਇਸ ਸਬੰਧੀ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਟੂਰਨਾਮੈਂਟ ਵਿਚ ਜਿਸ ਹਾਕੀ ਦੀ ਟੀਮ ’ਚ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਬੱਚੇ ਜਸਪ੍ਰੀਤ ਸਿੰਘ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਖੇਡਿਆ ਰਾਏਕੋਟ ਜ਼ੋਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਉਕਤ ਟੀਮ ਵਿਚੋਂ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ।
ਹਠੂਰ, 26 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਖਿਡਾਰੀ ਵਿਦਿਆਰਥੀ ਜਸਪ੍ਰੀਤ ਸਿੰਘ ਢੋਲਣ ਨੇ ਹਾਕੀ ਦੀ ਅੰਡਰ 19 ਟੀਮ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜਿੱਤਾ ਦਰਜ ਕੀਤੀ ਹੈ। ਇਸ ਸਬੰਧੀ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਟੂਰਨਾਮੈਂਟ ਵਿਚ ਜਿਸ ਹਾਕੀ ਦੀ ਟੀਮ ’ਚ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਬੱਚੇ ਜਸਪ੍ਰੀਤ ਸਿੰਘ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਖੇਡਿਆ ਰਾਏਕੋਟ ਜ਼ੋਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਉਕਤ ਟੀਮ ਵਿਚੋਂ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਹੀ ਉਨ੍ਹਾਂ ਦੇ ਸਕੂਲ ਦੇ ਖਿਡਾਰੀ ਵਿਦਿਆਰਥੀ ਅਭੀਜੋਤ ਸਿੰਘ ਮਾਣੂੰਕੇ ਨੂੰ ਵੀ ਉਕਤ ਟੂਰਨਾਮੈਂਟ ਦੌਰਾਨ ਫੁੱਟਬਾਲ ਟੀਮ ’ਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਕਰਕੇ ਉਸ ਨੂੰ ਵੀ ਸਟੇਟ ਲਈ ਚੁਣਿਆ ਗਿਆ ਹੈ। ਅੱਜ ਉਕਤ ਦੋਵੇਂ ਖਿਡਾਰੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਮੈਨੇਜਮੈਂਟ ਵਲੋਂ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਨੇ ਉਨ੍ਹਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਤੇ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜੋ ਬੱਚੇ ਮਿਹਨਤ ਕਰਦੇ ਹਨ, ਕਾਮਯਾਬੀ ਉਨ੍ਹਾਂ ਦੇ ਕਦਮ ਚੁੰਮਦੀ ਹੈ। ਉਨ੍ਹਾਂ ਨੇ ਡੀ . ਪੀ. ਸੰਦੀਪ ਸਿੰਘ ਦੀ ਮਿਹਨਤ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਵੀ ਹਾਜ਼ਰ ਸੀ।