26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਨਾਨਕਸਰ ਵਿਖੇ ਬਰਸੀ ਸਮਾਗਮ ਜਾਰੀ- ਸ੍ਰੀ ਅਖੰਡ ਪਾਠਾਂ ਦੇ ਮੱਧ ਦੇ ਭੋਗ ਪਾਏ

ਜਗਰਾਉਂ, 26 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਚਲੇ ਰਹੇ ਪੰਜ ਰੋਜ਼ਾ ਸਮਾਗਮਾਂ ਦੇ ਦੂਸਰੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਮੱਧ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 27-08-2026
ਜਗਰਾਉਂ, 26 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 83ਵੀਂ ਬਰਸੀ ਨਮਿਤ ਚਲੇ ਰਹੇ ਪੰਜ ਰੋਜ਼ਾ ਸਮਾਗਮਾਂ ਦੇ ਦੂਸਰੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਮੱਧ ਦੇ ਭੋਗ ਪਾਏ ਗਏ। ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ , ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਨੇ ਪਾਠੀ ਸਿੰਘਾਂ ਨੂੰ ਹੱਥੀਂ ਪ੍ਰਸ਼ਾਦਾ ਛਕਾਇਆ। ਇਸ ਮੌਕੇ ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ ਨੇ ਸੰਗਤਾਂ ਨੂੰ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਵਲੋਂ ਸਿੱਖੀ ਲਈ ਕੀਤੇ ਕਾਰਜਾਂ ਪ੍ਰਤੀ ਚਾਨਣ ਪਾਇਆ। ਬੀਤੀ ਰਾਤ ਰੈਣ ਸਬਾਈ ਕੀਰਤਨ ਦਰਬਾਰ ਵੀ ਸਜਾਇਆ ਗਿਆ ਸੀ ਜਿਸ ਵਿਚ ਨਾਮੀ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਗੇਜਾ ਸਿੰਘ ਅਤੇ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ 27 ਅਗਸਤ ਨੂੰ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਸਵੇਰੇ 9 ਵਜੇ ਪੈਣਗੇ, ਇਸ ਦਿਨ ਹੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ। 28 ਅਗਸਤ ਨੂੰ ਸਵੇਰੇ 8:30 ਵਜੇ ਨਗਰ ਕੀਰਤਨ ਅਤੇ 29 ਅਗਸਤ ਨੂੰ ਦੂਸਰੀ ਲੜੀ ਦੇ ਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸੰਸਥਾਵਾਂ ਦੇ ਆਗੂ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਮੌਕੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਪ੍ਰਧਾਨ ਕੰਵਰਪਾਲ ਸਿੰਘ, ਕਮਲਜੀਤ ਸਿੰਘ ਬਰਾੜ, ਮਨਦੀਪ ਸਿੰਘ, ਹਰਦੀਪ ਸਿੰਘ, ਡਾ. ਦਰਸ਼ਨ ਸਿੰਘ, ਬਲਜਿੰਦਰ ਸਿੰਘ, ਜੱਸਾ ਸਿੰਘ, ਗੋਰਾ ਸਿੰਘ, ਰਾਜਨ ਸਿੰਘ ਝਾਂਜੀ, ਨਿਰਭੈ ਸਿੰਘ ਸਿੱਧੂ, ਸਵਪ੍ਰੀਤ ਸਿੰਘ ਕਾਉਂਕੇ, ਰਣਜੀਤ ਸਿੰਘ, ਕੈਪਟਨ ਦਲਜੀਤ ਸਿੰਘ, ਬਲਬੀਰ ਸਿੰਘ ਮੋਹਾਲੀ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ ਦਿੱਲੀ, ਹਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਗ਼ੰਬਰ ਹਜ਼ਰਤ ਮੁਹੰਮਦ ਮੁਸਤਫਾ ਸਾਹਿਬ (ਸਲ) ਦੇ ਜਨਮ ਦਿਨ ਮੌਕੇ ਕੱਢੀ ਗਈ ਵਿਸ਼ਾਲ ਯਾਤਰਾ ਅਗਲੀ ਖ਼ਬਰ ਮੰਡੀ ਮੁੱਲਾਂਪੁਰ ’ ਚ ਨਾਟਕ ‘ ਮਸ਼ਾਲ ਬਾਲ਼ ਕੇ ਰੱਖੀਂ ’ ਦਾ ਮੰਚਨ 29 ਨੂੰ
Ad Position 24