26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੇਜਾ ਰਾਮ ਵਾਲਮੀਕੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਵਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਦਾ ਸਨਮਾਨ

ਜਗਰਾਉਂ, 26 ਅਗਸਤ (ਵਿਨੋਦ ਕੁਮਾਰ)-ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ.

Ad Position 21
No active advertisement
ਅਜੀਤ ਡੈਸਕ 27-08-2026
ਜਗਰਾਉਂ, 26 ਅਗਸਤ (ਵਿਨੋਦ ਕੁਮਾਰ)-ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਦਾ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਬਾਲਮੀਕੀ ਅਤੇ ਜਗਰਾਉਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰਦਿਆਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਚੋਣਾਂ ਲਈ ਕਮਰਕਸੇ ਕਰ ਲੈਣ ਲਈ ਕਿਹਾ ਹੈ ਤਾਂ ਜੋ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨਾਲ ਖੁੱਲ੍ਹੀਆਂ ਵਿਚਾਰਾਂ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕਿਹਾ। ਇਸ ਮੌਕੇ ਗੇਜਾ ਰਾਮ ਬਾਲਮੀਕੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੀਟਿੰਗ ਵਿੱਚ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਨਰਿੰਦਰ ਰੈਣਾ, ਸ਼੍ਰੀਨਿਵਾਸੂਲ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਹਨੀ ਚੀਮਾ ਪ੍ਰਧਾਨ ਐੱਸ ਸੀ ਮੋਰਚਾ ਖੰਨਾ, ਕੇ.ਪੀ. ਰਾਣਾ ਪ੍ਰਧਾਨ ਜ਼ਿਲ੍ਹਾ ਬਾਲਮੀਕੀ ਸਭਾ, ਪ੍ਰਦੀਪ ਸਿੰਘ ਪ੍ਰਧਾਨ ਬਾਲਮੀਕੀ ਸਭਾ ਕੈਨੇਡਾ, ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਜਗਰਾਉਂ ਸੁਮਿਤ ਅਰੋੜਾ, ਗੁਰਸਿਮਰਨ ਸਿੰਘ ਗਿੱਲ, ਪ੍ਰਦੀਪ ਜੰਡ, ਸਰਕਲ ਪ੍ਰਧਾਨ ਨਵਨੀਤ ਗੁਪਤਾ, ਟੋਨੀ ਵਰਮਾ, ਅਨਿਲ ਕੁਮਾਰ ਸ਼ੰਟੀ, ਗੌਰਵ ਗੁਪਤਾ, ਰਾਜਨ ਅਰੋੜਾ, ਨਵੀਨ ਜੈਨ, ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ, ਅਨਿਲ ਕੁਮਾਰ ਸੈਂਟੀ, ਬਾਲ ਕ੍ਰਿਸ਼ਨ, ਵਿਸ਼ਾਲ ਭਰਤ, ਮਹੀਪਾਲ ਕੁਮਾਰ, ਜਗਤਾਰ ਬਾਂਗੜ, ਗੁਰਭੇਜ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਭੱਟੀ, ਸ਼ੁਭਮ ਮੁੱਲਾਂਪੁਰ, ਜਗਵੀਰ ਸਿੰਘ, ਜਰਨੈਲ ਸਿੰਘ, ਜਯੋਤੀ ਦਿਉਲ, ਮਨੋਜ ਗੋਇਲ ਸਮੇਤ ਜ਼ਿਲ੍ਹਾ ਜਗਰਾਉਂ ਦੇ ਸਰਕਲਾਂ ਦੇ ਪ੍ਰਧਾਨ ਤੇ ਮੰਡਲਾਂ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਧਾਰ ਦਾ ਦੁਸਹਿਰਾ ਤੇ ਸੱਭਿਆਚਾਰਕ ਮੇਲਾ ਇਸ ਵਾਰ ਹੋਵੇਗਾ ਇਤਿਹਾਸਕ-ਪ੍ਰਧਾਨ ਗੈਰੀ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24