ਸੈਂਟਰ ਸਵੱਦੀ ਕਲਾਂ ਦੀਆਂ 2 ਰੋਜ਼ਾ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ
ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-ਸੈਂਟਰ ਸਵੱਦੀ ਕਲਾਂ ਦੀਆਂ ਦੋ ਰੋਜ਼ਾ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ ਹੋਈਆਂ। ਇਹ ਦੋ ਰੋਜ਼ਾ ਖੇਡਾਂ ਸੈਂਟਰ ਹੈੱਡ ਟੀਚਰ ਮੈਡਮ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ।
ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-ਸੈਂਟਰ ਸਵੱਦੀ ਕਲਾਂ ਦੀਆਂ ਦੋ ਰੋਜ਼ਾ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ ਹੋਈਆਂ। ਇਹ ਦੋ ਰੋਜ਼ਾ ਖੇਡਾਂ ਸੈਂਟਰ ਹੈੱਡ ਟੀਚਰ ਮੈਡਮ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿਚ ਕਰਵਾਈਆਂ ਗਈਆਂ। ਸੈਂਟਰ ਸਵੱਦੀ ਕਲਾਂ ਦੀਆਂ ਦੋ ਰੋਜ਼ਾ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ, ਉੱਘੇ ਸਮਾਜ ਸੇਵੀ ਸੁਖਦੇਵ ਸਿੰਘ ਬੱਲ, ਬਲਾਕ ਕੋਆਡਰੀਨੇਟਰ ਬਲਵੀਰ ਸਿੰਘ ਬਾਸੀਆਂ, ਬਲਾਕ ਕੋਆਰਡੀਨੇਟਰ ਦਵਿੰਦਰ ਸਿੰਘ ਸਲੇਮਪੁਰਾ, ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਤੇ ਮਾ:ਕੁਲਦੀਪ ਸਿੰਘ ਗੁੜੇ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੈਂਟਰ ਹੈੱਡ ਟੀਚਰ ਮੈਡਮ ਅੰਮ੍ਰਿਤਪਾਲ ਕੌਰ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਤੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਵੱਦੀ ਕਲਾਂ ਦੇ ਲੜਕਿਆਂ ਪਹਿਲਾ ਤੇ ਕਬੱਡੀ ਨੈਸ਼ਨਲ ਸਟਾਈਲ ਵਿਚ ਸਵੱਦੀ ਕਲਾਂ ਵੈਸਟ ਦੀਆਂ ਲੜਕੀਆਂ ਨੇ ਪਹਿਲਾ, ਕਬੱਡੀ ਸਰਕਲ ਸਟਾਈਲ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਕਲਾਂ ਦੇ ਲੜਕਿਆਂ ਦੀ ਕਬੱਡੀ ਟੀਮ ਨੇ ਪਹਿਲਾ ਅਤੇ ਖੋ-ਖੋ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੁੜੇ ਦੇ ਲੜਕਿਆਂ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਫੁੱਟਬਾਲ ਮੁਕਾਬਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਵੱਦੀ ਕਲਾਂ ਵੈਸਟ ਦੀਆਂ ਲੜਕੀਆਂ ਨੇ ਪਹਿਲਾ ਅਤੇ ਕੁਸ਼ਤੀ 30 ਤੇ 32 ਕਿਲੋ ਵਰਗ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਵੱਦੀ ਕਲਾਂ ਵੈਸਟ ਦੇ ਬੱਚਿਆਂ ਨੇ ਬੱਲੇ-ਬੱਲੇ ਕਰਵਾਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਕੇ ਅੱਗੇ ਵੱਧਣ ਤੇ ਆਪਣੇ ਮਿੱਥੇ ਨਿਸ਼ਾਨੇ ਨੂੰ ਪ੍ਰਾਪਤ ਕਰਨ। ਇਸ ਮੌਕੇ ਸੈਂਟਰ ਹੈੱਡ ਟੀਚਰ ਮੈਡਮ ਅੰਮ੍ਰਿਤਪਾਲ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਖੇਡਾਂ ਵਿਚ ਬੱਚਿਆ ਸਮੇਤ ਪਹੁੰਚੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਹਿਬਾਨਾਂ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਦੇ ਸਹਿਯੋਗ ਸਦਕਾ ਦੋ ਰੋਜ਼ਾ ਖੇਡਾਂ ਸਾਨੋ ਸੌਕਤ ਨਾਲ ਸਮਾਪਤ ਹੋਈਆਂ। ਇਸ ਮੌਕੇ ਸਟੇਜ਼ ਸਕੱਤਰ ਦੀ ਭੂਮਿਕਾ ਮਾ: ਕੁਲਦੀਪ ਸਿੰਘ ਗੁੜੇ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਆਏ ਮਹਿਮਾਨਾਂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਸੁਰਿੰਦਰ ਕੌਰ ਵਿਰਕ, ਸੁਰਿੰਦਰ ਕੌਰ ਗੁੜੇ, ਸਰਬਜੀਤ ਕੌਰ ਸਿੱਧਵਾਂ ਖੁਰਦ, ਅੰਮ੍ਰਿਤ ਕੌਰ ਸਵੱਦੀ ਵੈਸਟ, ਕਮਲਜੀਤ ਕੌਰ ਸਿੱਧਵਾਂ ਕਲਾਂ (ਸਾਰੇ ਐੱਚ.ਟੀ), ਬਰਿੰਦਰ ਸਿੰਘ ਸ ਵੱਦੀ, ਤਰਨਜੀਤ ਸਿੰਘ ਘੁਮਾਣ, ਬਲਵਿੰਦਰ ਸਿੰਘ ਸਿੱਧਵਾਂ ਕਲਾਂ, ਅਜਮੇਰ ਸਿੰਘ, ਗੁਰਸਰਨ ਸਿੰਘ, ਕਰਮਜੀਤ ਕੌਰ, ਹਰਜਿੰਦਰ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਰਾਜਵੰਤ ਕੌਰ, ਮਨਿੰਦਰ ਕੌਰ, ਬਲਜਿੰਦਰ ਕੌਰ, ਹਰਪਾਲ ਕੌਰ, ਕਰਮਜੀ ਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।