28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਰਤ ਸਰਕਾਰ ਦੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਪਾਰਥਾ ਬਿਸ਼ਵਾਸ ਦਾ ਜਗਰਾਉਂ ਵਿਖੇ ਸਨਮਾਨ

ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਭਾਰਤ ਸਰਕਾਰ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 28-08-2026
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਭਾਰਤ ਸਰਕਾਰ ਦੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਸ੍ਰੀ ਪਾਰਥਾ ਬਿਸ਼ਵਾਸ ਅੱਜ ਜਗਰਾਉਂ ਵਿਖੇ ਭਾਜਪਾ ਯੂਥ ਆਗੂ ਅੰਕੁਸ਼ ਸਹਿਜਪਾਲ ਦੇ ਘਰ ਪੁੱਜੇ। ਇਸ ਮੌਕੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚਾਂ ਵੱਲੋ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਪਾਰਥਾ ਬਿਸਵਾਸ ਨੇ ਸੰਬੋਧਨ ਕਰਦਿਆਂ ਕਿਹਾ ਐੱਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਵੀ ਐੱਸ.ਸੀ. ਭਾਈਚਾਰੇ ਨਾਲ ਸਬੰਧਿਤ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਭਾਰਤ ਸਰਕਾਰ ਦੇ ਐੱਸ.ਸੀ. ਕਮਿਸ਼ਨ ਦਫ਼ਤਰ ਚੰਡੀਗੜ੍ਹ ਜਾਂ ਦਿੱਲੀ ਵਿਖੇ ਉਨ੍ਹਾਂ ਨੂੰ ਸ਼ਿਕਾਇਤ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਆਉਂਦੇ ਰਹਿਣਗੇ ਤੇ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਵਾਉਦੇ ਰਹਿਣਗੇ। ਇਸ ਮੌਕੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੇ ਕਿਹਾ ਕਿ ਭਾਜਪਾ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ ਅਤੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪ ਮੁਹਾਰੇ ਭਾਜਪਾ ਨਾਲ ਜੁੜ ਰਹੇ ਹਨ। ਇਸ ਮੌਕੇ ਉੱਦੇ ਸੂਦ, ਸਰਪੰਚ ਜਸਵੀਰ ਸਿੰਘ ਅਖਾੜਾ, ਪੰਚ ਸੁਖਵਿੰਦਰ ਸਿੰਘ ਅਖਾੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ 3 ਨੂੰ ਅਗਲੀ ਖ਼ਬਰ ਸੈਂਟਰ ਸਵੱਦੀ ਕਲਾਂ ਦੀਆਂ 2 ਰੋਜ਼ਾ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ
Ad Position 24