28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦੀ ਹਾਂਸ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ (ਲਿਮਿ:) ਦੀ ਪ੍ਰਬੰਧਕੀ ਕਮੇਟੀ ਦੇ ਕੁਲਵੰਤ ਸਿੰਘ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਮੀਤ ਪ੍ਰਧਾਨ ਬਣੇ

ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਦੀ ਹਾਂਸ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ (ਲਿਮਿ:) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪਿਛਲੇ ਦਿਨੀਂ ਪਿੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ ਸੀ ਜਿਸ ਵਿਚ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਲਵੀਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਤੇ ਬੀਬੀ ਸਰਬਜੀਤ ਕੌਰ ਮੈਂਬਰ ਚੁਣੇ ਗਏ ਸਨ ਤੇ ਅੱਜ ਚੁਣੇ ਹੋਏ ਮੈਂਬਰ ਸਹਿਬਾਨਾਂ ਨੇ ਸਰਬਸੰਂਮਤੀ ਨਾਲ ਕੁਲਵੰਤ ਸਿੰਘ ਨੂੰ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ। ਇਸ ਮੌਕੇ ਪਤਵੰਤੇ ਸੱਜਣਾਂ ਨੇ ਸਹਿਕਾਰੀ ਸਭਾ ਦੇ ਮੈਂਬਰ ਭੁਪਿੰਦਰ ਸਿੰਘ, ਬਲਵੀਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਤੇ ਬੀਬੀ ਸਰਬਜੀਤ ਕੌਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਕਾਰੀ ਸਭਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਚੌਂਕੀਮਾਨ, 27 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਦੀ ਹਾਂਸ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ (ਲਿਮਿ:) ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪਿਛਲੇ ਦਿਨੀਂ ਪਿੰਡ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ ਸੀ ਜਿਸ ਵਿਚ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਲਵੀਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਤੇ ਬੀਬੀ ਸਰਬਜੀਤ ਕੌਰ ਮੈਂਬਰ ਚੁਣੇ ਗਏ ਸਨ ਤੇ ਅੱਜ ਚੁਣੇ ਹੋਏ ਮੈਂਬਰ ਸਹਿਬਾਨਾਂ ਨੇ ਸਰਬਸੰਂਮਤੀ ਨਾਲ ਕੁਲਵੰਤ ਸਿੰਘ ਨੂੰ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ। ਇਸ ਮੌਕੇ ਪਤਵੰਤੇ ਸੱਜਣਾਂ ਨੇ ਸਹਿਕਾਰੀ ਸਭਾ ਦੇ ਮੈਂਬਰ ਭੁਪਿੰਦਰ ਸਿੰਘ, ਬਲਵੀਰ ਸਿੰਘ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ ਤੇ ਬੀਬੀ ਸਰਬਜੀਤ ਕੌਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਕਾਰੀ ਸਭਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕੀਤੀ। ਇਸ ਮੌਕੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਹਾਂਸ, ਸਾਬਕਾ ਪੰਚ ਜਸਪਾਲ ਸਿੰਘ ਹਾਂਸ, ਮੀਤ ਪ੍ਰਧਾਨ ਹਰਨੇਕ ਸਿੰਘ ਹਾਂਸ, ਅਜੈਪਾਲ ਸਿੰਘ ਹਾਂਸ ਤੇ ਸੈਕਟਰੀ ਗਗਨਦੀਪ ਸਿੰਘ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਨਵ ਨਿਯੁਕਤ ਪ੍ਰਧਾਨ ਕੁਲਵੰਤ ਸਿੰਘ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕੀ ਦੇ ਨਵ ਨਿਯੁਕਤ ਪ੍ਰਧਾਨ ਕੁਲਵੰਤ ਸਿੰਘ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਭਾ ਦੇ ਮੈਂਬਰ ਸਹਿਬਾਨਾਂ ਦਾ ਧੰਨਵਾਦ ਕੀਤਾ ਤੇ ਹਾਜ਼ਰੀਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਸਹਿਕਾਰੀ ਸਭਾ ਨੂੰ ਤਰੱਕੀ ਵੱਲ ਲਿਜਾਇਆ ਜਾਵੇਗਾ ਤੇ ਵੇਰਕਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੁੱਧ ਉਤਪਾਦਕਾਂ ਨੂੰ ਪਹਿਲ ਦੇ ਆਧਾਰ ’ਤੇ ਦਿਵਾਈਆਂ ਜਾਣਗੀਆਂ ਜਿਸ ਨਾਲ ਉਹ ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾ ਸਕਣ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਹਿਬਾਨਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡ ਦਿਵਸ ’ਤੇ ਪ੍ਰਧਾਨ ਮੰਤਰੀ ਨੇ ਵੀਡਿਓ ਰਾਹੀਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਅਗਲੀ ਖ਼ਬਰ ਪਿੰਡ ਭੈਣੀ ਦਰੇੜਾ ਦੇ 2 ਮੌਜੂਦਾ ਪੰਚ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ ਹੋਏ ਪਾਰਟੀ ’ਚ ਸ਼ਾਮਿਲ ਹੋਏ ਦੋਵੇਂ ਪੰਚਾਂ ਨੂੰ...
Ad Position 24