28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਦੋਰਾਹਾ ਦੇ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟਾਇਆ

ਦੋਰਾਹਾ, 27 ਅਗਸਤ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਿਵੀਜ਼ਨ ਦੋਰਾਹਾ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ਼ਹਿਰੀ ਦੋਰਾਹਾ ਦੇ ਕੰਪਲੇਟ ਸੈਂਟਰ ਤੇ ਮੁਲਾਜ਼ਮ ਪੈਨਸ਼ਨਰ ਸਾਂਝਾ ਮੰਚ ਪੰਜਾਬ ਵੱਲੋਂ ਦਿੱਤੇ ਸੰਘਰਸ਼ ਸੱਦੇ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੇ ਪੈਨਸ਼ਨਰ ਸਾਥੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਦੋਰਾਹਾ, 27 ਅਗਸਤ (ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਡਿਵੀਜ਼ਨ ਦੋਰਾਹਾ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ਼ਹਿਰੀ ਦੋਰਾਹਾ ਦੇ ਕੰਪਲੇਟ ਸੈਂਟਰ ਤੇ ਮੁਲਾਜ਼ਮ ਪੈਨਸ਼ਨਰ ਸਾਂਝਾ ਮੰਚ ਪੰਜਾਬ ਵੱਲੋਂ ਦਿੱਤੇ ਸੰਘਰਸ਼ ਸੱਦੇ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਰੋਸ ਪ੍ਰਗਟ ਕੀਤਾ ਗਿਆ। ਇਸ ਸਮੇਂ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੇ ਪੈਨਸ਼ਨਰ ਸਾਥੀਆਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਆਗੂਆਂ ਬੁੱਧ ਸਿੰਘ, ਸੁਖਜੀਤ ਸਿੰਘ ਭੋਰਲਾ, ਸੁਦਾਗਰ ਸਿੰਘ ਘੁਡਾਣੀ, ਰਾਮਪਾਲ ਸਿਹੋੜਾ, ਸਰਬਜੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਭਰਕੇ ਮਹਾਂ ਹੜਤਾਲ ਕੀਤੀ ਗਈ। ਇਹ ਸੰਘਰਸ਼ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਖਿਲਾਫ ਤੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਖੇਤਰ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਦੇ ਹਮਲੇ ਨੂੰ ਤੇਜੀ ਨਾਲ ਲਾਗੂ ਕਰਨ ਲਈ ਕਦਮ ਲਏ ਜਾ ਰਹੇ ਹਨ। ਜਿਹੜੀਆਂ ਸਰਕਾਰਾਂ ਲੋ ਕਾਂ ਤੇ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰਨ ਦੇ ਵਾਅਦੇ ਕਰਕੇ ਰਾਜ ਸੱਤਾ ਵਿੱਚ ਆਈਆਂ ਸਨ, ਅੱਜ ਮੁਲਾਜ਼ਮਾਂ ਦੀਆਂ ਬੁਨਿਆਦੀ ਮੰਗਾਂ ਦਾ ਹੱਲ ਕਰਨ ਦੀ ਬਜਾਏ, ਕੋਰਟਾਂ ਕਚਹਿਰੀਆਂ ਦਾ ਰਸਤਾ ਅਖ਼ਤਿਆਰ ਕਰ ਰਹੀਆਂ ਹਨ। ਇਹਨਾਂ ਲੋਕ ਤੇ ਮੁਲਾਜ਼ਮ ਦੋਖੀ ਸਰਕਾਰਾਂ ਤੋਂ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਸਾਂਝੇ ਸੰਘਰਸ਼ਾਂ ਦੀ ਤਿਆਰੀ ਕਰਨ ਦੀ ਲੋੜ ਹੈ। ਇਸ ਲਈ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੋਂ ਸਮੂਹ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰਵਾਉਣ ਲਈ ਸਬ ਡਿਵੀਜ਼ਨ ਪੱਧਰ ਤੇ ਠੇਕਾ ਕਾਮਿਆਂ ਤੇ ਪੈਨਸ਼ਨਰ ਸਾਥੀਆਂ ਤੇ ਕਿਸਾਨਾਂ ਨੂੰ ਸ਼ਾਮਲ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਸਾਂਝੀ ਰੋਸ ਰੈਲੀ ਕੀਤੀ ਗਈ । ਆਗੂਆਂ ਨੇ ਸਮੂਹ ਰੈਗੂਲਰ ਤੇ ਠੇਕਾ ਕਾਮਿਆਂ ਤੇ ਕਿਸਾਨਾਂ ਤੇ ਲੋਕਾਂ ਨੂੰ ਅਪੀਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਆਗੂਆਂ ਤੇ ਵਰਕਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਕੀਤਾ ਜਾਵੇ। ਮੁੱਖ ਮੰਤਰੀ ਦੇ ਮੁਲਾਜ਼ਮ ਵਿਰੋਧੀ ਨਾਦਰਸ਼ਾਹੀ ਫੁਰਮਾਨ ਦੀ ਜ਼ੋਰਦਾਰ ਨਿਖੇਧੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸਭਾ ਦਿੱਲੀ ਅਤੇ ਚੰਡੀਗੜ੍ਹ ਧਰਨੇ ’ਚ ਸ਼ਮੂਲੀਅਤ ਕਰਨ ਸੰਬੰਧੀ ਤਿਆਰੀ ਮੀਟਿੰਗ ਅਗਲੀ ਖ਼ਬਰ ਖੇਡ ਦਿਵਸ ’ਤੇ ਪ੍ਰਧਾਨ ਮੰਤਰੀ ਨੇ ਵੀਡਿਓ ਰਾਹੀਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ
Ad Position 24