ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪਲੇਅ ਵੇਅ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਇਆ।
ਜਗਰਾਉਂ, 27 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਪਲੇਅ ਵੇਅ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਦੀ ਮਹੱਤਤਾ ਨੂੰ ਦਰਸਾਇਆ। ਨੰਨ੍ਹੇ ਬੱਚਿਆਂ ਨੇ ਰੱਖੜੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਨਵਨੀਤ ਕੌਰ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਆਪਸੀ ਸਾਂਝ ਦਾ ਪਵਿੱਤਰ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਸਾਡੀ ਭਾਰਤੀ ਸੰਸਕ੍ਰਿਤੀ, ਰਵਾਇਤਾਂ ਅਤੇ ਪਰਿਵਾਰਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਹਮੇਸ਼ਾ ਆਪਣੇ ਭੈਣ-ਭਰਾਵਾਂ ਦਾ ਸਤਿਕਾਰ ਕਰਨ ਅਤੇ ਪਿਆਰ-ਸਾਂਝ ਨਾਲ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵੀ ਬੱਚਿਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭੈਣ-ਭਰਾ ਦਾ ਰਿਸ਼ਤਾ ਸਾਡੇ ਸਮਾਜ ਦੇ ਸਭ ਤੋਂ ਪਿਆਰੇ ਅਤੇ ਮਜ਼ਬੂਤ ਰਿਸ਼ਤਿਆਂ ਵਿੱਚੋਂ ਇੱਕ ਹੈ। ਅਜਿਹੇ ਤਿਉਹਾਰ ਬੱਚਿਆਂ ਵਿੱਚ ਸਤਿਕਾਰ, ਸਹਿਯੋਗ ਅਤੇ ਪਰਿਵਾਰਕ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।