28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਮਾਗਮ ਆਰੰਭ

ਰਾਏਕੋਟ, 27 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਕੌਮੀ ਮੁੱਖ ਬੁਲਾਰਾ ਯੂਥ ਅਕਾਲੀ ਦਲ ਨੇ ਦੱਸਿਆ ਕਿ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿੰਨ੍ਹਾਂ ਦੇ ਮਿਤੀ 29 ਅਗਸਤ ਨੂੰ ਸਵੇਰੇ 10 ਵਜੇ ਤੋਂ 11 ਵਜੇ ਦੇ ਦਰਮਿਆਨ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 28-08-2026
ਰਾਏਕੋਟ, 27 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਕੌਮੀ ਮੁੱਖ ਬੁਲਾਰਾ ਯੂਥ ਅਕਾਲੀ ਦਲ ਨੇ ਦੱਸਿਆ ਕਿ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿੰਨ੍ਹਾਂ ਦੇ ਮਿਤੀ 29 ਅਗਸਤ ਨੂੰ ਸਵੇਰੇ 10 ਵਜੇ ਤੋਂ 11 ਵਜੇ ਦੇ ਦਰਮਿਆਨ ਭੋਗ ਪਾਏ ਜਾਣਗੇ। ਭੋਗ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਰੱਖਣਾ ਸਰਕਾਰਾਂ ਦਾ ਵੱਡੀ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ’ਤੇ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ। ਜਥੇਦਾਰ ਤਲਵੰਡੀ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੱਧ-ਚੜ੍ਹ ਕੇ ਗੁਰਦੁਆਰਾ ਸਾਹਿਬ ਪਹੁੰਚਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਣ ਵਾਲੀ ਅਰਦਾਸ ਵਿਚ ਸ਼ਾਮਿਲ ਹੋਣ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਬਾਬਾ ਕੇਵਲ ਸਿੰਘ ਕਾਰਸੇਵਾ ਵਾਲੇ, ਮੈਨੇਜਰ ਤਰਸੇਮ ਸਿੰਘ ਬਲਿਆਲ, ਸੁਖਮਿੰਦਰ ਸਿੰਘ ਧੂਰਕੋਟ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਟਹਿਲਜੀਤ ਸਿੰਘ ਤਲਵੰਡੀ, ਗੁਲਜ਼ਾਰ ਸਿੰਘ ਬਰ੍ਹਮੀ, ਸਨੀ ਸਿੰਘ ਗਰੇਵਾਲ, ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਤ ਵੀ ਨਾ ਤੋੜ ਸਕੀ ਭੈਣ-ਭਰਾ ਦੀ ਗਲਵੱਕੜੀ.. ਸੱਪ ਦੇ ਡੰਗਣ ਨਾਲ ਮਰੇ ਭੈਣ-ਭਰਾ ਦਾ ਇਕੋ ਚਿਖਾ ’ਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਸ. ਭਰਪੂਰ ਸਿੰਘ ਪਬਲਿਕ ਸਕੂਲ ’ਚ ਹਰਿਆਲੀ ਫੈਪ ਤਹਿਤ ਬੂਟੇ ਲਗਾਏ
Ad Position 24