29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅੱਤ ਦੀ ਗਰਮੀ ’ਚ ਬਿਜਲੀ ਦੇ ਲੱਗਦੇ ਲੰਮੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਰਾੜਾ ਸਾਹਿਬ, 28 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਅੱਤ ਦੀ ਗਰਮੀ ਦੇ ਮੌਸਮ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਸ਼ਾਮ ਪੈਂਦਿਆਂ ਹੀ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਬੰਦ ਹੋਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਗਰਮੀ ਵਿਚ ਬੇਹੱਦ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ, ਜਦਕਿ ਪਸ਼ੂ-ਪੰਛੀਆਂ ਲਈ ਵੀ ਗਰਮੀ ਤੋਂ ਰਾਹਤ ਪ੍ਰਾਪਤ ਕਰਨਾ ਔਖਾ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਰਾੜਾ ਸਾਹਿਬ, 28 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਅੱਤ ਦੀ ਗਰਮੀ ਦੇ ਮੌਸਮ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਸ਼ਾਮ ਪੈਂਦਿਆਂ ਹੀ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਬੰਦ ਹੋਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਗਰਮੀ ਵਿਚ ਬੇਹੱਦ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ, ਜਦਕਿ ਪਸ਼ੂ-ਪੰਛੀਆਂ ਲਈ ਵੀ ਗਰਮੀ ਤੋਂ ਰਾਹਤ ਪ੍ਰਾਪਤ ਕਰਨਾ ਔਖਾ ਹੋ ਗਿਆ ਹੈ। ਦੋਰਾਹਾ, ਪਾਇਲ, ਰਾੜਾ ਸਾਹਿਬ, ਘੁਡਾਣੀ ਕਲਾਂ ਅਧੀਨ ਪੈਂਦੇ ਆਦਿ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਬਹੁਤ ਹੀ ਦੁਖੀ ਮਨ ਨਾਲ ਦੱਸਿਆ ਕਿ ਦਿਨ ਭਰ ਦੀ ਤਪਦੀ ਗਰਮੀ ਤੋਂ ਬਾਅਦ ਸ਼ਾਮ ਸਮੇਂ ਜਦੋਂ ਲੋਕ ਘਰਾਂ ਨੂੰ ਪਰਤਦੇ ਹਨ ਤਾਂ ਬਿਜਲੀ ਦੇ ਲੰਮੇ ਕੱਟ ਸ਼ੁਰੂ ਹੋ ਜਾਂਦੇ ਹਨ। ਕਈ ਵਾਰ ਬਿਜਲੀ ਕਈ-ਕਈ ਘੰਟਿਆਂ ਤੱਕ ਬੰਦ ਰਹਿਣ ਕਾਰਨ ਘਰਾਂ ਵਿਚ ਪੱਖੇ ਅਤੇ ਕੂਲਰ ਬੰਦ ਹੋ ਜਾਂਦੇ ਹਨ। ਇਸ ਕਾਰਨ ਲੋਕਾਂ ਦੀ ਰਾਤ ਦੀ ਨੀਂਦ ਵੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਵਲੋਂ ਬਿਜਲੀ ਸਪਲਾਈ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਜ਼ਮੀਨੀ ਪੱਧਰ ‘ਤੇ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਬਿਜਲੀ ਵਿਭਾਗ ਵਲੋਂ ਲਗਾਤਾਰ ਲੱਗ ਰਹੇ ਕੱਟਾਂ ਬਾਰੇ ਲੋਕਾਂ ਨੂੰ ਸਪਸ਼ਟ ਜਾਣਕਾਰੀ ਵੀ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਉਨ੍ਹਾਂ ਵਿਚ ਰੋਸ ਵਧ ਰਿਹਾ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਅੱਤ ਦੀ ਗਰਮੀ ਨੂੰ ਦੇਖਦਿਆਂ ਘਰੇਲੂ ਬਿਜਲੀ ਸਪਲਾਈ ਵਿਚ ਸੁਧਾਰ ਕੀਤਾ ਜਾਵੇ ਅਤੇ ਬਿਨਾਂ ਕਿਸੇ ਕਾਰਨ ਲੱਗ ਰਹੇ ਲੰਮੇ ਕੱਟ ਤੁਰੰਤ ਬੰਦ ਕੀਤੇ ਜਾਣ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਕਿਸੇ ਵੱਡੇ ਸੰਘਰਸ਼ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ... ਅਗਲੀ ਖ਼ਬਰ ਕਰੌਦੀਆਂ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24