29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਾਨਕਸਰ ਬਰਸੀ ਸਮਾਗਮਾਂ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸੈਂਟਰਲ ਵਾਲਮੀਕ ਸਭਾ ਵਲੋਂ ਜਗਰਾਉਂ ਵਿਖੇ ਸਵਾਗਤ

ਜਗਰਾਉਂ, 28 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਨਾਨਕਸਰ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ। ਮੁੱਖ ਮੰਤਰੀ ਦਾ ਜਗਰਾਉਂ ਪਹੁੰਚਣ ’ਤੇ ਸੈਂਟਰਲ ਵਾਲਮੀਕ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ, ਸਾਬਕਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਸੈਂਟਰਲ ਵਾਲਮੀਕਿ ਸਭਾ ਜਗਰਾਉਂ ਦੇ ਸਮੂਹ ਅਹੁਦੇਦਾਰਾਂ ਅਤੇ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮੌਕੇ ਸ਼ਾਮਿਲ ਹੋਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਗੇਜਾ ਰਾਮ, ਆਰੁਣ ਗਿੱਲ, ਸਤੀਸ ਕੁਮਾਰ ਪੱਪੂ। ਤਸਵੀਰ: ਭੁਪਿੰਦਰ ਸਿੰਘ ਮੁਰਲੀ 29-08-2026
ਜਗਰਾਉਂ, 28 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਨਾਨਕਸਰ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਦੀ 83ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ। ਮੁੱਖ ਮੰਤਰੀ ਦਾ ਜਗਰਾਉਂ ਪਹੁੰਚਣ ’ਤੇ ਸੈਂਟਰਲ ਵਾਲਮੀਕ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ, ਸਾਬਕਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੀ ਅਗਵਾਈ ਹੇਠ ਸੈਂਟਰਲ ਵਾਲਮੀਕਿ ਸਭਾ ਜਗਰਾਉਂ ਦੇ ਸਮੂਹ ਅਹੁਦੇਦਾਰਾਂ ਅਤੇ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਕੁਲਵੰਤ ਸਿੰਘ ਸਹੋਤਾ, ਸਤੀਸ਼ ਕੁਮਾਰ ਚੌਧਰੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜਗਰਾਉਂ, ਅਰੁਣ ਗਿੱਲ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸਮੁੱਚੇ ਵਾਲਮੀਕਿ ਭਾਈਚਾਰੇ ਵਲੋਂ ਬਾਬਾ ਨੰਦ ਸਿੰਘ ਜੀ ਦਾ ਸਰੂਪ ਭੇਟ ਕਰਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਵਲੋਂ ਮੁੱਖ ਮੰਤਰੀ ਨੂੰ ਜਗਰਾਉਂ ਅੰਦਰ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਸਮਾਜ ਨਾਲ ਸਬੰਧਿਤ ਵੱਖ-ਵੱਖ ਸਮਾਜਿਕ ਮੁੱਦਿਆਂ ਅਤੇ ਭਾਈਚਾਰੇ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਵੀ ਸੈਂਟਰਲ ਵਾਲਮੀਕਿ ਸਭਾ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਗਰਾਉਂ ਦੀ ਧਰਤੀ ’ਤੇ ਕਿਸੇ ਮੁੱਖ ਮੰਤਰੀ ਦਾ ਭਾਈਚਾਰੇ ਵਲੋਂ ਗੁਲਾਬ ਦੇ ਫੁੱਲਾਂ ਨਾਲ ਇਸ ਤਰ੍ਹਾਂ ਨਿੱਘ ਾ ਸਵਾਗਤ ਕਰਨਾ ਯਾਦਗਾਰ ਪਲ ਹੈ। ਇਸ ਮੌਕੇ ਅਮਿਤ ਕਲਿਆਣ, ਪ੍ਰਦੀਪ ਗਿੱਲ, ਰਕੇਸ਼ ਕੁਮਾਰ, ਨੋਨੀ ਰਾਮ, ਪ੍ਰਕਾਸ਼, ਸੁਰਜੀਤ ਸਿੰਘ, ਸੰਦੀਪ ਕੁਮਾਰ, ਜਾਵਰ, ਸਾਹਿਲ ਸਮੇਤ ਸੈਂਟਰਲ ਵਾਲਮੀਕ ਸਭਾ ਦੇ ਹੋਰ ਅਹੁਦੇਦਾਰ ਅਤੇ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 12 ਗ੍ਰਾਮ ਹੈਰੋਇਨ ਸਮੇਤ ਦੋ ਔਰਤਾਂ ਕਾਬੂ ਅਗਲੀ ਖ਼ਬਰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ‘ਗੁਰੂ ਲਾਧੋ ਰੇ’ ਦੇ ਨਾਅਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਕੀਤਾ ਵੱਡੇ...
Ad Position 24