29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

12 ਗ੍ਰਾਮ ਹੈਰੋਇਨ ਸਮੇਤ ਦੋ ਔਰਤਾਂ ਕਾਬੂ

ਹੰਬੜਾਂ, 28 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਵਲੋਂ ਨਸ਼ਿਆਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਤੇ ਏ. ਸੀ.

Ad Position 21
No active advertisement
ਅਜੀਤ ਡੈਸਕ 29-08-2026
ਹੰਬੜਾਂ, 28 ਅਗਸਤ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਵਲੋਂ ਨਸ਼ਿਆਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਕਰਨ ਦੀਆਂ ਸਖ਼ਤ ਹਦਾਇਤਾਂ ਤੇ ਏ.ਸੀ.ਪੀ. ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ. ਸੁਖਵਿੰਦਰ ਸਿੰਘ ਕਾਹਲੋਂ ਦੀ ਪੁਲਿਸ ਪਾਰਟੀ ਵਲੋਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦੋ ਮਹਿਲਾਵਾਂ ਨੂੰ ਦੋ ਲਿਫਾਇਆਂ ’ਚ ਰੱਖੀ ਹੈਰੋਇਨ ਨਸ਼ੇ ਦੀ ਖੇਪ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਐੱਸ.ਐੱਚ.ਓ ਸੁਖਵਿੰਦਰ ਸਿੰਘ ਕਾਹਲੋਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆ ਦੱਸਿਆ ਕਿ ਪੁਲਿਸ ਵੱਲੋਂ ਗਸ਼ਤ ਦੌਰਾਨ ਦੋ ਮਹਿਲਾਵਾਂ ਨੂੰ ਸ਼ੱਕ ਦੀ ਬੁਨਿਆਦ ’ਤੇ ਕਾਬੂ ਕੀਤਾ ਗਿਆ, ਜਿਨ੍ਹਾਂ ਪਾਸੋਂ ਦੋ ਲਿਫਾਫ਼ੇ ਜੋ ਉਨ੍ਹਾਂ ਨੂੰ ਪੁਲਿਸ ਪਾਰਟੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਸੁੱਟ ਦਿੱਤੇ ਸਨ ਤਾਂ ਪੁਲਿਸ ਪਾਰਟੀ ਨੇ ਜਦੋਂ ਉਨ੍ਹਾਂ ਨੂੰ ਕਾਬੂ ਕਰਕੇ ਲਫਾਫੇ ਬਰਾਮਦ ਕੀਤੇ ਤਾਂ ਉਨ੍ਹਾਂ ’ਚ ਲੁਕਾ ਕੇ ਰੱਖੀ ਹੈਰੋਇਨ ਬਰਾਮਦ ਹੋਈ। ਮਹਿਲਾਵਾਂ ਦੀ ਪਛਾਣ ਮਹਿੰਦਰ ਕੌਰ ਪਤਨੀ ਸਵ: ਜਗਜੀਤ ਸਿੰਘ ਅਤੇ ਸੁਖਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਵਜੋਂ ਹੋਈ। ਐੱਸ.ਐੱਚ.ਓ ਕਾਹਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੀ ਮਹਿਲਾ ਮਹਿੰਦਰ ਕੌਰ ਤੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦੋਂ ਕਿ ਸੁਖਵਿੰਦਰ ਕੌਰ ਤੋਂ 4 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਜਿਨ੍ਹਾਂ ਵਿਰੁੱਧ ਪੁਲਿਸ ਵੱਲੋਂ 21-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ ਦਾਖਾ ’ਚ ਅਧਿਆਪਕ ਤੇ ਹੋਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਨਾਨਕਸਰ ਬਰਸੀ ਸਮਾਗਮਾਂ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸੈਂਟਰਲ ਵਾਲਮੀਕ ਸਭਾ ਵਲੋਂ ਜਗਰਾਉਂ ਵ...
Ad Position 24