29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਚੰਡੀਗੜ੍ਹ ’ਚ 1 ਸਤੰਬਰ ਦੇ ਰੋਸ ਮਾਰਚ ’ਚ ਹੰਬੜਾਂ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਪੁੱਜਣਗੇ- ਸਰਪ੍ਰਸਤ ਗਿੱਲ

ਹੰਬੜਾਂ, 28 ਅਗਸਤ (ਮੇਜਰ ਹੰਬੜਾਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਸ਼ਮੂਲੀਅਤ ਕਰਨ ਲਈ ਹੰਬੜਾਂ ਅਤੇ ਆਸਪਾਸ ਦੇ ਇਲਾਕੇ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਪੁੱਜਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਹਸਨਪੁਰ) ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਅਤੇ ਸੂਬੇ ਦੇ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ ਨੇ ਕਿਸਾਨਾਂ ਨਾਲ ਮੋਰਚੇ ਦੀ ਕਾਮਯਾਬੀ ਲਈ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 29-08-2026
ਹੰਬੜਾਂ, 28 ਅਗਸਤ (ਮੇਜਰ ਹੰਬੜਾਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਹਸਨਪੁਰ) ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਸ਼ਮੂਲੀਅਤ ਕਰਨ ਲਈ ਹੰਬੜਾਂ ਅਤੇ ਆਸਪਾਸ ਦੇ ਇਲਾਕੇ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਪੁੱਜਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਹਸਨਪੁਰ) ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਅਤੇ ਸੂਬੇ ਦੇ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ ਨੇ ਕਿਸਾਨਾਂ ਨਾਲ ਮੋਰਚੇ ਦੀ ਕਾਮਯਾਬੀ ਲਈ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੰਬੜਾਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਚੰਡੀਗੜ੍ਹ ਲਈ ਰਵਾਨਾ ਹੋਣਗੇ ਤੇ ਇਸ ਲਈ ਬੀ.ਕਿ.ਯੂ ਹਸਨਪੁਰ ਵਲੋਂ ਮੀਟਿੰਗਾਂ ਦਾ ਸਿਲਸਲਾ ਤੇਜ਼ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ ਨੇ ਕਿਹਾ ਕਿ ਬੀ.ਕਿ.ਯੂ ਡਕੌਂਂਦਾ(ਹਸਨਪੁਰ) ਜਥੇਬਂਦੀ ਚੰਡੀਗੜ੍ਹ ਦੇ ਰੋਸ ਮਾਰਚ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰ ਰਹੀ ਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ 1 ਸਤੰਬਰ ਨੂੰ ਚੰਡੀਗੜ੍ਹ ਵੱਲ ਵਹੀਰਾਂ ਘੱਤਣਗੇ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ ਬਰਾੜ , ਇਕਾਈ ਪ੍ਰਧਾਨ ਅਵਤਾਰ ਸਿੰਘ ਆਲੀਵਾਲ, ਤਰਸੇਮ ਸਿੰਘ ਤਲਵੰਡੀ ਨੌ ਅਬਾਦ, ਅਮਰ ਸਿੰਘ ਪੱਪੂ, ਦੀਦਾਰ ਸਿੰਘ ਘਮਣੇਵਾਲ, ਬਚਨ ਸਿੰਘ ਕੁੱਲੀਆਂ, ਕਿਸਾਨ ਆਗੂ ਤਰਸੇਮ ਸਿੰਘ ਘਮਣੇਵਾਲ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਮੁਕਾਬਲੇ ਵਿਚ ਕੀਤਾ ਪਹਿਲਾ ਸਥਾਨ ਹਾਸਿਲ ਅਗਲੀ ਖ਼ਬਰ ਮਰਹੂਮ ਕਬੱਡੀ ਖਿਡਾਰੀ ਨਿਰਭੈ ਹਠੂਰ ਦੇ ਪਰਿਵਾਰ ਨੂੰ ਅਮਰੀਕਾ ਵੱਸਦੇ ਕਬੱਡੀ ਪ੍ਰਮੋਟਰਾਂ ਵਲੋਂ ਦੋ ਲੱਖ ਦੀ ਸਹਾਇਤਾ
Ad Position 24