ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆਂ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।
ਗ
ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆਂ ਦੇ ਦਿਹਾੜੇ ’ਤੇ ਢਾਡੀ ਜਥਾ ਵਾਰਾਂ ਪੇਸ਼ ਕਰਦਾ ਹੋਇਆ। ਤਸਵੀਰ: ਬਲਵਿੰਦਰ ਸਿੰਘ ਲਿੱਤਰ
29-08-2026
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਰੱਖੜ ਪੁੰਨਿਆਂ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਰਾਗੀ ਜੱਥੇ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਤਰਸੇਮ ਸਿੰਘ ਅੰਬਾਲਾ, ਬੀਬੀ ਕੁਲਜੀਤ ਕੌਰ ਲਲਤੋਂ ਕਲਾਂ, ਭਾਈ ਗੁਰਹੰਸ ਸਿੰਘ ਧਾਂਦਰਾ, ਭਾਈ ਅਜਮੇਰ ਸਿੰਘ ਆਦਿ ਢਾਡੀ/ਕਵੀਸ਼ਰੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਬੰਧੀ ਪ੍ਰਸੰਗ ਸੁਣਾਏ ਗਏ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਰੱਖੜ ਪੁੰਨਿਆਂ ਦੇ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਰਹਿਣ-ਸਹਿਣ ਅਤੇ ਜੀਵਨ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਢਾਲਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਅੰਮ੍ਰਿਤਧਾਰੀ ਬਣਨ ਅਤੇ ਸਿੱਖ ਇਤਿਹਾਸ ਨਾਲ ਜੁੜ੍ਹਨ ਲਈ ਪ੍ਰੇਰਿਤ ਕੀਤਾ।ਇਸ ਮੌਕੇ 45 ਪ੍ਰਾਣੀ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਪ੍ਰਚਾਰਕ ਭਾਈ ਅਰਜਨ ਸਿੰਘ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹੈੱਡ ਗੰ੍ਰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਹਰਜਿੰਦਰ ਸਿੰਘ ਆਰ.ਕੇ, ਬਲਜੀਤ ਸਿੰਘ ਆਰ.ਕੇ, ਗੁਰਦੀਪ ਸਿੰਘ ਐੱਸ.ਕੇ. ਗੁਰਕੀਰਤ ਸਿੰਘ ਐੱਸ.ਕੇ., ਗੁਰਜੀਤ ਸਿੰਘ ਗੁੱਜਰਵਾਲ, ਸੇਵਾਦਾਰ ਵਰਿੰਦਰ ਸਿੰਘ, ਰਾਮਦੀਪ ਸਿੰਘ ਅਕਾਲਗੜ੍ਹ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।