28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਜੜ੍ਹ ਪੁੱਟੀ ਅਸਥਾਨ ਰਾਏਕੋਟ ਵਿਖੇ ਦੇਸ਼-ਵਿਦੇਸ਼ ਦੀ ਸੰਗਤ ਦੇ ਉਪਰਾਲੇ ਸਦਕਾ ਨਵੀਂਨੀਕਰਨ ਦੇ ਕੰਮ ਦੀ ਆਰੰਭਤਾ ਕਰਵਾਈ

ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਥਿਤ ਗੁਰਦੁਆਰਾ ਜੜ੍ਹ ਪੁੱਟੀ ਅਸਥਾਨ ’ਤੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਸਥਾਨ ਦੇ ਨਵੀਂਨੀਕਰਨ ਦੇ ਕਾਰਜ਼ ਦੀ ਆਰੰਭਤਾ ਕਰਵਾਈ ਗਈ ਹੈ। ਇਸ ਮੌਕੇ ਨਵੀਂਨੀਕਰਨ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਮੁਗਲ ਸਾਮਰਾਜ ਵੇਲੇ ਸੰਨ 1705 ਵਿਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਰਾਏਕੋਟ ਵਿਖੇ ਭਾਈ ਨੂਰਾ ਮਾਹੀ ਪਾਸੋਂ ਆਪਣੇ ਛੋਟੇ ਸਾਹਿਬਜ਼ਾਦਿਆਂ ਦੀ ਸਰਹਿੰਦ ਵਿਖੇ ਸ਼ਹੀਦ ਹੋ ਜਾਣ ਦੀ ਖ਼ਬਰ ਮਿਲੀ ਸੀ।

Ad Position 21
No active advertisement
ਗੁਰਦੁਆਰਾ ਜੜ੍ਹ ਪੁੱਟੀ ਅਸਥਾਨ ਰਾਏਕੋਟ ਵਿਖੇ ਨਵੀਂਨੀਕਰਨ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ। ਤਸਵੀਰ: ਬਲਵਿੰਦਰ ਸਿੰਘ ਲਿੱਤਰ 29-08-2026
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਥਿਤ ਗੁਰਦੁਆਰਾ ਜੜ੍ਹ ਪੁੱਟੀ ਅਸਥਾਨ ’ਤੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਸਥਾਨ ਦੇ ਨਵੀਂਨੀਕਰਨ ਦੇ ਕਾਰਜ਼ ਦੀ ਆਰੰਭਤਾ ਕਰਵਾਈ ਗਈ ਹੈ। ਇਸ ਮੌਕੇ ਨਵੀਂਨੀਕਰਨ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਮੁਗਲ ਸਾਮਰਾਜ ਵੇਲੇ ਸੰਨ 1705 ਵਿਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਰਾਏਕੋਟ ਵਿਖੇ ਭਾਈ ਨੂਰਾ ਮਾਹੀ ਪਾਸੋਂ ਆਪਣੇ ਛੋਟੇ ਸਾਹਿਬਜ਼ਾਦਿਆਂ ਦੀ ਸਰਹਿੰਦ ਵਿਖੇ ਸ਼ਹੀਦ ਹੋ ਜਾਣ ਦੀ ਖ਼ਬਰ ਮਿਲੀ ਸੀ। ਜਿਸ ’ਤੇ ਗੁਰੂ ਜੀ ਨੇ ਰਾਏਕੋਟ ਦੀ ਇਸ ਪਾਵਨ ਧਰਤੀ ’ਤੇ ਤੀਰ ਦੀ ਨੋਕ ਨਾਲ ਕਾਹੀ ਦੇ ਬੂਟੇ ਦੀ ਜੜ੍ਹ ਪੁੱਟਦੇ ਹੋਏ ਬਚਨ ਕੀਤੇ ਸਨ ਕਿ ਜਿਸ ਤਰ੍ਹਾਂ ਕਾਹੀ ਦੇ ਬੂਟੇ ਦੀ ਜੜ੍ਹ ਪੁੱਟੀ ਗਈ ਹੈ, ਉਸੇ ਤਰ੍ਹਾਂ ਹੁਣ ਮੁਗਲ ਸਾਮਰਾਜ ਦੀ ਜੜ੍ਹ ਪੁੱਟੀ ਜਾਵੇਗੀ। ਇਸੇ ਇਤਿਹਾਸ ਨੂੰ ਦਰਸਾਉਂਦੇ ਗੁਰਦੁਆਰਾ ਜੜ੍ਹ ਪੁੱਟੀ ਸਾਹਿਬ ਵਿਖੇ ਰਾਏਕੋਟ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੀ ਦੇਸ਼-ਵਿਦੇਸ਼ ਵਿਚ ਵਸਦੀ ਸੰਗਤ ਵਲੋਂ ਅਸਥਾਨ ਦੇ ਨਵੀਂਨੀਕਰਨ ਲਈ ਉਪਰਾਲਾ ਆਰੰਭ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਜੜ੍ਹ ਪੁੱਟੀ ਅਸਥਾਨ ਦੇ ਪਿਛਲੇ ਪਾਸੇ ਸੱਚਖੰਡ ਸਾਹਿਬ ਦੀ ਉਸਾਰੀ ਵੀ ਕਰਵਾਈ ਜਾਵੇਗੀ, ਜਿਸ ਦੇ ਸਬੰਧ ’ਚ ਸੰਗਤ ਵਲੋਂ ਖੁੱਲ੍ਹਾ ਬੱਜਟ ਰੱਖਿਆ ਗਿਆ ਹੈ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਗ੍ਰੰਥੀ ਭਾਈ ਗੁਰਮੀਤ ਸਿੰਘ, ਗ੍ਰੰਥੀ ਭਾਈ ਗੁਰਵਿੰਦਰ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਗੁਰਕੀਰਤ ਸਿੰਘ ਸਟੋਰ ਕੀਪਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰ ਦੀ ਲੜਕੀ ਦੇ ਹੱਥ ਪੀਲੇ ਕਰਵਾਏ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24