28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰ ਦੀ ਲੜਕੀ ਦੇ ਹੱਥ ਪੀਲੇ ਕਰਵਾਏ

ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਅਤੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਸਤੀ ਮਲੇਰਕੋਟਲਾ ਰੋਡ ਰਾਏਕੋਟ ਦੇ ਸਹਿਯੋਗ ਨਾਲ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਹੱਥ ਪੀਲੇ ਕਰਵਾਏ ਗਏ। ਇਸ ਮੌਕੇ ਨੰਬਰਦਾਰ ਯੂਨੀਅਨ ਰਾਏਕੋਟ ਦੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਨੇ ਦੱਸਿਆ ਕਿ ਵਿਆਹੁਤਾ ਲੜਕੀ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ, ਜਿਸ ਕਰਕੇ ਪਰਿਵਾਰ ਖ਼ਰਚਾ ਕਰਨ ਤੋਂ ਅਸਮਰੱਥ ਸੀ।

Ad Position 21
No active advertisement
ਅਜੀਤ ਡੈਸਕ 29-08-2026
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਅਤੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਸਤੀ ਮਲੇਰਕੋਟਲਾ ਰੋਡ ਰਾਏਕੋਟ ਦੇ ਸਹਿਯੋਗ ਨਾਲ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਹੱਥ ਪੀਲੇ ਕਰਵਾਏ ਗਏ। ਇਸ ਮੌਕੇ ਨੰਬਰਦਾਰ ਯੂਨੀਅਨ ਰਾਏਕੋਟ ਦੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਨੇ ਦੱਸਿਆ ਕਿ ਵਿਆਹੁਤਾ ਲੜਕੀ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ, ਜਿਸ ਕਰਕੇ ਪਰਿਵਾਰ ਖ਼ਰਚਾ ਕਰਨ ਤੋਂ ਅਸਮਰੱਥ ਸੀ। ਜਿਸ ’ਤੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਅਤੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਬਸਤੀ ਮਲੇਰਕੋਟਲਾ ਰੋਡ ਦੇ ਉੱਦਮੀ ਲੋਕਾਂ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕਰਕੇ ਸਮਾਜ ਦੇ ਲੋਕਾਂ ਨੂੰ ਇੱਕ ਚੰਗੀ ਸੇਧ ਦਿੱਤੀ ਹੈ।ਇਸ ਮੌਕੇ ਵਿਆਹੁਤਾ ਲੜਕੀ ਨੂੰ ਦਾਜ-ਦਹੇਜ਼ ਵਜੋਂ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਦਿੱਤਾ ਗਿਆ। ਇਸ ਮੌਕੇ ਬਲਦੇਵ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਜਗਮੇਲ ਸਿੰਘ, ਅਮਨਦੀਪ ਸਿੰਘ, ਰਛਪਾਲ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ, ਭਿੰਦਰ ਸਿੰਘ, ਗੁਰਚੇਤ ਸਿੰਘ, ਬਲਰਾਜ ਸਿੰਘ, ਚਰਨਜੀਤ ਸਿੰਘ, ਹੌਲਦਾਰ ਕੇਵਲ ਸਿੰਘ ਲੋਹਟਬੱਦੀ, ਕੈਪਟਨ ਜਗਮੋਹਣ ਸਿੰਘ, ਨੰਬਰਦਾਰ ਕੁਲਵੰਤ ਕੌਰ ਧਾਲੀਵਾਲ ਰੱਤੋਵਾਲ, ਨੰਬਰਦਾਰ ਬਲਜਿੰਦਰ ਕੌਰ, ਨੰਬਰਦਾਰ ਪਰਮਜੀਤ ਕੌਰ ਜੌਹਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਜੜ੍ਹ ਪੁੱਟੀ ਅਸਥਾਨ ਰਾਏਕੋਟ ਵਿਖੇ ਦੇਸ਼-ਵਿਦੇਸ਼ ਦੀ ਸੰਗਤ ਦੇ ਉਪਰਾਲੇ ਸਦਕਾ ਨਵੀਂਨੀਕਰਨ ਦੇ ਕੰਮ ਦੀ ਆਰੰਭਤਾ ਕਰ...
Ad Position 24