28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਯੁਕਤ ਕਿਸਾਨ ਮੋਰਚੇ ਦੇ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਹਠੂਰ, 28 ਅਗਸਤ (ਜਸਵਿੰਦਰ ਸਿੰਘ ਛਿੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ’ਚ ਲੱਗ ਰਹੇ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਹੋਈ। ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਚੰਡੀਗੜ੍ਹ ਕਿਸਾਨ ਮੋਰਚੇ ਜਾਣ ਲਈ ਅੱਜ ਵਰਕਰਾਂ ਦੀ ਲੰਗਰ ਦੇ ਪ੍ਰਬੰਧ ਦੀ ਡਿਊਟੀ ਲਗਾਈ ਗਈ ਤੇ ਟਰੈਕਟਰ ਟਰਾਲੀਆਂ ਨੂੰ ਤਿਆਰ ਕਰਨ ਲਈ ਕਿਹਾ ਗਿਆ।

Ad Position 21
No active advertisement
ਅਜੀਤ ਡੈਸਕ 29-08-2026
ਹਠੂਰ, 28 ਅਗਸਤ (ਜਸਵਿੰਦਰ ਸਿੰਘ ਛਿੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ’ਚ ਲੱਗ ਰਹੇ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਹੋਈ। ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਚੰਡੀਗੜ੍ਹ ਕਿਸਾਨ ਮੋਰਚੇ ਜਾਣ ਲਈ ਅੱਜ ਵਰਕਰਾਂ ਦੀ ਲੰਗਰ ਦੇ ਪ੍ਰਬੰਧ ਦੀ ਡਿਊਟੀ ਲਗਾਈ ਗਈ ਤੇ ਟਰੈਕਟਰ ਟਰਾਲੀਆਂ ਨੂੰ ਤਿਆਰ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਮੋਰਚਾ ਪੰਜ ਫਸਲਾਂ ਦੀ ਐੱਮ.ਐੱਸ.ਪੀ ’ਤੇ ਖਰੀਦ ਲਈ, ਪੰਜਾਬ ਦੇ ਪਾਣੀਆਂ ਦਾ ਪ੍ਰਬੰਧ ਪੰਜਾਬ ਕੋਲ ਹੋਵੇ ਤੇ ਅਮਰੀਕਾ ਭਾਰਤ ਦੀ ਡੀਲ ਰੱਦ ਕਰਨ ਲਈ, ਕਰਜ਼ਾ ਮੁਆਫੀ ਤੇ ਹੋਰ ਕਿਸਾਨੀ ਮੰਗਾਂ ਲਈ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਕਰਜ਼ਾ ਮੁਆਫ਼ ਕਰ ਰਹੀ ਹੈ ਪਰ ਕਿਸਾਨਾਂ ਦੇ ਕਰਜ਼ੇ ਬਾਰੇ ਚੁੱਪ ਹੈ। ਕਿਸਾਨ ਦੀ ਫ਼ਸਲ ਉਤੇ ਲਗਾਤਾਰ ਤਿੰਨ ਸਾਲਾਂ ਤੋਂ ਮੌਸਮ ਦੀ ਮਾਰ ਪੈ ਰਹੀ ਹੈ ਤੇ ਮਹਿੰਗਾਈ ਵੱਧਣ ਨਾਲ ਖੇਤੀ ਉਤੇ ਖਰਚੇ ਵੱਧ ਰਹੇ ਨੇ ਜਿਸ ਕਰਕੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਖੜਾ ਡੈਮ ਦਾ ਪਾਣੀ ਪੀਣ ਲਈ ਸਪਲਾਈ ਕੀਤਾ ਜਾਵੇ ਤੇ ਹਰ ਖੇਤ ਨੂੰ ਨਹਿਰੀ ਪਾਣੀ ਸਾਰਾ ਸਾਲ ਮਿਲਣਾ ਚਾਹੀਦਾ ਹੈ। ਇਸ ਮੌਕੇ ਜਗਰੂਪ ਸਿੰਘ ਗਿੱਲ, ਜਿੰਦਰ ਮਾਣੂੰਕੇ, ਗੁਰਚਰਨ ਸਿੰਘ, ਦਰਸ਼ਨ ਸਿੰਘ, ਜਲੌਰ ਸਿੰਘ, ਸੁਖਜੀਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਰਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਨਸਪ ਏਜੰਸੀ ਦੇ ਸਕਿਉਰਟੀ ਗਾਰਡਾਂ ਵਲੋਂ ਈ.ਪੀ.ਐੱਫ ਘੁਟਾਲੇ ਖ਼ਿਲਾਫ਼ ਖੋਲ੍ਹਿਆ ਮੋਰਚਾ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੇ ਉਪਰਾਲੇ ਸਦਕਾ ਲੋੜਵੰਦ ਪਰਿਵਾਰ ਦੀ ਲੜਕੀ ਦੇ ਹੱਥ ਪੀਲੇ ਕਰਵਾਏ
Ad Position 24