28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੀ.ਕੇ.ਯੂ ਡਕੌਂਦਾ ਵਲੋਂ ਇਕ ਸਤੰਬਰ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਮੁਕੰਮਲ- ਕਮਾਲਪੁਰਾ,ਹੰਸਰਾ

ਰਾਏਕੋਟ, 28 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਪਿੰਡ ਨੱਥੋਵਾਲ, ਬਲਾਕ ਰਾਏਕੋਟ) ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਵਿਚ ਦਿੱਤੇ ਜਾਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਹੰਸਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਦੇ ਪਾਣੀਆਂ ਸਬੰਧੀ ਹੋਏ ਸਾਰੇ ਸਮਝੌਤੇ ਰੱਦ ਕੀਤੇ ਜਾਣ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਕਾਨੂੰਨ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 29-08-2026
ਰਾਏਕੋਟ, 28 ਅਗਸਤ (ਸੁਸ਼ੀਲ) ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਪਿੰਡ ਨੱਥੋਵਾਲ, ਬਲਾਕ ਰਾਏਕੋਟ) ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ 48-49 ਵਿਚ ਦਿੱਤੇ ਜਾਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਹੰਸਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਦੇ ਪਾਣੀਆਂ ਸਬੰਧੀ ਹੋਏ ਸਾਰੇ ਸਮਝੌਤੇ ਰੱਦ ਕੀਤੇ ਜਾਣ ਅਤੇ ਰਿਪੇਰੀਅਨ ਸਿਧਾਂਤ ਅਨੁਸਾਰ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ ਜਾਵੇ ਅਤੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਮੰਕੀ, ਮੂੰਗੀ, ਸੂਰਜਮੁਖੀ, ਆਲੂ, ਗੋਭੀ ਅਤੇ ਮਟਰ ਸਮੇਤ ਹੋਰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਚਿੱਪ ਵਾਲੇ ਸਮਾਰਟ ਮੀਟਰ ਬੰਦ ਕੀਤੇ ਜਾਣ, 60 ਸਾਲ ਤੋਂ ਉਪਰ ਹਰ ਮਰਦ ਅਤੇ ਔਰਤ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਬਲਾਕ ਆਗੂ ਸਤਬੀਰ ਸਿੰਘ ਬੋਪਾਰਾਏ ਖੁਰਦ ਨੇ ਕਿਹਾ ਕਿ 1 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਚੰਡੀਗੜ੍ਹ ਰੋਸ ਧਰਨੇ ਲਈ ਕਿਸਾਨਾਂ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚਣਗੇ। ਮੀਟਿੰਗ ਵਿੱਚ ਪ੍ਰਧਾਨ ਗੁਰਤੇਜ ਸਿੰਘ ਤੇਜੂ, ਮੀਤ ਪ੍ਰਧਾਨ ਗੁਰਜੀਤ ਸਿੰਘ ਹੈਪੀ, ਖ਼ਜ਼ਾਨਚੀ ਅੰਮ੍ਰਿਤਪਾਲ ਸਿੰਘ, ਕੁਲਵੀਰ ਸਿੰਘ, ਹਰਮਿੰਦਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਮੁਕੰਦ ਸਿੰਘ, ਗੁਰਚਰਨ ਸਿੰਘ, ਕਰਮਜੀਤ ਸਿੰਘ, ਸਾਬਕਾ ਸਰਪੰਚ ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਡਾ. ਜਗਰਾਜ ਸਿੰਘ, ਬਲਜੀਤ ਸਿੰਘ, ਗੁਰਿੰਦਰ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ, ਵਸੀਰ ਖ਼ਾਨ, ਅਕਬਰ ਖ਼ਾਨ, ਪੰਮਾ, ਜਗਜੀਤ ਸਿੰਘ, ਲਾਭ ਸਿੰਘ, ਨਾਹਰ ਸਿੰਘ, ਕੇਵਲ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਨਾਹਰ ਸਿੰਘ ਕੁਸ਼ਤੀ ਅਖਾੜਾ ਸਿੱਧਵਾਂ ਬੇਟ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਤਿੰਨ ਸੋਨੇ ਦੇ, ਇਕ... ਅਗਲੀ ਖ਼ਬਰ ਮੁੱਲਾਂਪੁਰ ਦਾਖਾ ਅੰਬੇਡਕਰ ਭਵਨ ’ਚ ਪ੍ਰਬੁੱਧ ਭਾਰਤ ਫਾਊਂਡੇਸ਼ਨ ਵਲੋਂ ਪ੍ਰੀਖਿਆ ਕੱਲ੍ਹ
Ad Position 24