30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਚੰਡੀਗੜ੍ਹ ਸੱਤ ਰੋਜ਼ਾ ਕਿਸਾਨ ਧਰਨੇ ਸਬੰਧੀ ਮੀਟਿੰਗ

ਜਗਰਾਉਂ, 29 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 30-08-2026
ਜਗਰਾਉਂ, 29 ਅਗਸਤ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ, ਬੀ.ਬੀ.ਐੱਮ.ਬੀ. ’ਚ ਪੰਜਾਬ ਦੀ ਮੈਂਬਰੀ ਬਹਾਲ ਕਰਨ, ਡੈਮ ਸੇਫਟੀ ਐਕਟ ਰੱਦ ਕਰਨ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕਰਾਉਣ, ਤੇਈ ਫ਼ਸਲਾਂ ’ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ ਜਾਰੀ ਕਰਨ, ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜ਼ੇ ਰੱਦ ਕਰਨ, ਬਿਜਲੀ ਐਕਟ ਅਤੇ ਬੀਜ ਐਕਟ 2020 ਰੱਦ ਕਰਨ, 65 ਸਾਲ ਦੀ ਉਮਰ ਟੱਪਣ ’ਤੇ ਹਰ ਕਿਸਾਨ ਨੂੰ ਦਸ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ, ਵੀ.ਬੀ.ਜੀ ਰਾਮ ਜੀ ਸਕੀਮ ਬੰਦ ਕਰਕੇ ਮਨਰੇਗਾ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈਕੇ ਦਿੱਤੇ ਜਾ ਰਹੇ ਧਰਨੇ ’ਚ ਸ਼ਾਮਿਲ ਹੋਣ ਲਈ ਸਮੂਹ ਇਕਾਈਆਂ ਦੇ ਮੈਂਬਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ 27 ਅਗਸਤ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਨਿਸ਼ਚਤ ਮੀਟਿੰਗ ਪੰਜਾਬ ਸਰਕਾਰ ਵੱਲੋਂ ਰੱਦ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਜਾਬਰ ਹੱਥ ਕੰਡਿਆਂ ਤੋਂ ਮਾਨ ਸਰਕਾਰ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਬਲਾਕਾਂ ਜਗਰਾਉਂ, ਰਾਏਕੋਟ, ਸਿੱਧਵਾਂ ਬੇਟ, ਹੰਬੜਾਂ, ਸੁਧਾਰ, ਪੱਖੋਵਾਲ, ਮੁਲਾਂਪੁਰ, ਲੁਧਿਆਣਾ ਵਨ, ਮਲੌਦ ਬਲਾਕਾਂ ’ਚੋਂ ਸੈਂਕੜੇ ਕਿਸਾਨ ਚੰਡੀਗੜ੍ਹ ਦਿਨ ਰਾਤ ਦੇ ਕਿਸਾਨ ਧਰਨੇ ’ਚ ਟਰਾਲੀਆਂ ਰਾਹੀਂ ਰਾਸ਼ਨ ਅਤੇ ਰਿਹਾਇਸ਼ ਆਦਿ ਦਾ ਪ੍ਰਬੰਧ ਕਰਕੇ ਪੁੱਜਣਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਸਮੂਹ ਇਕਾਈਆਂ ਨੂੰ ਪੂਰੀ ਕਿਸਾਨ ਵਰਦੀ , ਜਥੇਬੰਦੀਆਂ ਦੇ ਝੰਡਿਆਂ ਸਮੇਤ ਸਮੇਂ ਸਿਰ ਪੁੱਜਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਮੀਟਿੰਗ ਵਿੱਚ ਜਥੇਬੰਦਕ ਅਨੁਸ਼ਾਸਨ ਨੂੰ ਹਰ ਹਾਲਤ ਲਾਗੂ ਰੱਖਣ ’ਤੇ ਜ਼ੋਰ ਦਿੱਤਾ ਗਿਆ । ਮੀਟਿੰਗ ਵਿੱਚ ਤਰਸੇਮ ਸਿੰਘ ਬੱਸੂਵਾਲ ਬਲਾਕ ਪ੍ਰਧਾਨ ਜਗਰਾਉਂ, ਜਗਜੀਤ ਸਿੰਘ ਕਲੇਰ ਬਲਾਕ ਪ੍ਰਧਾਨ ਸਿੱਧਵਾਂ ਬੇਟ, ਸਰਬਜੀਤ ਸਿੰਘ ਧੂੜਕੋਟ ਬਲਾਕ ਪ੍ਰਧਾਨ ਰਾਏਕੋਟ, ਬੇਅੰਤ ਸਿੰਘ ਬਾਣੀਏਵਾਲ ਬਲਾਕ ਪ੍ਰਧਾਨ ਹੰਬੜਾਂ, ਰਣਵੀਰ ਸਿੰਘ ਰੁੜਕਾ ਬਲਾਕ ਪ੍ਰਧਾਨ ਮੁੱਲਾਂਪੁਰ, ਸਰਬਜੀਤ ਸਿੰਘ ਗਿੱਲ ਬਲਾਕ ਪ੍ਰਧਾਨ ਸੁਧਾਰ, ਅਜੀਤ ਸਿੰਘ ਧਾਂਦਰਾ ਬਲਾਕ ਪ੍ਰਧਾਨ ਲੁਧਿਆਣਾ ਵਨ, ਤਰਨਜੀਤ ਸਿੰਘ ਕੂਹਲੀ ਬਲਾਕ ਪ੍ਰਧਾਨ ਮਲੌਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ’ਚ ਕੌਮੀ ਖੇਡ ਦਿਵਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 1 ਸਤੰਬਰ ਨੂੰ ਪੁੱਜੇਗਾ ਮੀਰੀ ਪੀਰੀ ਖ਼ਾਲਸਾ ਮਾਰਚ, ਸੰਗਤਾਂ ’ਚ ਭਾਰੀ ਉਤਸਾਹ - ਯਾਦੂ...
Ad Position 24