30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੁਧਾਰ ਪੁਲਿਸ ਨੇ 2 ਕੁਇੰਟਲ 68 ਕਿੱਲੋਗ੍ਰਾਮ ਭੁੱਕੀ ਚੂਰਾ ਕੀਤਾ ਬਰਾਮਦ

ਗੁਰੂਸਰ ਸੁਧਾਰ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 30-08-2026
ਗੁਰੂਸਰ ਸੁਧਾਰ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਹਦਾਇਤਾਂ ਅਤੇ ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸੁਧਾਰ ਦੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗੁਪਤ ਇਤਲਾਹ ’ਤੇ ਕਾਰਵਾਈ ਕਰਦਿਆਂ 2 ਕੁਇੰਟਲ 68 ਕਿਲੋਗ੍ਰਾਮ ਭੁੱਕੀ ਚੂਰਾ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੁਧਾਰ ਦੀ ਪੁਲਿਸ ਨੂੰ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਸਿੰਘ ਜੱਸਾ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਮੋਹੀ ਵੱਡੇ ਪੱਧਰ ’ਤੇ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਥਾਣਾ ਸੁਧਾਰ ਦੇ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਆਉਣ ਦੀ ਭਿਣਕ ਮਿਲ ਜਾਣ ਕਾਰਨ ਕਥਿਤ ਨਸ਼ਾ ਤਸਕਰ ਜਸਵਿੰਦਰ ਸਿੰਘ ਜੱਸਾ ਪਹਿਲਾਂ ਹੀ ਫ਼ਰਾਰ ਹੋ ਗਿਆ। ਤਲਾਸ਼ੀ ਦੌਰਾਨ ਪੁਲਿਸ ਨੂੰ ਜਸਵਿੰਦਰ ਸਿੰਘ ਜੱਸਾ ਦੇ ਘਰ ਵਿਚੋਂ 2 ਕੁਇੰਟਲ 68 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸੁਧਾਰ ਪੁਲਿਸ ਵਲੋਂ ਮੁਲਜ਼ਮ ਜੱਸਾ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 15/6 1/85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰਨ ਸਮੇਤ ਉਸ ਦੀ ਤੇਜ਼ੀ ਨਾਲ ਭਾਲ ਆਰੰਭ ਦਿੱਤੀ ਹੈ। ਥਾਣਾ ਸੁਧਾਰ ਦੇ ਮੁਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲ ੇ ਦੀ ਜਾਂਚ ਉਹ ਖ਼ੁਦ ਕਰ ਰਹੇ ਹਨ ਅਤੇ ਕਥਿਤ ਦੋਸ਼ੀ ਜਸਵਿੰਦਰ ਸਿੰਘ ਜੱਸਾ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਦੀ ਬਰਸੀ ਮੌਕੇ ਕਾਉਂਕੇ ਕਲਾਂ ਵਿਖੇ ਛਬੀਲ ਲਗਾਈ ਅਗਲੀ ਖ਼ਬਰ ਹਠੂਰ ਪੁਲਿਸ ਨੇ 10 ਨਸ਼ੇ ਦੇ ਆਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ‘ਨਸ਼ਾ ਛੁਡਾਉ ਕੇਂਦਰ’ ਕੀਤਾ ਦਾਖ਼ਲ
Ad Position 24