ਸਿੱਧਵਾਂ ਕਾਲਜ ਵਿਚ ‘ਰਾਸ਼ਟਰੀ ਖੇਡ’ ਦਿਵਸ ਉਤਸ਼ਾਹ ਨਾਲ ਮਨਾਇਆ
ਚੌਂਕੀਮਾਨ, 29 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਅਗਵਾਈ ਅਧੀਨ ਸਪੋਰਟਸ ਕਮੇਟੀ ਅਤੇ ਐੱਨ.
ਚੌਂਕੀਮਾਨ, 29 ਅਗਸਤ (ਤੇਜਿੰਦਰ ਸਿੰਘ ਚੱਢਾ) ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਦੀ ਅਗਵਾਈ ਅਧੀਨ ਸਪੋਰਟਸ ਕਮੇਟੀ ਅਤੇ ਐੱਨ.ਐੱਸ.ਐੱਸ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਹ ਖੇਡ ਦਿਵਸ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਗਿਆ। ਇਸ ਸਮਾਗਮ ਵਿੱਚ ਹਰਪ੍ਰੀਤ ਸਿੰਘ ਵਿੱਕੀ ਦਿਉਲ (ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਨਵਦੀਪ ਕੌਰ ਵੱਲੋਂ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਵਿੱਕੀ ਦਿਉਲ ਦਾ ਬੂਟਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸੰਸਥਾ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ ਵਲੋਂ ਆਏ ਮੁੱਖ ਮਹਿਮਾਨ ਨੂੰ ਨਿੱਘਾ ਸਵਾਗਤ ਕਰਦਿਆਂ ਵਿਦਿਆਰਥਣਾਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਅਤੇ ਮੇਜਰ ਧਿਆਨ ਚੰਦ ਵਲੋਂ ਭਾਰਤੀ ਹਾਕੀ ਖੇਡ ਵਿਚ ਪਾਏ ਗਏ ਯੋਗਦਾਨ ਬਾਰੇ ਦੱਸਿਆ। ਇਹ ਹਰ ਸਾਲ 29 ਅਗਸਤ ਨੂੰ ਮਨਾਇਆ ਜਾਣ ਵਾਲਾ ਰਾਸ਼ਟਰੀ ਖੇਡ ਦਿਵਸ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਹੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥਣਾ ਦੇ ਅੰਦਰ ਅਨੁਸ਼ਾਸਨ, ਸ਼ਰੀਰਕ ਤੰਦਰੁਸਤੀ, ਵਫ਼ਾਦਾਰੀ ਅਤੇ ਅਨੇਕਾਂ ਹੀ ਨੈਤਿਕ ਗੁਣਾਂ ਨੂੰ ਪੈਦਾ ਕਰਦੀਆਂ ਹਨ। ਸਮਾਗਮ ਵਿਚ ਮੱਖ ਮਹਿਮਾਨ ਹਰਪ੍ਰੀਤ ਸਿੰਘ ਵਿੱਕੀ ਦਿਉਲ ਵੱਲੋਂ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਝੇਂ ਕਰਦਿਆਂ ਆਪਣੀ ਜ਼ਿੰਦਗੀ ਦੇ ਸੰਘਰਸ਼ਾਂ ਬਾਰੇ, ਆਪਣੇ ਵਲੋਂ ਬਣਾਏ ਗਏ ਵਰਲਡ ਰਿਕਾਰਡਾਂ ਬਾਰੇ ਜਾਣਕਾਰੀ ਸਾਝੀਂ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਕਾਰਾਤਮਕ ਵਿਵਹਾਰ, ਸਖ਼ਤ ਮਿਹਨਤ, ਦ੍ਰਿੜ ਇਰਾਦਾ, ਸੰਘਰਸ਼, ਜ਼ਿੰਦਗੀ ਦੀਆਂ ਰੁਕਾਵਟਾਂ ਨੂੰ ਪਾਰ ਕਰਦਿਆਂ ਵੱਡਾ ਸੁਪਨਾ ਵੇਖਣ ਲਈ ਪੇ੍ਰਿਤ ਕੀਤਾ। ਖਿਡਾਰਨਾਂ ਨੂੰ ਯੋਗ ਦੇ ਭਿੰਨ-ਭਿੰਨ ਆਸਣ ਅਤੇ ਸਵੈ-ਰੱਖਿਅਕ ਕਿਰਿਆਵਾਂ ਵੀ ਕਰਵਾਈਆਂ ਗਈਆਂ। ਯੋਗ ਦੇ ਆਸਣਾਂ ਵਿਚ ਵਧੀਆਂ ਪ੍ਰਦਰਸ਼ਨ ਕਰਨ ਵਾਲੀਆਂ 10 ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਵਿੱਕੀ ਦਿਉਲ ਵਲੋਂ ਉਤਸ਼ਾਹਵਰਧਕ ਟਰੈਕ-ਸੂਟ ਦਿੱਤੇ ਗਏ। ਸਪੋਰਟਸ ਦੇ ਕਨਵੀਨਰ ਡਾ. ਜਸਦੀਪ ਕੌਰ ਵਲੋਂ ਆਏ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਵਿੱਕੀ ਦਿਉਲ, ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਕੌਰ, ਸਮੂਹ ਸਟਾਫ਼ ਅਤੇ ਸਮੂਹ ਵਿਦਿਆਰਥਣਾਂ ਦਾ ਧੰਨਵਾਦ ਪ੍ਰਗਟ ਕੀਤਾ। ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ ਨੇ ਸਟੇਜ਼ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ। ਸੰਸਥਾ ਵਲੋਂ ਸਮੂਹ ਵਿਦਿਆਰਥਣਾਂ ਨੂੰ ਰਿਫ਼ਰੈਸਮੈਂਟ ਦਿੱਤੀ ਗਈ। ਸੰਸਥਾ ਵਲੋਂ ਆਏ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਵਿੱਕੀ ਦਿਉਲ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ।