29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਬਾਬਾ ਬਕਾਲਾ ਰੈਲੀ ਇਤਿਹਾਸਕ ਹੋ ਨਿੱਬੜੀ-ਹਾਂਸ, ਭੁਮਾਲ

ਸਿੱਧਵਾਂ ਬੇਟ, 29 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਤੇ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਕਿਹਾ ਕਿ ਪਾਰਟੀ ਦੀ ਰੱਖੜ ਪੁੰਨਿਆਂ ’ਤੇ ਇਤਹਿਾਸਕ ਨਗਰ ਬਾਬਾ ਬਕਾਲਾ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਆਪਣੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਸ ਰੈਲੀ ਨੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਅਸਲ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਹੈ ਜਿਸ ਦੀ 2027 ਵਿੱਚ ਸਰਕਾਰ ਬਣਨੀ ਵੀ ਤੈਅ ਹੈ।

Ad Position 21
No active advertisement
ਅਜੀਤ ਡੈਸਕ 30-08-2026
ਸਿੱਧਵਾਂ ਬੇਟ, 29 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਤੇ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਕਿਹਾ ਕਿ ਪਾਰਟੀ ਦੀ ਰੱਖੜ ਪੁੰਨਿਆਂ ’ਤੇ ਇਤਹਿਾਸਕ ਨਗਰ ਬਾਬਾ ਬਕਾਲਾ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਆਪਣੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਸ ਰੈਲੀ ਨੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਅਸਲ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਹੈ ਜਿਸ ਦੀ 2027 ਵਿੱਚ ਸਰਕਾਰ ਬਣਨੀ ਵੀ ਤੈਅ ਹੈ। ਉਨ੍ਹਾਂ ਪਾਰਟੀ ਦੇ ਸੀਨੀਅਰ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਕਤ ਆਗੂਆਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂ ਬੇਵਜ੍ਹਾ ਬਦਨਾਮ ਕਰਨ ਦੀ ਨਿੰਦਾ ਕਰਦਿਆਂ ਆਖਿਆ ਕਿ ਹੁਣ ਜਦੋਂ ਸਿੱਖ ਪੰਥ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪੂਰੀ ਤਰ੍ਹਾ ਨਕਾਰ ਦਿੱਤਾ ਹੈ ਤਾਂ ਇਸ ਪਾਰਟੀ ਦੇ ਪ੍ਰਧਾਨ ਅਤੇ ਹੋਰ ਆਗੂ ਆਪਣਾ ਆਖਰੀ ਦਾਅ ਖੇਡਣ ਲਈ ਭਾਈ ਅੰਮ੍ਰਿਪਤਾਲ ਸਿੰਘ ਦੇ ਪਰਿਵਾਰ ਨੂੰ ਬਦਨਾਮ ਕਰਨ ਵਿੱਚ ਲੱਗ ਗਏ ਹਨ ਪਰ ਉਹ ਇੰਨ੍ਹਾਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣਗੇ। ਉਕਤ ਆਗੂਆਂ ਨੇ ਸੂਬਾ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲੈਂਦੇ ਹੋਏ ਆਖਿਆ ਕਿ ਮਾਨ ਸਰਕਾਰ ਵੀ ਜਾਣਬੁੱਝ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾਂ ਤੱਕ ਜੇਲ੍ਹ ਵਿੱਚ ਹੀ ਰੱਖਣਾ ਚਾਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ 1 ਸਤੰਬਰ ਨੂੰ ਚੰਡੀਗੜ੍ਹ ਕਿਸਾਨ ਮੋਰਚੇ ਦੇ ਧਰਨੇ ’ਚ ਟਰਾਲੀਆਂ ਰਾਹੀਂ ਸ਼ਾਮਿਲ ਹੋਣ ਦਾ ਐਲਾਨ ਅਗਲੀ ਖ਼ਬਰ ਮੁੱਲਾਂਪੁਰ ਗੁਰੂ ਨਾਨਕ ਇਲੈਕਟ੍ਰੋਨਿਕਸ ਵਲੋਂ ਮੁਫ਼ਤ ਕੂਪਨ ਮੋਟਰਸਾਈਕਲ ਡਰਾਅ ਕੱਢਿਆ
Ad Position 24