ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਅਰਦਾਸ ਸਮਾਗਮ
ਮੌਜੂਦਾ ਹਕੂਮਤਾਂ ਸਿੱਖ ਕੌਮ ਨਾਲ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ-ਤਲਵੰਡੀ, ਡੱਲਾ, ਸੰਧੂ
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ ਅਤੇ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
ਗ
ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਦੇ ਹੋਏ ਗ੍ਰੰਥੀ ਸਿੰਘ। ਤਸਵੀਰ: ਬਲਵਿੰਦਰ ਸਿੰਘ ਲਿੱਤਰ
30-08-2026
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ ਅਤੇ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਅਤੇ ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਾਏਕੋਟ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕ ਕੇ ਰੱਖਣਾ ਸਰਕਾਰਾਂ ਦੀ ਸਰਾਸਰ ਧੱਕੇਸ਼ਾਹੀ ਅਤੇ ਮਨੁੱਖੀ ਅਧਿਕਾਰਾਂ ਦਾ ਨੰਗਾ ਨਾਚ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨਾ ਸਰਕਾਰ ਦਾ ਫ਼ਰਜ਼ ਬਣਦਾ ਹੈ, ਪਰ ਮੌਜੂਦਾ ਹਕੂਮਤਾਂ ਸਿੱਖ ਕੌਮ ਨਾਲ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਦਸਮੇਸ਼ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ’ਤੇ ਸੱਚੇ ਪਾਤਿਸ਼ਾਹ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ। ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਸਰਪੰਚ ਅੰਮ੍ਰਿਤਪਾਲ ਸਿੰਘ ਸਿਵੀਆਂ, ਅਮਰੀਕ ਸਿੰਘ ਸੰਧੂ, ਸੁਖਦੇਵ ਸਿੰਘ ਢਿੱਲੋਂ ਲੋਹਟਬੱਦੀ, ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ, ਮੈਨੇਜਰ ਤਰਸੇਮ ਸਿੰਘ ਬਲਿਆਲ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਪ੍ਰੀਤਮ ਸਿੰਘ ਗੋਗੀ, ਡਾ.ਬੱਬੀ ਸਿੰਘ ਜਲਾਲਦੀਵਾਲ, ਸਾਬਕਾ ਪੰਚ ਜਗਰੂਪ ਸਿੰਘ ਮਰਾਹੜ੍ਹ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਜਗਦੇਵ ਸਿੰਘ ਜੱਗਾ ਤਾਜਪੁਰ, ਕਮਲਜੀਤ ਸਿੰਘ ਬਰ੍ਹਮੀ, ਜਸਵਿੰਦਰ ਸਿੰਘ ਬਿੱਲੂ ਕੁੱਲਾਪੱਤੀ, ਪ੍ਰਿੰਸੀਪਲ ਬਲਵੰਤ ਸਿੰਘ ਮਹੇਰਨਾਂ, ਸਾਬਕਾ ਪੰਚ ਅਮਰ ਸਿੰਘ ਸੁਖਾਣਾ, ਉਪਕਾਰ ਸਿੰਘ ਸੈਣੀ, ਕੁਲਦੀਪ ਸਿੰਘ ਸੈਣੀ, ਜਗਤਾਰ ਸਿੰਘ ਬੰਗੜ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਮਾ: ਗੁਰਮੇਲ ਸਿੰਘ ਭੈਣੀ ਬੜਿੰਗਾ, ਮੈਡਮ ਸਰਬਜੀਤ ਕੌਰ ਗਰੇਵਾਲ, ਮੈਡਮ ਬਲਜਿੰਦਰ ਕੌਰ, ਮੈਡਮ ਹਰਪ੍ਰੀਤ ਕੌਰ, ਮੈਡਮ ਕਿਰਨਜੀਤ ਕੌਰ, ਪ੍ਰਚਾਰਕ ਭਾਈ ਅਰਜਨ ਸਿੰਘ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ, ਵਰਿੰਦਰ ਸਿੰਘ ਕਾਕੂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।