29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੂਬੇ ਅੰਦਰ 2027 ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਨਾ ਤੈਅ-ਇਯਾਲੀ, ਧਾਲੀਵਾਲ

ਹੰਬੜਾਂ, 29 ਅਗਸਤ (ਮੇਜਰ ਹੰਬੜਾਂ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਰੱਖੜ ਪੁੰਨਿਆਂ ’ਤੇ ਕੀਤੀ ਗਈ ਵਿਸ਼ਾਲ ਕਾਨਫਰੰਸ ’ਚ ਹੋਏ ਭਾਰੀ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ 2027 ’ਚ ਸੂਬੇ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਤੇ ਸੂਬੇ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਅਤੇ ਹਲਕਾ ਗਿੱਲ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਚੋਣ ਸਰਗਰਮੀਆਂ ਦੇ ਇੰਚਾਰਜ ਹਰਬੀਰ ਸਿੰਘ ਇਯਾਲੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਕਸਬਾ ਹੰਬੜਾਂ ਵਿਖੇ ਰੱਖੀ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਹੰਬੜਾਂ, 29 ਅਗਸਤ (ਮੇਜਰ ਹੰਬੜਾਂ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਰੱਖੜ ਪੁੰਨਿਆਂ ’ਤੇ ਕੀਤੀ ਗਈ ਵਿਸ਼ਾਲ ਕਾਨਫਰੰਸ ’ਚ ਹੋਏ ਭਾਰੀ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ 2027 ’ਚ ਸੂਬੇ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਤੇ ਸੂਬੇ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦਾਖਾ ਅਤੇ ਹਲਕਾ ਗਿੱਲ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਚੋਣ ਸਰਗਰਮੀਆਂ ਦੇ ਇੰਚਾਰਜ ਹਰਬੀਰ ਸਿੰਘ ਇਯਾਲੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਕਸਬਾ ਹੰਬੜਾਂ ਵਿਖੇ ਰੱਖੀ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਗਾਮੀ ਚੋਣਾਂ ’ਚ ਜਿੱਥੇ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਨਗੇ ਉੱਥੇ ਸਿੱਖਾਂ ਦੀ ਦੁਸ਼ਮਣ ਕਾਂਗਰਸ ਪਾਰਟੀ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਿਸਾਨਾਂ ਸਮੇਤ ਸੂਬੇ ਨੂੰ ਖ਼ਤਮ ਕੀਤੇ ਜਾਣ ਦੇ ਮਨਸੂਬਿਆਂ ਵਾਲੀ ਭਾਜਪਾ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਸਕਦੀ ਹੈ ਤੇ ਲੋਕਾਂ ਦਾ ਪਾਰਟੀ ਨੂੰ ਮਿਲ ਰਿਹਾ ਭਾਰੀ ਸਮਰਥਨ ਇਸ ਗੱਲ ਦੀ ਗਵਾਹੀ ਭਰਦਾ ਨਜਰ ਆ ਰਿਹਾ ਹੈ। ਆਗੂ ਧਾਲੀਵਾਲ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਪਾਰਟੀ ਦੀ ਉੱਚ ਲੀਡਰਸ਼ਿਪ ਤੇ ਨੌਜਵਾਨਾਂ ਦੇ ਜਜ਼ਬੇ ਸਦਕਾ ਵਿਧਾਨ ਸਭਾ ਹਲਕਾ ਦਾਖਾ ਹੀ ਨਹੀਂ ਬਲਕਿ ਪੰਜਾਬ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ। ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆਂ ਦੀ ਕਾਨਫ਼ਰੰਸ ’ਚ ਠਾਠਾਂ ਮਾਰਦੇ ਇਕੱਠ ਨੇ ਸੂਬੇ ’ਚ ਅਗਲੀ ਸਰਕਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਬਣਨ ’ਤੇ ਮੋਹਰ ਲਗਾਈ ਹੈ। ਇਸ ਮੌਕੇ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਗਜੀਵਨ ਸਿੰਘ ਝੱਜ, ਜ਼ਿਲ੍ਹਾ ਮੈਂਬਰ ਮਲਕੀਤ ਸਿੰਘ ਬੱਲ, ਰਤਨ ਸਿੰਘ ਰੰਧਾਵਾ, ਮੋਹਨ ਸਿੰਘ ਕਲੇਰ, ਹਰਭਜਨ ਸਿੰਘ ਇਯਾਲੀ, ਗੁਰਪਾਲ ਸਿੰਘ ਬਾਠ, ਬਲਜੀਤ ਸਿੰਘ ਘਮਣੇਵਾਲ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਯਾਦ ’ਚ ਬਾਬੇ ਕੇ ਫਾਰਮ ਵਿਖੇ ਸਾਲਾਨਾ ਬਰਸੀ ਸਮਾਗਮ ਦੇ ਅੱਜ ਆਖਰੀ ਦਿਨ ਸਜਾਇਆ ਜਾਵੇ... ਅਗਲੀ ਖ਼ਬਰ ਜਗਰਾਉਂ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 30 ਅਗਸਤ ਦੀ ਹੋਣ ਵਾਲੀ ਜਥੇਬੰਦੀਆਂ ਦੀ ਮੀਟਿ...
Ad Position 24