01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ਮਿਸ਼ਨ ਕਲੀਨ ਪੰਜਾਬ’ ਨਾਲ ਜਗਰਾਉਂ ਨੂੰ ਬਣਾਵਾਂਗੇ ਸੁੰਦਰ ਅਤੇ ਸਾਫ਼ ਸੁਥਰਾ-ਵਿਧਾਇਕਾ ਬੀਬੀ ਮਾਣੂੰਕੇ

ਜਗਰਾਉਂ, 31 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 1 ਅਤੇ 11 ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।

Ad Position 21
No active advertisement
ਜਗਰਾਉਂ ਵਿਖੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਸਫ਼ਾਈ ਕਰਨ ਸਮੇਂ। ਤਸਵੀਰ: ਭੁਪਿੰਦਰ ਸਿੰਘ ਮੁਰਲੀ 01-09-2026
ਜਗਰਾਉਂ, 31 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 1 ਅਤੇ 11 ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਖੁਦ ਸਫ਼ਾਈ ਮੁ਼ਹਿੰਮ ’ਚ ਸ਼ਾਮਿਲ ਹੁੰਦਿਆਂ ਆਪ ਝਾੜੂ ਚੁੱਕ ਕੇ ਸਫ਼ਾਈ ਕੀਤੀ। ਇਸ ਮੌਕੇ ਉਨ੍ਹਾਂ ਕਾਰਜਾਂ ਵਿੱਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੈ ਕਿਹਾ ਕਿ ਸਾਂਝੇ ਕੰਮਾਂ ਵਿਚ ਸ਼ਰਮ ਨਹੀਂ ਮੰਨਣੀ ਚਾਹੀਦੀ, ਹਰ ਰਾਜਨੀਤਿਕ ਆਗੂ, ਅਧਿਕਾਰੀ, ਸਿਵਲੀਅਨ ਨੂੰ ਇਸ ਮੁਹਿੰਮ ’ਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਸੜਕਾਂ, ਸ਼ਹਿਰ, ਅਦਾਰੇ, ਮੁਹੱਲੇ ਤੇ ਸ਼ਹਿਰ ਸਾਫ਼ ਸੁਥਰੇ ਦਿਸਣ। ਉਨ੍ਹਾਂ ਕਿਹਾ ਕਿ ਜਿੱਥੇ ਸਾਫ਼ ਸਫ਼ਾਈ ਨਾਲ ਸ਼ਹਿਰ ਸੁੰਦਰ ਲੱਗਦਾ ਹੈ, ਉੱਥੇ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਵਿਸ਼ੇਸ਼ ਸਫ਼ਾਈ ਮੁਹਿੰਮ 7 ਸਤੰਬਰ ਤੱਕ ਲਗਾਤਾਰ ਜਾਰੀ ਰਹੇਗੀ, ਜਿਸ ਦੌਰਾਨ ਆਰਜ਼ੀ ਕੂੜਾ ਡੰਪਾਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਸ਼ਹਿਰ ਦੇ ਹਰ ਹਿੱਸੇ ਵਿੱਚ ਸਫ਼ਾਈ ਯਕੀਨੀ ਬਣਾਈ ਜਾਵੇਗੀ। ਮੁਹਿੰਮ ਨੂੰ ਹੋਰ ਨਤੀਜਾਮੁਖੀ ਬਣਾਉਣ ਲਈ ਵੱਖ-ਵੱਖ ਵਾਰਡਾਂ ਦੀ ਜ਼ਿੰਮੇਵਾਰੀ ਆਗੂਆਂ ਅਤੇ ਕੌਂਸਲਰਾਂ ਨੂੰ ਸੌਂਪੀ ਗਈ ਹੈ। ਵਿਧਾਇਕਾ ਮਾਣੂੰਕੇ ਨੇ ਜਗਰਾਉਂ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ’ਤੇ ਗੰਦਗੀ ਨਾ ਫੈਲਾਉਣ। ਇਸ ਸਮੇਂ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਨਗਰ ਕੌਂਸਲ ਦੇ ਕਰਮਚਾਰੀ ਵੀ ਕੂੜੇ ਨੂੰ ਰੋਜ਼ਾਨਾ ਚੁੱਕਣ ਅਤੇ ਮੁਹੱਲਿਆਂ ’ਚ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਤੇ ਆਸ-ਪਾਸ 18 ਸੈਂਟਰਾਂ ’ਚ ਡਾ.ਬੀ.ਆਰ ਅੰਬੇਡਕਰ ਟਰੱਸਟ ਵਲੋਂ ਮੁਕਾਬਲੇ ਦੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ 6 ਸਤੰਬਰ ਦੀ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਲਈ ਹਮਖਿਆਲੀ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ‘ ਆਪ’ ਸਰਕਾਰ ਨੂੰ ਮਨ...
Ad Position 24