01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜਗਰਾਉਂ ਦੇ ਵਾਰਡ ਨੰਬਰ 9 ਵਿੱਚ ਸੀਵਰੇਜ ਦਾ ਗੰਦਾ ਪਾਣੀ ਬਣਿਆ ਮੁਸੀਬਤ

ਜਗਰਾਉਂ, 31 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੀਆਂ ਸੜਕਾਂ ’ਤੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਵਸਨੀਕਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 01-09-2026
ਜਗਰਾਉਂ, 31 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 9 ਵਿੱਚ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੀਆਂ ਸੜਕਾਂ ’ਤੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਵਸਨੀਕਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਇਲਾਕਾ ਵਾਸੀ ਫੌਜੀ ਜਗਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਿਲਕੁਲ ਸਾਹਮਣੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਲਾਕੇ ਵਿੱਚ ਬਦਬੂ ਫੈਲੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਵੀ ਔਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਸ ਸਮੱਸਿਆ ਕਾਰਨ ਵਿਸ਼ੇਸ਼ ਤੌਰ ’ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕਾਂ ਅਨੁਸਾਰ ਸੜਕ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਵੀ ਮੁਸ਼ਕਿਲ ਆ ਰਹੀ ਹੈ। ਕਈ ਲੋਕਾਂ ਨੂੰ ਮਜ਼ਬੂਰੀਵੱਸ ਇਸ ਗੰਦੇ ਪਾਣੀ ਵਿੱਚੋਂ ਲੰਘ ਕੇ ਆਪਣੇ ਘਰਾਂ ਤੱਕ ਪਹੁੰਚਣਾ ਪੈਂਦਾ ਹੈ। ਲੋਕਾਂ ਨੇ ਕਿਹਾ ਕਿ ਲੰਬੇ ਸਮੇਂ ਤੱਕ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਇਲਾਕੇ ਵਿੱਚ ਸਫ਼ਾਈ ਅਤੇ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋਣ ਦਾ ਖ਼ਦਸ਼ਾ ਹੈ। ਵਸਨੀਕਾਂ ਨੇ ਦੱਸਿਆ ਕਿ ਉਹ ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆ­ਂ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਸਮੱਸਿਆ ਦਾ ਸਥਾਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਸੀਵਰੇਜ ਦੇ ਗੰਦੇ ਪਾਣੀ ਦੀ ਤੁਰੰਤ ਨਿਕਾਸੀ ਕਰਵਾਈ ਜਾਵੇ ਅਤੇ ਸੀਵਰੇਜ ਲਾਈਨ ਵਿੱਚ ਪਈ ਰੁਕਾਵਟ ਜਾਂ ਖ਼ਰਾਬੀ ਦੀ ਜਾਂਚ ਕਰਕੇ ਉਸ ਨੂੰ ਠੀਕ ਕੀਤਾ ਜਾਵੇ। ਵਸਨੀਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੇ ਆਖਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਖਚੈਨ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ ਜੱਗਾ, ਬਲਜੀਤ ਸਿੰਘ, ਗੁਰਚਰ ਨ ਸਿੰਘ, ਗੋਰਾ ਸਿੰਘ, ਬਹਾਦਰ ਸਿੰਘ, ਸੱਤਾ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ, ਹੈਪੀ ਸਿੰਘ, ਜਗਜੀਵਨ ਸਿੰਘ, ਸੋਹਣ ਸਿੰਘ, ਕਲਿਆਣੀ, ਮੇਹਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਮਿਲਿਆ ਨਗਰ ਸੁਧਾਰ ਸਭਾ ਦਾ ਵਫ਼ਦ ਅਗਲੀ ਖ਼ਬਰ ਜਗਰਾਉਂ ਤੇ ਆਸ-ਪਾਸ 18 ਸੈਂਟਰਾਂ ’ਚ ਡਾ.ਬੀ.ਆਰ ਅੰਬੇਡਕਰ ਟਰੱਸਟ ਵਲੋਂ ਮੁਕਾਬਲੇ ਦੀ ਪ੍ਰੀਖਿਆ ਕਰਵਾਈ
Ad Position 24